Sri Muktsar Sahib News: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ ‘ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ‘ਤੇ ਵਾਰ” ਅਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਮੁਹਿੰਮ ਤਹਿਤ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਇੱਕ ਵਿਸ਼ੇਸ਼, ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ, ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲਗਾਉਣਾ ਅਤੇ ਕਿਸੇ ਵੀ ਅਪਰਾਧਿਕ ਨੈੱਟਵਰਕ ਨੂੰ ਨਾਕਾਮ ਕਰਨਾ ਸੀ।ਇਹ ਸਰਚ ਅਭਿਆਨ ਅਭਿਆਨ ਜੇਲ੍ਹ ਸੁਪਰਡੈਂਟ ਸ਼੍ਰੀ ਕੁਲਵਿੰਦਰ ਸਿੰਘ, ਡਿਪਟੀ ਸੁਪਰਡੈਂਟ ਪੁਨੀਤ ਗਰਗ ਅਤੇ ਡੀ.ਐਸ.ਪੀ. ਸ਼੍ਰੀ ਬਚਨ ਸਿੰਘ ਦੀ ਅਗਵਾਈ ਹੇਠ ਚਲਾਇਆ ਗਿਆ। ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਐਸਆਈ ਜਗਸੀਰ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 70 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਸ ਕਾਰਵਾਈ ਵਿੱਚ ਹਿੱਸਾ ਲਿਆ। ਸਰਚ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਹਰ ਗਤੀਵਿਧੀ ‘ਤੇ ਕੜੀ ਨਿਗਰਾਨੀ ਰੱਖੀ ਗਈ।ਸਰਚ ਦੌਰਾਨ ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸੰਵੇਦਨਸ਼ੀਲ ਸਥਾਨਾਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ। ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਮਾਨ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬਾਥਰੂਮਾਂ, ਸਟੋਰ ਰੂਮਾਂ, ਕੰਧਾਂ ਦੇ ਕੋਨਿਆਂ, ਛੱਤਾਂ ਅਤੇ ਹੋਰ ਸੰਭਾਵਿਤ ਓਹਲੇ ਸਥਾਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ। ਜੇਲ੍ਹ ਦੇ ਅੰਦਰੂਨੀ ਅਤੇ ਬਾਹਰੀ ਆਵਾਜਾਈ ਮਾਰਗਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਦਿਆਂ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਇਸ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਸੰਭਾਵਿਤ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਲੋੜੀਂਦੀ ਜਾਣਕਾਰੀ ਵੀ ਇਕੱਤਰ ਕੀਤੀ ਗਈ।ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਵੱਲੋਂ ਬਾਹਰੀ ਸੰਪਰਕ ਬਣਾਉਣ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਚਲਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜੇਲ੍ਹਾਂ ਅੰਦਰ ਮੋਬਾਈਲ ਫੋਨ, ਸਿਮ ਕਾਰਡ, ਨਸ਼ੀਲੇ ਪਦਾਰਥਾਂ ਜਾਂ ਹੋਰ ਗੈਰ-ਕਾਨੂੰਨੀ ਸਮੱਗਰੀ ਦੀ ਤਸਕਰੀ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਹਰ ਸਰਚ ਤੋਂ ਬਾਅਦ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਂਦੀ ਹੈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋਹਰਾਇਆ ਕਿ ਮੁਹਿੰਮ ਤਹਿਤ ਅਚਨਚੇਤ ਤਲਾਸ਼ੀਆਂ, ਵਿਸ਼ੇਸ਼ ਸਰਚ ਅਭਿਆਨ ਅਤੇ ਸਖ਼ਤ ਨਿਗਰਾਨੀ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹੇਗੀ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਿਆਂ, ਗੈਂਗਸਟਰ ਗਤੀਵਿਧੀਆਂ ਅਤੇ ਹੋਰ ਅਪਰਾਧਿਕ ਸਰਗਰਮੀਆਂ ਖ਼ਿਲਾਫ਼ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਸਖ਼ਤ ਕਾਰਵਾਈ ਜਾਰੀ ਰਹੇਗੀਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ. ਨੇ ਕਿਹਾ ਕਿ “ਜਨਤਕ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।” ਅੰਤ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
