Canada ਤੋਂ ਆਇਆ ਪੰਜਾਬੀ ਮੁੰਡਾ ਅੰਮ੍ਰਿਤਸਰ ਪੁਲਿਸ ਵੱਲੋਂ ਪਾਕਿਸਤਾਨੀ ਹਥਿਆਰਾਂ ਨਾਲ ਕਾਬੂ

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ,ਜਿਸਦੇ ਕੋਲੋਂ ਅੱਧੀ ਦਰਜ਼ਨ ਦੇ ਕਰੀਬ ਵਿਦੇਸ਼ੀ ਹਥਿਆਰ ਬਰਾਮਦ ਹੋਏ ਹਨ। ਮਾਮਲੇ ਦੀ ਜਾਣਕਾਰੀ ਖੁਦ ਆਪਣੇ ਸੋਸਲ ਮੀਡੀਆ ਰਾਹੀਂ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਅਮਰਬੀਰ ਸਿੰਘ ਉਰਫ ਅਮਰ ਵਾਸੀ ਡੇਰੀਵਾਲ ਥਾਣਾ ਤਰਸਿੱਕਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸਦੇ ਕੋਲੋਂ 6 ਪਿਸਤੌਲ, 11 ਮੈਗਜ਼ੀਨ, .30 ਬੋਰ ਦੇ 91 ਜ਼ਿੰਦਾ ਕਾਰਤੂਸ ਅਤੇ 9 ਐਮ.ਐਮ. ਦੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ ਵੱਡੀ ਖ਼ਬਰ; DAP ਦੇ ਨਾਲ ਕਿਸਾਨਾਂ ਨੂੰ ਜਬਰੀ ਹੋਰ ਸਮਾਨ ਥੋਪਣ ਵਾਲੇ ਡਿਸਟਰੀਬਿਊਟਰ ਵਿਰੁਧ ਪਰਚਾ ਦਰਜ਼

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਅਮਰ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਆਇਆ ਸੀ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ, ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਸਰਹੱਦ ਪਾਰ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਰਾਜ ਭਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਤਿਊਹਾਰਾਂ ਦੇ ਮੱਦੇਨਜ਼ਰ Bathinda Police ਨੇ ਜ਼ਿਲ੍ਹੇ ‘ਚ ਕੀਤੀ ਨਾਕੇਬੰਦੀ

ਥਾਣਾ ਸਿਟੀ ਸਾਊਥ ਮੋਗਾ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਕਾਬੂ

Leave a Reply

Your email address will not be published. Required fields are marked *