ਅਮਰਜੀਤ ਚਾਵਲਾ ਮਾਮਲਾ; SGPC ਪ੍ਰਧਾਨ Dhami ਨੇ ਕੀਤੀ CBI ਜਾਂਚ ਦੀ ਮੰਗ

Amritsar News: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਪੰਥਕ ਅਤੇ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਬਹਿਰੀਨ ਵਾਲੀ ਬੀਬੀ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੱਲੋਂ ਕੀਤੇ ਕਥਿਤ ਬਲਾਤਕਾਰ ਦੇ ਮਾਮਲੇ ਵਿਚ ਹੁਣ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ CBI ਜਾਂਚ ਦੀ ਮੰਗ ਕਰ ਦਿੱਤੀ ਹੈ। ਅੱਜ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਇਸ ਘਟਨਾਕ੍ਰਮ ਤੋਂ ਬਾਅਦ ਪਹਿਲੀ ਵਾਰ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਉੱਪਰ ਵਿਰੋਧੀਆਂ ਵੱਲੋਂ ਸਵਾਲ ਖੜੇ ਕੀਤੇ ਜਾ ਰਹੇ ਸਨ ਕਿ ਇਹ ਕਮੇਟੀ ਪ੍ਰਧਾਨ ਦੇ ਮੁਤਾਬਕ ਰਿਪੋਰਟ ਦੇਵੇਗੀ। ਇਸੇ ਤਰ੍ਹਾਂ ਸਾਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਪੰਜਾਬ ਪੁਲਿਸ, ਪੰਜਾਬ ਸਰਕਾਰ ਦੇ ਅਧੀਨ ਕੰਮ ਕਰਦੀ ਹੈ, ਜਿਸ ਦੇ ਚਲਦੇ ਉਹ ਵੀ ਨਿਰਪੱਖ ਰਿਪੋਰਟ ਨਹੀਂ ਦੇ ਸਕਦੀ। ਜਿਸ ਕਾਰਨ ਇਸ ਮਾਮਲੇ ਦੀ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣੀ ਚਾਹੀਦੀ ਹੈ। ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਇਸ ਸਮੇਂ ਦੌਰਾਨ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਨਹੀਂ ਭੇਜੀ ਤਾਂ ਉਹ ਇਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਜਾਂਚ ਸੀਬੀਆਈ ਹਵਾਲੇ ਸੌਂਪਣ ਦੀ ਮੰਗ ਕਰਨਗੇ। ਹਾਲਾਂਕਿ ਇਸ ਦੌਰਾਨ ਪੱਤਰਕਾਰਾਂ ਵੱਲੋਂ ਉਹਨਾਂ ਕੋਲੋਂ ਬਹਿਰੀਨ ਵਾਲੀ ਬੀਬੀ ਨੂੰ 1 ਲੱਖ ਰੁਪਈਆ ਸ਼੍ਰੋਮਣੀ ਕਮੇਟੀ ਦੇ ਫੰਡਾਂ ਵਿੱਚੋਂ ਜਾਰੀ ਕਰਨ ਸਬੰਧੀ ਪੁੱਛੇ ਗਏ ਸਵਾਲ ‘ਤੇ ਉਹਨਾਂ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਹੁਣ ਜਦੋਂ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਮਾਮਲਾ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਹੋ ਚੁੱਕਿਆ ਹੈ ਤਾਂ ਇਹ ਹੁਣ ਜਾਂਚ ਦਾ ਵਿਸ਼ਾ ਹੈ, ਚਰਚਾ ਦਾ ਨਹੀਂ। ਇਸੇ ਦੌਰਾਨ ਉਨਾਂ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਦੇ ਮਾਮਲੇ ‘ਤੇ ਕਿਹਾ ਕਿ ਇਸ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇੱਕ ਪੱਤਰ ਉਹਨਾਂ ਨੂੰ ਪ੍ਰਾਪਤ ਹੋਇਆ ਹੈ, ਜਿਸ ਦੇ ਵਿੱਚ ਇਹਨਾਂ ਮੈਂਬਰਾਂ ਵੱਲੋਂ ਭੁੱਲ ਬਖਸ਼ਾਉਣ ਤੱਕ ਉਹਨਾਂ ਉੱਪਰ ਸ਼੍ਰੋਮਣੀ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਿਲ ਹੋਣ ਤੇ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ 👉          

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਤਸਕਰੀ ਖਿਲਾਫ਼ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ !

Punjab ਦੇ ਵਿਚ ਸਕੂਲਾਂ ਦਾ ਸਮਾਂ, ਹੁਣ ਇੰਨੇਂ ਵਜੇ ਲੱਗਣਗੇ ਸਕੂਲ !

Leave a Reply

Your email address will not be published. Required fields are marked *