Punjab Police ਦੇ CI ਵਿੰਗ ਦਾ ਇੰਸਪੈਕਟਰ ਭਾਰੀ ਮਾਤਰਾ ‘ਚ ਹੈਰੋਇਨ ਅਤੇ 6 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Firozpur New : Punjab Police ਵੱਲੋਂ ਯੁੱਧ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਵੱਲੋਂ ਸ਼ਨੀਵਾਰ ਤੜਕਸਾਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਐਸਐਸਪੀ ਭੁਪਿੰਦਰਜੀਤ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਜ਼ਿਲ੍ਹਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਾਉਂਟਰ ਇੰਟੈਲੀਜੈਂਸ ਵਿਚ ਤੈਨਾਤ ਇੰਸਪੈਕਟਰ ਬਲਦੇਵ ਸਿੰਘ ਨਸ਼ਾ ਤਸਕਰੀ ਦਾ ਕੰਮ ਕਰਦਾ ਹੈ ਅਤੇ ਹੁਣ ਵੀ ਇੱਕ ਕਾਰ ਦੇ ਨਸ਼ਾ ਤੇ ਨਜ਼ਾਇਜ ਹਥਿਆਰ ਲੈ ਕੇ ਆ ਰਿਹਾ।

ਇਹ ਵੀ ਪੜ੍ਹੋ 👉ASI ‘ਤੇ ਗੋ/ਲੀ ਚਲਾਉਣ ਵਾਲਾ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ

ਜਿਸਤੋਂ ਬਾਅਦ ਫ਼ਿਰੋਜਪੁਰ-ਮੋਗਾ ਰੋਡ ‘ਤੇ ਨਾਕਾਬੰਦੀ ਕਰਕੇ ਆਈ-20 ਕਾਰ ਨੂੰ ਰੋਕਿਆ ਗਿਆ, ਜਿਸਦੇ ਵਿਚ ਇੰਸਪੈਕਟਰ ਬਲਦੇਵ ਸਿੰਘ ਸਵਾਰ ਸਨ, ਰੋਕ ਕੇ ਤਲਾੱਸੀ ਲਈ ਗਈ। ਤਲਾਸ਼ੀ ਦੌਰਾਨ ਪੁਲਿਸ ਨੇ ਉਸ ਕੋਲੋਂ 3 ਕਿਲੋ 350 ਗ੍ਰਾਮ ਹੈਰੋਇਨ, ਛੇ ਪਿਸਤੌਲ, ਚਾਰ ਮੈਗਜ਼ੀਨ ਅਤੇ 17 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ, ਇੱਕ ਆਈ-20 ਕਾਰ (PB-05-AC-6517) ਅਤੇ ਛੇ ਮੋਬਾਈਲ ਫੋਨ ਵੀ ਜ਼ਬਤ ਕੀਤੇ ਗਏ।

ਇਹ ਵੀ ਪੜ੍ਹੋ 👉Punjab ‘ਚ ਵੱਡੀ ਵਾਰਦਾਤ; ਪਤੀ ਨੇ ਪਤਨੀ ਤੇ ਨਾਬਾਲਿਗ ਧੀ ਦਾ ਬੇਰਹਿਮੀ ਨਾਲ ਕੀਤਾ ਕ/ਤ/ਲ

ਐਸਐਸਪੀ ਨੇ ਅੱਗੇ ਦਸਿਆ ਕਿ ਪੁਲਿਸ ਨਸ਼ਿਆਂ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਕਿਸੇ ਨੁੰ ਵੀ ਬਖਸਿਆਂ ਨਹੀਂ ਜਾਵੇਗਾ। ਇਸ ਸਬੰਧ ਵਿਚ ਥਾਣਾ ਘੱਲ ਖੁਰਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਅਤੇ ਅਸਲਾ ਐਕਟ ਦੀ ਧਾਰਾ 25/27 ਤਹਿਤ ਐਫਆਈਆਰ ਨੰਬਰ 132 ਦਰਜ ਕੀਤੀ ਹੈ। ਐਸਐਸਪੀ ਨੇ ਅੱਗੇ ਦਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਪੁਲਿਸ ਮੁਲਾਜਮ ਜਾਂ ਪ੍ਰਾਈਵੇਟ ਵਿਅਕਤੀ ਵੀ ਸ਼ਾਮਲ ਪਾਇਆ ਗਿਆ ਤਾਂ ਉਸਦੇ ਵਿਰੁਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ASI ‘ਤੇ ਗੋ/ਲੀ ਚਲਾਉਣ ਵਾਲਾ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ

ਪਟਿਆਲਾ ‘ਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਤੋਂ ਬਾਅਦ ਵੱਡਾ ਹੰਗਾਮਾ

Leave a Reply

Your email address will not be published. Required fields are marked *