SSD Girls College Bathinda ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਮਨਾਇਆ ਗਿਆ

Bathinda News:SSD Girls College Bathinda ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਐਨ. ਐਸ. ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬ ਵੱਲੋਂ ਐਨ. ਐਸ. ਐਸ. ਪ੍ਰੋਗਰਾਮ ਅਫਸਰਾਂ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਹੇਠ ਭਾਰਤ ਦੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 119ਵਾਂ ਜਨਮ ਦਿਹਾੜਾ ਮਨਾਇਆ ਗਿਆ । ਇਸ ਸਮਾਰੋਹ ਸਮੇਂ ਰਾਜਨੀਤੀ ਵਿਗਿਆਨ ਦੇ ਪ੍ਰੋਫੈਸਰ ਸ. ਕੁਲਵਿੰਦਰ ਸਿੰਘ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ ਗਿਆ ।

ਇਹ ਵੀ ਪੜ੍ਹੋ  Bathinda ਦੇ ਬੱਸ ਅੱਡੇ ‘ਚ ਪ੍ਰਾਈਵੇਟ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਲੜਕੀ ਦੀ ਹੋਈ ਮੌ/ਤ

ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ, ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ ਅਤੇ ਵਲੰਟੀਅਰਾਂ ਵੱਲੋਂ ਭਗਤ ਸਿੰਘ ਦੀ ਫੋਟੋ ਤੇ ਫੁੱਲ ਅਰਪਣ ਕੀਤੇ ਅਤੇ ਡਾ. ਨੀਰੂ ਗਰਗ ਵੱਲੋਂ ਸ਼ਹੀਦ ਭਗਤ ਸਿੰਘ ਦੀ ਕ੍ਰਾਂਤੀਕਾਰੀ ਸੋਚ ਨੂੰ ਵਲੰਟੀਅਰਾਂ ਨਾਲ ਸਾਂਝਾ ਕੀਤਾ । ਇਸ ਮੌਕੇ 120 ਵਲੰਟੀਅਰ ਸ਼ਾਮਿਲ ਰਹੇ । ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਨੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ, ਐਨ. ਐਸ. ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਅਫਸਰਾਂ ਨੂੰ ਸਾਡੇ ਦੇਸ਼ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਮਨਾਉਣ ਤੇ ਉਹਨਾਂ ਦੇ ਜੀਵਨ ਬਾਰੇ ਦਿੱਤੀ ਜਾਣਕਾਰੀ ਦੀ ਪ੍ਰਸੰਸਾ ਕੀਤੀ।

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਅਬੋਹਰ ਗੋਲੀਕਾਂਡ; ਪੁਲਿਸ ਮੁਕਾਬਲੇ ਤੋਂ ਬਾਅਦ ਇੱਕ ਮੁਲਜ਼ਮ ਕਾਬੂ, ਗੋ/ਲੀ ਲੱਗਣ ਕਾਰਨ ਹੋਇਆ ਜਖ਼ਮੀ

LPU ਵਿਵਾਦ; ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਸਖ਼ਤ ਨੋਟਿਸ, DGP ਜਾਣਗੇ ਯੂਨੀਵਰਸਿਟੀ, ਮੈਨੇਜਮੈਂਟ ਵੱਲੋਂ 10 ਦਿਨਾਂ ਦੀ ਛੁੱਟੀ ਦਾ ਐਲਾਨ

Leave a Reply

Your email address will not be published. Required fields are marked *