Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ ‘ਚ ਸਥਿਤ ਡੀਐਸਪੀ (DSP) ਦਫ਼ਤਰ ਦੇ ਬਾਹਰ ਫ਼ਾਈਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਦੇਰ ਸ਼ਾਮ ਵਾਪਰੀ, ਜਿੱਥੇ ਪੁਲਿਸ ਨੇ ਮੌਕੇ ‘ਤੇ ਹੀ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ, ਜਿੰਨਾਂ ਦੇ ਕੋਲੋਂ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਦਸਿਆ ਜਾ ਰਿਹਾ ਕਿ ਘਟਨਾ ਸਮੇਂ 3-4 ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ 6-7 ਨੌਜਵਾਨ ਆਏ ਸਨ, ਜਿੰਨ੍ਹਾਂ ਦੇ ਵੱਲੋਂ ਇਹ ਕਾਰਵਾਈ ਕੀਤੀ ਗਈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਕਿ ਇਹ ਘਟਨਾ ਦੋ ਪਾਰਟੀਆਂ ਵਿਚ ਆਪਸੀ ਲੜਾਈ ਹੋਣ ਕਾਰਨ ਵਾਪਰੀ ਹੈ।ਘਟਨਾ ਦੀ ਪੁਸ਼ਟੀ ਕਰਦਿਆਂ ਜਲਾਲਾਬਾਦ ਪੁਲਿਸ ਦੇ ਐਸਐਚਓ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਮੀਡੀਆ ਨੂੰ ਦਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ 3-4 ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਬੱਤੀਆਂ ਵਾਲੇ ਚੌਕ ਤੋਂ ਡੀਐਸਪੀ ਦਫ਼ਤਰ ਵੱਲ ਜਾ ਰਹੇ ਹਨ।ਜਿੱਥੇ ਉਨ੍ਹਾਂ ਗੋਲੀਆਂ ਚਲਾਈਆਂ ਤੇ ਡੀਐਸਪੀ ਦਫ਼ਤਰ ਵਿਚ ਵੀ ਵੜਣ ਦੀ ਜਾਣਕਾਰੀ ਮਿਲ ਰਹੀ ਹੈ। ਪੁਲਿਸ ਨੇ ਤੁਰੰਤ ਮੌਕੇ ‘ਤੇ ਪੁੱਜ ਕੇ ਦੋ ਨੌਜਵਾਨਾਂ ਸੋਨਾ ਸਿੰਘ ਉਰਫ਼ ਸੋਨੂੰ ਵਾਸੀ ਬਾਦਲਕੇ ਅਮੀਰ ਖਾਂ ਅਤੇ ਅਕਾਸ਼ ਵਾਸੀ ਮੌਜਾ ਅਰਨੀਵਾਲਾ ਵਜੋਂ ਹੋਈ ਹੈ। ਇੰਨ੍ਹਾਂ ਦੇ ਕੋਲੋਂ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਣ। ਪੁਲਿਸ ਇਹ ਵੀ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਗੋਲੀਬਾਰੀ ਪਿੱਛੇ ਕੀ ਕਾਰਨ ਸੀ ਅਤੇ ਘਟਨਾ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ। ਮੋਟਰਸਾਈਕਲਾਂ ‘ਤੇ ਆਏ ਨੌਜਵਾਨਾਂ ਦੀ ਗਤੀਵਿਧੀ ਅਤੇ ਉਨ੍ਹਾਂ ਦੇ ਆਪਸੀ ਸਬੰਧਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ
