👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ ਰਾਜਨੀਤੀ ਨੂੰ ਮਾਤ ਦੇਣ ਦਾ ਦਿੱਤਾ ਸੱਦਾ
National news : ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਵੱਲੋਂ ਨਵੀਂ ਜਿੰਮੇਵਾਰੀ ਮਿਲਣ ਤੋਂ ਬਾਅਦ ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਧਾੜਵੀਆਂ ਨੂੰ ਪਸੰਦ ਨਹੀਂ ਕੀਤਾ ਤੇ ਨਾਂ ਹੀ ਪੰਜਾਬੀ ਨਫ਼ਰਤ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹੁਣ ਪੰਜਾਬੀਆਂ ਨੂੰ ਪੰਜਾਬ ਲਈ ਖੜ੍ਹੇ ਹੋਣ ਦੀ ਲੋੜ ਹੈ।
ਇਹ ਵੀ ਪੜ੍ਹੋ 👉ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ
ਉਨ੍ਹਾਂ ਇਸ ਮੌਕੇ ਪੰਜਾਬ ਕਾਂਗਰਸ ਵਿਚ ਕਿਸੇ ਵੀ ਤਰ੍ਹਾਂ ਗੁੱਟਬੰਦੀ ਹੋਣ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁਟ ਹੈ ਤੇ ਆਉਣ ਵਾਲੇ ਸਮੇਂ ਵਿਚ ਆਪ ਅਤੇ ਭਾਜਪਾ ਨੁੰ ਇੱਥੋਂ ਭਜਾਇਆ ਜਾਵੇਗਾ।ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਤਾਨਾਸ਼ਾਹੀ ਵਾਲੀ ਰਾਜਨੀਤੀ ਨਹੀਂ,ਬਲਕਿ ਵਿਚਾਰਾਂ ਦੀ ਭਿਵੰਨਤਾ ਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਮੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਹ ਦਿੱਲੀ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ਼ ਸਚਿਨ ਪਾਇਲਟ ਤੋਂ ਇਲਾਵਾ ਸਮੂਹ ਲੀਡਰਸ਼ਿਪ ਨੂੰ ਮਿਲਕੇ ਉਨ੍ਹਾਂ ਦਾ ਧੰਨਵਾਦ ਕਰਨਗੇ ਤੇ ਪੰਜਾਬ ਲਈ ਰੋਡਮੇਪ ਤਿਆਰ ਕਰਨਗੇ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ
