ਅੰਤਰਰਾਸ਼ਟਰੀ ਨਸ਼ਾ ਤਸਕਰੀ ਖਿਲਾਫ਼ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ !

👉CIA ਫਾਜ਼ਿਲਕਾ ਦੀ ਟੀਮ ਵੱਲੋਂ 03 ਨਸ਼ਾ ਤਸਕਰ 04 ਕਿਲੋ ਹੈਰੋਇਨ ਸਮੇਤ ਕਾਬੂ
Fazlika News: ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ CIA ਫਾਜ਼ਿਲਕਾ ਦੀ ਟੀਮ ਵੱਲੋਂ 03 ਵਿਅਕਤੀਆਂ ਨੂੰ 04 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਗਗਨਅਜੀਤ ਸਿੰਘ ਨੇ ਮੀਡੀਆ ਨੁੰ ਦਸਿਆ ਕਿ ਮਿਤੀ 29 ਸਤੰਬਰ 2026 ਨੂੰ ਇੰਸਪੈਕਟਰ ਸੁਨੀਲ ਕੁਮਾਰ, ਇੰਚਾਰਜ ਸੀ.ਆਈ.ਏ ਫਾਜ਼ਿਲਕਾ ਦੀ ਅਗਵਾਈ ਹੇਠ ਏ.ਐਸ.ਆਈ ਰਣਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਥਾਣਾ ਸਦਰ ਜਲਾਲਾਬਾਦ ਦੇ ਏਰੀਏ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ।ਇਸ ਦੌਰਾਨ ਪੁਲਿਸ ਪਾਰਟੀ ਜਦੋਂ ਪਿੰਡ ਜੱਲਾ ਲੱਖੇ ਕੇ ਹਿਠਾੜ (ਧੁਨਕੀਆਂ) ਤੋਂ ਅੱਗੇ ਢਾਣੀ ਬਚਨ ਸਿੰਘ ਤੋਂ ਭਾਰਤ—ਪਾਕਿਸਤਾਨ ਸਰਹੱਦ ਵੱਲ ਜਾਂਦੇ ਕੱਚੇ ਰਸਤੇ ਦੇ ਟੀ—ਪੁਆਇੰਟ ਨੇੜੇ ਪੁੱਜੀ ਤਾਂ ਖੇਤਾਂ ਵਿੱਚ ਮੋਟਰ ਵਾਲੇ ਕਮਰੇ ਕੋਲ ਤਿੰਨ ਵਿਅਕਤੀ ਸ਼ੱਕੀ ਹਾਲਤ ਵਿੱਚ ਫਿਰਦੇ ਦਿਖਾਈ ਦਿੱਤੇ, ਜਿਹਨਾਂ ਵਿੱਚੋਂ ਇੱਕ ਵਿਅਕਤੀ ਨੇ ਹੱਥਾਂ ਵਿੱਚ ਪਲਾਸਟਿਕ ਦਾ ਗੱਟਾ ਪਕੜਿਆ ਹੋਇਆ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰ ਵਾਲੇ ਕਮਰੇ ਦੀ ਆੜ ਵਿੱਚ ਛੁਪਣ ਦੀ ਕੋਸ਼ਿਸ਼ ਕਰਨ ਲੱਗੇ।ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਉਹਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੰਜੀਵ ਸਿੰਘ ਉਰਫ਼ ਸੰਜੂ ਪੁੱਤਰ ਕਰਨੈਲ ਸਿੰਘ, ਧੀਰਜਪਾਲ ਉਰਫ਼ ਧੀਰਜ ਪੁੱਤਰ ਦਰਸ਼ਨ ਸਿੰਘ ਅਤੇ ਮਨਦੀਪ ਸਿੰਘ ਉਰਫ਼ ਦੀਪੀ ਪੁੱਤਰ ਹਰਮੇਸ਼ ਸਿੰਘ, ਵਾਸੀਆਨ ਜੱਲਾ ਲੱਖੇ ਕੇ ਹਿਠਾੜ, ਥਾਣਾ ਸਦਰ ਜਲਾਲਾਬਾਦ ਵਜੋਂ ਹੋਈ। ਇਹਨਾਂ ਵਿਅਕਤੀਆਂ ਪਾਸ ਕੋਈ ਨਸ਼ੀਲੀ ਚੀਜ ਹੋਣ ਦਾ ਸ਼ੱਕ ਜਾਹਰ ਹੋਣ ਤੇ ਮੌਕਾ ਪਰ ਸ੍ਰੀ ਲਵਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਬ ਡਵੀਜਨ ਜਲਾਲਾਬਾਦ ਨੂੰ ਮੌਕਾ ਪਰ ਬੁਲਾ ਕੇ ਪੁਲਿਸ ਪਾਰਟੀ ਵੱਲੋਂ ਉਹਨਾਂ ਪਾਸ ਮੌਜੂਦ ਗੱਟੇ ਦੀ ਤਲਾਸ਼ੀ ਕੀਤੀ ਗਈ। ਜਿਸ ਵਿੱਚੋਂ 04 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਸਬੰਧੀ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 203 ਮਿਤੀ 29—09—2026, ਜੁਰਮ 21ਸੀ,23,29/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ।ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਤਸਕਰਾਂ ਵੱਲੋਂ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਇਸ ਤੋਂ ਪਹਿਲਾਂ ਇਹ ਤਸਕਰ ਫਿਰੋਜਪੁਰ ਦੇ ਕੁੱਲਗੜ੍ਹੀ ਦੇ ਇੱਕ ਤਸਕਰ ਰਾਹੀਂ ਨਸ਼ਾ ਤਸਕਰੀ ਕਰਦੇ ਸਨ, ਜੋ ਪਿਛਲੇ ਦਿਨੀਂ ਫਿਰੋਜਪੁਰ ਪੁਲਿਸ ਵੱਲੋਂ ਪਕੜੇ ਜਾਣ ਤੇ ਜੇਲ੍ਹ ਚਲਾ ਗਿਆ। ਜਿਸਤੋਂ ਬਾਅਦ ਇਹਨਾਂ ਨੇ ਖੁਦ ਪਾਕਿਸਤਾਨ ਦੇ ਕਿਸੇ ਤਸਕਰ ਨਾਲ ਸੰਪਰਕ ਕਰਕੇ ਇਹ ਹੈਰੋਇਨ ਦੀ ਖੇਪ ਮੰਗਵਾਈ ਹੈ, ਜਿਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ, ਤਫਤੀਸ਼ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਪਾਈ ਜਾਂਦੀ ਹੈ ਤਾਂ ਉਸਨੂੰ ਵੀ ਮੁਕੱਦਮਾ ਵਿੱਚ ਨਾਮਜਦ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉ਬਹੁਕਰੋੜੀ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ SIT ਵੱਲੋਂ ਮੁੜ ਤਲਬ          

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਬਹੁਕਰੋੜੀ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ SIT ਵੱਲੋਂ ਮੁੜ ਤਲਬ

ਅਮਰਜੀਤ ਚਾਵਲਾ ਮਾਮਲਾ; SGPC ਪ੍ਰਧਾਨ Dhami ਨੇ ਕੀਤੀ CBI ਜਾਂਚ ਦੀ ਮੰਗ

Leave a Reply

Your email address will not be published. Required fields are marked *