Chandigarh News : ਪੰਜਾਬ ਦੇ ਵਿਚ ਲੰਮੇ ਸਮੇਂ ਤੋਂ ਚਰਚਿਤ ਨਾਮ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਤੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋ ਅੱਜ ਬੁੱਧਵਾਰ ਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਰੱਖੇ ਇੱਕ ਸਮਾਗਮ ਦੌਰਾਨ ਦੋਨਾਂ ਸਾਬਕਾ ਅਧਿਕਾਰੀਆਂ ਨੇ ਜਥੇਬੰਦੀ ਦੇ ਆਗੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਮੌਜੂਦਗੀ ਵਿਚ ਸਮੂਲੀਅਤ ਕੀਤੀ।ਇੰਨ੍ਹਾਂ ਅਧਿਕਾਰੀਆਂ ਦੀ ਸਮੂਲੀਅਤ ਨਾਲ ਜਥੇਬੰਦੀ ਨੂੰ ਵੱਡੀ ਤਾਕਤ ਮਿਲਣ ਦੀ ਉਮੀਦ ਹੈ ਕਿਉਂਕਿ ਨਿਰੰਜਣ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ 6,000 ਕਰੋੜ ਰੁਪਏ ਦੇ ਇੱਕ ਚਰਚਿਤ ਡਰੱਗ ਮਾਮਲੇ ਦੀ ਜਾਂਚ ਕੀਤੀ ਸੀ, ਜਿਸਦੇ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਤਤਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ। ਹਾਲਾਂਕਿ ਬਾਅਦ ਵਿਚ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ, ਜਿਸਦੇ ਉੱਪਰ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ।
ਇਹ ਵੀ ਪੜ੍ਹੋ Amritsar ‘ਚ ਪੁਲਿਸ ਮੁਕਾਬਲਾ; ਵਾਂਟੇਡ ਗੈਂਗ.ਸਟ.ਰ ਦੇ ਲੱਗੀ ਗੋ/ਲੀ
ਉਹ 31 ਮਈ, 2021 ਨੂੰ ਰਸਮੀ ਤੌਰ ‘ਤੇ ਸੇਵਾਮੁਕਤ ਹੋ ਗਏ ਸਨ।ਇਸੇ ਤਰ੍ਹਾਂ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋ ਵੀ ਆਪਣੀ ਨੌਕਰੀ ਦੌਰਾਨ ਤਤਕਾਲੀ ਮੰਤਰੀ ਭਾਰਤ ਭੂਸਣ ਆਸ਼ੂ ਦੇ ਨਾਲ ਵਾਈਰਲ ਹੋਈ ਇੱਕ ਆਡੀਓ ਕਾਰਨ ਕਾਫ਼ੀ ਚਰਚਾ ਵਿਚ ਆਏ ਸਨ, ਜਿਸਦੇ ਵਿਚ ਉਨ੍ਹਾਂ ਮੰਤਰੀ ਦਾ ਗੈਰ-ਕਾਨੂੰਨੀ ਹੁਕਮ ਮੰਨਣ ਤੋਂ ਸਪੱਸ਼ਟ ਇੰਨਕਾਰ ਕਰ ਦਿੱਤਾ ਸੀ। ਇਸ ਦੌਰਾਨ ਤਰਸੇਮ ਸਿੰਘ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਦੋਨਾਂ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ, ਉਨ੍ਹਾਂ ਦੀ ਜਥੇਬੰਦੀ ਦਾ ਮੁੱਖ ਨਿਸ਼ਾਨਾ ਪੰਜਾਬ ਵਿਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ, ਜਿਸਦੇ ਲਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਮੁਹਿੰਮ ਸ਼ੁਰੂ ਕੀਤੀ ਪ੍ਰੰਤੂ ਸਰਕਾਰ ਨੇ ਇਸਤੋਂ ਨਰਾਜ਼ ਹੁੰਦਿਆਂ ਉਸਨੂੰ ਡਿਬਰੂਗੜ੍ਹ ਜੇਲ ਵਿਚ ਬੰਦ ਕਰ ਦਿੱਤਾ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
