ਅਣਐਲਾਨੇ ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਡੀਸੀ ਦਫਤਰ ਸਾਹਮਣੇ ਪ੍ਰਦਰਸ਼ਨ

ਬਬਲੀ ਢਿੱਲੋਂ ਨੇ ਕਿਹਾ—ਪੰਜਾਬ ਵਿੱਚ 24 ਘੰਟੇ ਬਿਜਲੀ ਸਪਲਾਈ ਬਹਾਲ ਨਾ ਹੋਈ ਤਾਂ ਸ਼ੁਰੂ ਕੀਤਾ ਜਾਵੇਗਾ ਹੋਰ ਤਿੱਖਾ ਸੰਘਰਸ਼
Bathinda News: ਪੰਜਾਬ ਵਿੱਚ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਸ਼ਹਿਰੀ ਵਿਧਾਨ ਸਭਾ ਇਕਾਈ ਵੱਲੋਂ ਅੱਜ ਬਠਿੰਡਾ ਦੇ ਡੀਸੀ ਦਫ਼ਤਰ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਵਿੱਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਲਗਾਏ ਜਾ ਰਹੇ ਅਣਐਲਾਨੇ ਬਿਜਲੀ ਕੱਟਾਂ ਨੂੰ ਤੁਰੰਤ ਬੰਦ ਕਰਕੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ।ਧਰਨੇ ਨੂੰ ਸੰਬੋਧਨ ਕਰਦਿਆਂ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਆਪਣੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਿਜਲੀ ਪੱਖੋਂ ਸਰਪਲੱਸ ਸੂਬਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਤਿੰਨ ਨਵੇਂ ਥਰਮਲ ਪਲਾਂਟ ਸਥਾਪਤ ਕੀਤੇ ਗਏ ਸਨ, ਜਿਸ ਕਾਰਨ ਪੰਜਾਬ ਵਿੱਚ ਬਿਜਲੀ ਦੀ ਉਪਲਬਧਤਾ ਵਿੱਚ ਵੱਡਾ ਵਾਧਾ ਹੋਇਆ ਅਤੇ ਲੋਕਾਂ ਨੂੰ ਬਿਜਲੀ ਦੀ ਕੋਈ ਵੱਡੀ ਸਮੱਸਿਆ ਨਹੀਂ ਆਈ।

ਬਬਲੀ ਢਿੱਲੋਂ ਨੇ ਕਿਹਾ ਕਿ ਇਸ ਤੋਂ ਬਾਅਦ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀਆਂ ਭਵਿੱਖੀ ਬਿਜਲੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੀ ਯੋਜਨਾਬੰਦੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਨੂੰ ਆਉਣ ਵਾਲੇ ਕਈ ਸਾਲਾਂ ਦੀ ਬਿਜਲੀ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਉਤਪਾਦਨ ਅਤੇ ਸਪਲਾਈ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਅਤੇ ਨਵੀਆਂ ਸਮਰੱਥਾਵਾਂ ਵਿਕਸਿਤ ਕਰਨੀਆਂ ਚਾਹੀਦੀਆਂ ਹਨ।ਉਨ੍ਹਾਂ ਕਿਹਾ ਕਿ ਬਿਜਲੀ ਦੀ ਲੋੜ ਵੱਲ ’ਤੇ ਧਿਆਨ ਨਾ ਦਿੱਤੇ ਜਾਣ ਦਾ ਨਤੀਜਾ ਅੱਜ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੰਬੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਪੇਂਡੂ ਖੇਤਰਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਈ ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਦੇ ਅਣਐਲਾਨੇ ਕੱਟ ਲੱਗ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਬਬਲੀ ਢਿੱਲੋਂ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਲੋੜ ਅਨੁਸਾਰ ਬਿਜਲੀ ਨਾ ਮਿਲਣ ਕਾਰਨ ਕਿਸਾਨ ਪ੍ਰਭਾਵਿਤ ਹੋ ਰਹੇ ਹਨ, ਜਦਕਿ ਉਦਯੋਗਿਕ ਖੇਤਰ ਵਿੱਚ ਵੀ ਬਿਜਲੀ ਦੀ ਨਾਕਾਫ਼ੀ ਸਪਲਾਈ ਕਾਰਨ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਹੀਂ ਮਿਲੇਗੀ ਤਾਂ ਇਸ ਦਾ ਸਿੱਧਾ ਪ੍ਰਭਾਵ ਉਤਪਾਦਨ, ਕਾਰੋਬਾਰ ਅਤੇ ਰੁਜ਼ਗਾਰ ’ਤੇ ਪਵੇਗਾ।ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਦਿਆਂ ਪੰਜਾਬ ਵਿੱਚ 24 ਘੰਟੇ ਬਿਜਲੀ ਸਪਲਾਈ ਬਹਾਲ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮੁੱਦੇ ਨੂੰ ਲੈ ਕੇ ਹੋਰ ਵੀ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਹਰ ਖੇਤਰ ਵਿੱਚ ਪਿੱਛੇ ਧੱਕਣ ਦਾ ਕੰਮ ਕੀਤਾ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਧਰਨੇ ਦੌਰਾਨ ਬਲਜੀਤ ਸਿੰਘ ਬੀੜ ਬਹਿਮਣ, ਐਡਵੋਕੇਟ ਦਲਜੀਤ ਸਿੰਘ ਬਰਾੜ, ਬਲਵਿੰਦਰ ਕੌਰ, ਮੋਹਨਜੀਤ ਸਿੰਘ ਪੁਰੀ, ਜਗਦੀਪ ਸਿੰਘ ਗਹਿਰੀ, ਚਮਕੌਰ ਸਿੰਘ ਮਾਨ, ਐਡਵੋਕੇਟ ਵਿਕਰਮ ਸਿੰਘ ਵਾਲੀਆ, ਰੋਸ਼ਨ ਗਿਆਨਾ, ਚਰਨਜੀਤ ਕੌਰ, ਕੁਲਦੀਪ ਸਿੰਘ ਨੰਬਰਦਾਰ ਅਤੇ ਹੰਸ ਰਾਜ ਮਿੱਠੂ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਬਿਜਲੀ ਸਪਲਾਈ ਨੂੰ ਤੁਰੰਤ ਸੁਚਾਰੂ ਕਰਨ ਦੀ ਮੰਗ ਕੀਤੀ।ਇਸ ਮੌਕੇ ਗੁਰਸੇਵਕ ਸਿੰਘ ਮਾਨ, ਗੁਰਪ੍ਰੀਤ ਸਿੰਘ ਸੰਧੂ, ਮਨਮੋਹਨ ਸਿੰਘ ਕੁੱਕੂ, ਹਰਸ਼ ਸੈਣੀ, ਵਿਨੋਦ ਕੁਮਾਰ ਬੋਦੀ, ਮਨਿੰਦਰ ਸਿੰਘ ਸੋਢੀ, ਹਰਪ੍ਰੀਤ ਸਿੰਘ ਹੈਪੀ, ਗੁਰਦੀਪ ਸਿੰਘ ਫੌਜੀ, ਇਕਬਾਲ ਸਿੰਘ ਮਿਠੜੀ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ ਸਿੱਧੂ, ਪਰਮਪਾਲ ਸਿੰਘ ਸਿੱਧੂ, ਪ੍ਰਿਤਪਾਲ ਸਿੰਘ, ਰਵਿੰਦਰ ਸਿੰਘ ਚੀਮਾ, ਸੁਨੀਲ ਕੁਮਾਰ ਫੌਜੀ, ਕਰਮਜੀਤ ਸਿੰਘ, ਨਰਿੰਦਰ ਪਾਲ ਸਿੰਘ ਲਾਡੀ, ਭੋਲਾ ਸਿੰਘ, ਹਰਵਿੰਦਰ ਸ਼ਰਮਾ, ਮਨਜੀਤ ਸਿੰਘ, ਬਿੱਟੂ ਸਿੰਘ ਮਹਿਣਾ, ਪਰਮਜੀਤ ਕੌਰ ਪੰਮੀ, ਚਰਨਜੀਤ ਸਿੰਘ ਚਰਨਾ, ਸੇਵਕ ਸਿੰਘ, ਸੁਖਮੰਦਰ ਸਿੰਘ ਬੋਬੀ, ਰਾਜੂ ਪਰਿੰਦਾ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਜੀਤ ਸਿੰਘ, ਮਨਦੀਪ ਸਿੰਘ ਲਾਡੀ, ਨਰਿੰਦਰ ਸਿੰਘ ਆਦਿ ਵੀ ਮੌਜੂਦ ਸਨ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

DAV College Bathinda ਨੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ

Sri Muktsar Sahib Police ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ

Leave a Reply

Your email address will not be published. Required fields are marked *