ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ; AK-47 ਤੇ 2 ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

Amritsar News: Amritsar Rural Police (ਅੰਮ੍ਰਿਤਸਰ ਦਿਹਾਤੀ ਪੁਲਿਸ) ਵੱਲੋਂ 2 ਹਵੱਡੀ ਸਫਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ AK-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਹੈ ਅਤੇ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਿੱਚ ਸ਼ਾਮਲ ਹੈ।ਇਸ ਸਬੰਧੀ ਥਾਣਾ ਘਰਿੰਡਾ ਅੰਮ੍ਰਿਤਸਰ ਵਿਖੇ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧਿਕ ਨੈੱਟਵਰਕਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿਰੁੱਧ ਸਖ਼ਤ ਕਾਰਵਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ 👉ਕਰਮਚਾਰੀਆਂ ਦੇ ਖਾਤਿਆਂ ‘ਚ ਆਉਣਗੇ ਬੋਨਸ ਦੇ 32,000 ਰੁਪਏ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਘਰ ‘ਚੋਂ ਪੁਰਾਣਾ ਕਲੰਡਰ ਹਟਾ ਦਿਓ, ਨਹੀਂ ਤਾਂ ਪਰੇਸ਼ਾਨੀਆਂ ਤੇ ਕੰਗਾਲੀ ਦਾ ਹੋਵੇਗਾ ਵਾਸ

ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡਾ ਬਦਲਾਅ

Leave a Reply

Your email address will not be published. Required fields are marked *