ਪਟਿਆਲਾ ‘ਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਤੋਂ ਬਾਅਦ ਵੱਡਾ ਹੰਗਾਮਾ

👉ਭੜਕੇ ਵਿਦਿਆਰਥੀਆਂ ਵੱਲੋਂ ਅੱਧੀ ਰਾਤ ਨੂੰ ਹੋਈ ਪੁਲਿਸ ਨਾਲ ਝੜਪ, ਯੂਨੀਵਰਸਿਟੀ ਸਵਾਲਾਂ ਦੇ ਘੇਰੇ ‘ਚ
Patiala News: ਲੰਘੀ ਦੇਰ ਰਾਤ ਜ਼ਿਲ੍ਹੇ ਵਿਚ ਸਥਿਤ ਚਿਤਕਾਰਾ ਯੂਨੀਵਰਸਿਟੀ ਦੀਆਂ ਦੋ ਵਿਦਿਆਰਥਣਾਂ ਦੇ ਕਥਿਤ ਤੌਰ ‘ਤੇ ਲਾਪਤਾ ਹੋਣ ਦੇ ਮਾਮਲੇ ਵਿਚ ਵੱਡਾ ਹੰਗਾਮਾ ਹੋਣ ਦੀ ਸੂਚਨਾ ਹੈ। ਇਸ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ ਮੌਕੇ ‘ਤੇ ਪੁੱਜੀ ਪੁਲਿਸ ਨਾਲ ਵੀ ਵਿਦਿਆਰਥੀਆਂ ਦੀਆਂ ਵੱਡੀਆਂ ਹਿੰਸਕ ਝੜਪਾਂ ਹੋ ਗਈਆਂ। ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਪ੍ਰਬੰਧਕਾਂ ‘ਤੇ ਵੱਡੇ ਸਵਾਲ ਖੜੇ ਕਏ। ਹਾਲਾਂਕਿ ਯੂਨੀਵਰਸਿਟੀ ਪ੍ਰਬੰਧਕਾਂ ਨੇ ਦਾਅਵਾ ਕੀਤਾ ਕਿ ਕੈਂਪਸ ਵਿੱਚ ਦੋ ਵਿਦਿਆਰਥੀਆਂ ਦੇ ਲਾਪਤਾ ਹੋਣ ਦੀ ਖ਼ਬਰ ਗਲਤ ਹੈ। ਇਸੇ ਤਰ੍ਹਾਂ ਬਨੂੜ ਦੇ ਡੀਐਸਪੀ ਸੁਖਦੇਵ ਸਿੰਘ ਨੇ ਵੀ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਪੁਲਿਸ ਨੂੰ ਵਿਦਿਆਰਥੀਆਂ ਦੀ ਸ਼ਿਕਾਇਤ ਮਿਲ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਜੇਕਰ ਕਿਸੇ ਵੀ ਵਿਦਿਆਰਥੀ ਦੇ ਲਾਪਤਾ ਹੋਣ ਦੀ ਪੁਸ਼ਟੀ ਹੁੰਦੀ ਹੈ, ਤਾਂ ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰੇਗੀ।

ਮਿਲੀ ਜਾਣਕਾਰੀ ਮੁਤਾਬਕ ਦੇਰ ਸ਼ਾਮ ਯੂਨੀਵਰਸਿਟੀ ਦੀਆਂ ਦੋ ਲੜਕੀਆਂ ਦੇ ਲਾਪਤਾ ਹੋਣ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ, ਜਿਸਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਵਿੱਚ ਇਕੱਠੇ ਹੋ ਗਏ। ਇਸ ਮੌਕੇ ਭੜਕੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਜਵਾਬ ਮੰਗਿਆ। ਮਾਮਲੇ ਨੂੰ ਸ਼ਾਂਤ ਕਰਨ ਲਈ ਪੁੱਜੀ ਪੁਲਿਸ ਨਾਲ ਵੀ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋਈ ਅਤੇ ਇੱਕ ਪੁਲਿਸ ਵੈਨ ਦੀ ਵੀ ਭੰਨਤੋੜ ਕੀਤੀ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਪੂਰੀ ਘਟਨਾ ਜਾਰੀ ਕਰੇ ਅਤੇ ਕੈਂਪਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰੇ। ਉਧਰ, ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਰਾਕੇਸ਼ ਸ਼ਰਮਾ ਨੇ ਵਿਦਿਆਰਥੀਆਂ ਨਾਲ ਗੱਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਵਿਦਿਆਰਥੀਆਂ ਦੇ ਲਾਪਤਾ ਹੋਣ ਦੀ ਖ਼ਬਰ ਝੂਠੀ ਹੈ।

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Punjab Police ਦੇ CI ਵਿੰਗ ਦਾ ਇੰਸਪੈਕਟਰ ਭਾਰੀ ਮਾਤਰਾ ‘ਚ ਹੈਰੋਇਨ ਅਤੇ 6 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Punjab Police ਦੀ ਚਰਚਿਤ ਮਹਿਲਾ Inspector 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਗੰਨਮੈਂਨ ਸਮੇਤ ਗ੍ਰਿਫਤਾਰ

Leave a Reply

Your email address will not be published. Required fields are marked *