Bathinda News:ਆਗਾਮੀ ਤਿਊਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਵਿਸ਼ੇਸ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਨਾਕਾਬੰਦੀ ਦੌਰਾਨ ਸ਼ੱਕੀ ਵਹੀਕਲਾਂ ਦੀ ਜਾਂਚ ਕਰਨ ਤੋਂ ਇਲਾਵਾ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ। ਡੀਐਸਪੀ ਗੁਰਪ੍ਰੀਤ ਸਿੰਘ ਮੁਤਾਬਕ ਜ਼ਿਲ੍ਹਾ ਪੁਲਿਸ ਕਪਤਾਨ ਅਮਨੀਤ ਕੌਂਡਲ ਦੀ ਅਗਵਾਈ ਹੇਠ ਬੀਤੀ ਰਾਤ ਵੀ ਜ਼ਿਲ੍ਹੇ ਭਰ ਵਿਚ 33 ਥਾਵਾਂ ‘ਤੇ ਇਹ ਵਿਸ਼ੇਸ ਨਾਕੇਬੰਦੀ ਕੀਤੀ ਗਈ।
ਇਹ ਵੀ ਪੜ੍ਹੋ Bathinda ‘ ਚ ਆਏ ਨਵੇਂ ਡੀਐਸਪੀਜ਼ ਨੇ ਸੰਭਾਲੇ ਅਹੁੱਦੇ
ਇਸ ਦੌਰਾਨ ਹਰੇਕ ਨਾਕੇ ਦੀ ਅਗਵਾਈ ਇੱਕ ਗਜਟਿਡ ਅਧਿਕਾਰੀ ਵੱਲੋਂ ਕੀਤੀ ਗਈ ਤੇ ਇੰਨ੍ਹਾਂ ਨਾਕਿਆਂ ਉਪਰ 300 ਦੇ ਕਰੀਬ ਮੁਲਾਜਮ ਤੈਨਾਤ ਕੀਤੇ ਗਏ। ਇਸ ਦੌਰਾਨ ਇੱਥੇ ਆਉਣ-ਜਾਣ ਵਾਲੇ ਸ਼ੱਕੀ ਵਹੀਕਲਾਂ ਦੀ ਜਾਂਚ ਕੀਤੀ ਗਈ। ਡੀਐਸਪੀ ਗੁਰਪ੍ਰੀਤ ਸਿੰਘ ਮੁਤਾਬਕ ਬਠਿੰਡਾ ਪੁਲਿਸ ਲੋਕਾਂ ਦੀ ਸੁਰੱਖਿਆ ਦੇ ਲਈ ਪੁਲਿਸ ਹਮੇਸ਼ਾ ਤਿਆਰ-ਬਰ-ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ ਤੇ ਨਾਲ ਹੀ ਇੰਨ੍ਹਾਂ ਤਿਊਹਾਰਾਂ ਨੂੰ ਸ਼ਾਂਤੀ ਤੇ ਉਤਸ਼ਾਹ ਦੇ ਨਾਲ ਮਨਾਉਣ ਦਾ ਵੀ ਸੱਦਾ ਦਿੱਤਾ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
