ਬਹੁਕਰੋੜੀ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ SIT ਵੱਲੋਂ ਮੁੜ ਤਲਬ

👉ਜਗਦੀਸ਼ ਭੋਲੇ ਦੇ ਆਹਮੋ-ਸਾਹਮਣੇ ਬਿਠਾ ਕੇ ਹੋ ਸਕਦੀ ਹੈ ਪੁਛਗਿਛ!
Punjab News: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀਆਂ ਮੁਸ਼ਕਿਲਾਂ ਮੁੜ ਵਧਦੀਆਂ ਨਜ਼ਰ ਆ ਰਹੀਆਂ ਹਨ। ਬਹੁਕਰੋੜੀ ਡਰੱਗਜ਼ ਮਾਮਲੇ ਵਿਚ ਜਾਂਚ ਕਰ ਰਹੀ ਵਿਸ਼ੇਸ ਜਾਂਚ ਟੀਮ ਵੱਲੋਂ ਮਜੀਠਿਆ ਨੂੰ 5 ਅਕਤੂਬਰ ਵਾਲੇ ਦਿਨ ਮੁੜ ਤਲਬ ਕਰ ਲਿਆ ਹੈ। ਵਿਸ਼ੇਸ ਗੱਲ ਇਹ ਵੀ ਹੈ ਕਿ ਨਸ਼ਿਆਂ ਦੇ ਮਾਮਲੇ ਵਿਚ ਪਹਿਲੀ ਵਾਰ ਬਿਕਰਮ ਮਜੀਠਿਆ ਦਾ ਨਾਮ ਲੈਣ ਵਾਲੇ ਸਾਬਕਾ ਪੁਲਿਸ ਅਧਿਕਾਰੀ ਤੇ ਪਹਿਲਵਾਨ ਜਗਦੀਸ ਭੋਲਾ ਨੂੰ ਵੀ ਇਸੇ ਦਿਨ ਸੱਦਿਆ ਗਿਆ ਹੈ, ਜਿਸਤੋਂ ਬਾਅਦ ਚਰਚਾ ਚੱਲ ਰਹੀ ਹੈ ਕਿ ਦੋਨਾਂ ਨੂੰ ਆਹਮੋ-ਸਾਹਮਣੇ ਬਿਠਾ ਕੇ SIT ਪੁੱਛਗਿੱਛ ਕਰ ਸਕਦੀ ਹੈ।

ਦਸਣਾ ਬਣਦਾ ਹੈ ਕਿ ਅਕਾਲੀ ਸਰਕਾਰ ਦੌਰਾਨ ਹੀ ਇੱਕ ਪੇਸ਼ੀ ‘ਤੇ ਆਏ ਜਗਦੀਸ਼ ਭੋਲਾ ਨੇ 6 ਹਜ਼ਾਰ ਕਰੋੜ ਦੇ ਨਸ਼ਿਆਂ ਦੇ ਕਾਰੋਬਾਰ ਮਾਮਲੇ ਵਿਚ ਤਤਕਾਲੀ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦਾ ਨਾਮ ਲਿਆ ਸੀ। ਇਹ ਮਾਮਲੇ ਸਿਆਸੀ ਗਲਿਆਰਿਆਂ ਵਿਚ ਪਿਛਲੇ ਡੇਢ ਦਹਾਕੇ ਤੋਂ ਚਰਚਾ ਵਿਚ ਚੱਲ ਰਿਹਾ ਤੇ ਨਾਲ ਹੀ ਪਿਛਲੀ ਕਾਂਗਰਸ ਸਰਕਾਰ ਦੇ ਆਖਰੀ ਦਿਨਾਂ ਵਿਚ ਮਜੀਠਿਆ ਵਿਰੁਧ ਪਰਚਾ ਵੀ ਦਰਜ਼ ਕੀਤਾ ਗਿਆ ਸੀ, ਜਿਸਤੋਂ ਬਾਅਦ ਉਨ੍ਹਾਂ ਨੂੰ ਲੰਮਾ ਸਮਾਂ ਜੇਲ੍ਹ ਵਿਚ ਰਹਿਣਾ ਪਿਆ। ਹੁਣ ਮੌਜੂਦਾ ਸਰਕਾਰ ਵੱਲੋਂ ਪਿਛਲੇ ਸਾਲ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠਿਆ ਵਿਰੁਧ ਪਰਚਾ ਦਰਜ਼ ਕੀਤਾ ਸੀ ਤੇ ਮੁੜ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ ਸੀ।

ਉਧਰ, ਬਿਕਰਮ ਮਜੀਠਿਆ ਨੂੰ SIT ਦੁਆਰਾ ਸੰਮਨ ਕਰਕੇ 5 ਅਕਤੂਬਰ ਨੂੰ ਪੁੱਛਗਿੱਛ ਲਈ ਬੁਲਾਉਣ ‘ਤੇ ‘ਆਪ’ ਵਿਧਾਇਕ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਮਜੀਠੀਆ ਤੇ ਜਗਦੀਸ਼ ਭੋਲਾ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਹੋਣੀ ਚਾਹੀਦੀ ਹੈ। ਇਸਦੇ ਨਾਂਲ ਹੀ ਉਨ੍ਹਾਂ ਭਰੋਸਾ ਦਿਵਾਇਆ ਹੈਕਿ ਨਸ਼ਿਆਂ ਦੇ ਮਾਮਲੇ ’ਚ ਕੋਈ ਕਿੰਨਾ ਵੀ ਵੱਡਾ ਬੰਦਾ ਹੋਵੇ, ਜੇ ਸ਼ਾਮਿਲ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਹੋਰ ਖ਼ਬਰਾਂ

ਖੇਡਾਂ ਵਤਨ ਪੰਜਾਬ ਦੀਆਂ 2026;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਖੇਡ ਨੀਤੀ ਨੂੰ ਮਿਲ ਰਿਹਾ ਹੁੰਗਾਰਾ

ਅੰਤਰਰਾਸ਼ਟਰੀ ਨਸ਼ਾ ਤਸਕਰੀ ਖਿਲਾਫ਼ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ !

Leave a Reply

Your email address will not be published. Required fields are marked *