ਸੁਖਬੀਰ ਬਾਦਲ ਦੀ ਪੰਜਾਬੀਆਂ ਨੂੰ ਅਪੀਲ; ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ

👉ਐਲਾਨ ਕੀਤਾ ਕਿ ਮਾਲੇਰਕੋਟਲਾ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਮਿਲੇਗਾ ਤੇ ਜ਼ਿਲ੍ਹੇ ਵਿਚ ਮੈਡੀਕਲ ਤੇ ਵੈਟਨਰੀ ਕਾਲਜ ਸਥਾਪਿਤ ਕੀਤਾ ਜਾਵੇਗਾ
👉ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਭਰ ਵਿਚ ’ਈਮਾਨਦਾਰ ਮੁੱਖ ਮੰਤਰੀ’ ਦੇ ਹੋਰਡਿੰਗ ਲਗਵਾਉਣ ਲਈ 500 ਕਰੋੜ ਰੁਪਏ ਖਰਚਣ ਦੀ ਕੀਤੀ ਨਿਖੇਧੀ
Malerkotla News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸਹੀ ਮੁੱਖ ਮੰਤਰੀ ਚੁਣਨ ਤਾਂ ਜੋ ਪੰਜਾਬ ਨੂੰ ਅੱਗੇ ਲਿਜਾਇਆ ਜਾ ਸਕੇ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕ ਉਹ ਤੇਜ਼ ਰਫਤਾਰ ਵਿਕਾਸ ਦੇ ਨਾਲ-ਨਾਲ ਨਵੇਂ ਯੁੱਗ ਦੀ ਖੇਤੀਬਾੜੀ ਤੇ ਰੋਜ਼ਗਾਰ ਦੇ ਮਾਡਲ ਚਾਹੁੰਦੇ ਹਨ ਤਾਂ ਉਹ ਹੀ ਇਹ ਕਰਵਾ ਸਕਦੇ ਹਨ।ਅਕਾਲੀ ਦਲ ਦੇ ਪ੍ਰਧਾਨ ਇਥੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਹਨਾਂ ਨਵੇਂ ਹਲਕਾ ਇੰਚਾਰਜ ਜੱਸੀ ਮਨਵੀ ਨੂੰ ਵਧਾਈ ਦਿੱਤੀ ਜਿਹਨਾਂ ਨੇ ਇਹ ਵਿਸ਼ਾਲ ਇਕੱਠ ਉਦੋਂ ਜੁਆਇਆ ਜਦੋਂ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ। ਉਹਨਾਂ ਨੇ ਅਮਰਗੜ੍ਹ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਜੱਸੀ ਦੀ ਜਿੱਤ ਯਕੀਨੀ ਬਣਾਉਣ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮਾਲੇਰਕੋਟਲਾ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਵਿਚ ਇਕ ਮੈਡੀਕਲ ਤੇ ਇਕ ਵੈਟਨਰੀ ਕਾਲਜ ਸਥਾਪਿਤ ਕੀਤਾ ਜਾਵੇਗਾ। ਸ:ਬਾਦਲ ਨੇ ਏਸ਼ੀਆਈ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਲਈ ਪੁਰਸ਼ ਤੇ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵਿਚ ਐਸਟਰੋਟਰਫ ਵਾਲੇ ਮੈਦਾਨ ਬਣਾਉਣ ਸਦਕਾ ਹੀ ਇਹ ਸੰਭਵ ਹੋਇਆ ਹੈ।ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਅਜਿਹੇ ਮੁੱਖ ਮੰਤਰੀ ਦੀ ਜ਼ਰੂਰਤ ਹੈ ਜੋ ਆਪਣੇ ਕਹੇ ਮੁਤਾਬਕ ਵਾਅਦੇ ਨਿਭਾਵੇ।

ਇਹ ਵੀ ਪੜ੍ਹੋ ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਭਗਵੰਤ ਮਾਨ ਨੇ ਤੁਹਾਨੂੰ ਫੇਲ੍ਹ ਕੀਤਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਨਾ ਸਿਰਫ ਆਪਣੇ ਵਾਅਦਿਆਂ ਤੋਂ ਭੱਜ ਗਿਆ ਹੈ ਬਲਕਿ ਉਹ ਨਸ਼ਾ ਤਸਕਰੀ ਤੇ ਕਾਨੂੰਨ ਵਿਵਸਥਾ ਵਰਗੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਦੀ ਥਾਂ ਚੁਟਕਲੇ ਸੁਣਾ ਕੇ ਤੁਹਾਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਿਹਾ ਹੈ। ਉਹਨਾਂ ਕਿਹਾ ਕਿ 2027 ਵਿਚ ਸਿਖ਼ਰਲੀ ਕੁਰਸੀ ਦੇ ਦਾਅਵੇਦਾਰਾਂ ਦੀ ਗੰਭੀਰਤਾ ਉਹਨਾਂ ਦੇ ਦਾਅਵਿਆਂ ਵਿਚ ਝਲਕਦੀ ਹੈ। ਉਹਨਾਂ ਕਿਹਾ ਕਿ ਚਰਨਜੀਤ ਚੰਨੀ ਦਾਅਵੇ ਕਰਦਾ ਹੈ ਕਿ ਉਹ ਬੱਕਰੀਆਂ ਚੋਅ ਸਕਦਾ ਹੈ ਤੇ ਭਗਵੰਤ ਮਾਨ ਕਹਿੰਦਾ ਹੈ ਕਿ ਉਹ ਹਨੇਰੇ ਵਿਚ ਸਾਈਕਲ ਨੂੰ ਪੰਕਚਰ ਲਗਾ ਸਕਦਾ ਹੈ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਚਾਹੁੰਦੇ ਹਨ ਕਿ ਅਜਿਹੇ ਹੀ ਕੰਮ ਕਰਵਾਉਣੇ ਹਨ ਤਾਂ ਉਹਨਾਂ ਦੀ ਚੋਣ ਕਰਨ ਪਰ ਜੇਕਰ ਉਹ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਪਾਉਣਾ ਚਾਹੁੰਦੇ ਹਨ ਤਾਂ ਫਿਰ ਉਹ ਉਹਨਾਂ (ਸੁਖਬੀਰ ਬਾਦਲ) ਦੀ ਚੋਣ ਕਰਨ।ਸ:ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਹੁਤ ਹੇਠਾਂ ਲਾਹ ਦਿੱਤਾ ਹੈ। ਉਹ ਦੋਵੇਂ ਹੱਥਾਂ ਨਾਲ ਸੂਬੇ ਨੂੰ ਲੁੱਟ ਰਹੇ ਹਨ।ਉਹਨਾਂ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਮੁੱਖ ਮੰਤਰੀ ਦਫਤਰ ਵਿਚ ਤਾਇਨਾਤੀਆਂ ਤੇ ਤਬਾਦਲਿਆਂ ਵਿਚ ਭ੍ਰਿਸ਼ਟਾਚਾਰ ਦੀ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਦੀ ਪਤਨੀ ਜ਼ਬਰ ਜਨਾਹ ਦੇ ਮੁਲਜ਼ਮ ਨੂੰ ਛੁਡਵਾਉਣ ਵਾਸਤੇ 5 ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਵਿਚ ਘਿਰੀ ਹੋਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਈਮਾਨਦਾਰ ਮੁੱਖ ਮੰਤਰੀ ਐਲਾਨਣ ਲਈ 500 ਕਰੋੜ ਰੁਪਏ ਖਰਚ ਕਰਨ ਸਮੇਤ ਇਸ਼ਤਿਹਾਰਬਾਜ਼ੀ ’ਤੇ 6 ਹਜ਼ਾਰ ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਸੇ ਮੁੱਖ ਮੰਤਰੀ ਨੂੰ ਆਪਣੇ ਆਪ ਨੂੰ ਈਮਾਨਦਾਰ ਘੋਸ਼ਤ ਕਰਨ ਦੀ ਲੋੜ ਨਹੀਂ ਹੁੰਦੀ।

ਇਹ ਵੀ ਪੜ੍ਹੋ Ludhiana ‘ਚ ਸਾਬਕਾ ਸਰਪੰਚ ਦੇ ਕ.ਤ.ਲ ਕਾਂਡ ਦਾ ਹੋਇਆ ਪਰਦਾਫ਼ਾਸ

ਸ:ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਉਦਯੋਗਪਤੀ ਉਹਨਾਂ ਕੋਲ ਆ ਕੇ ਦੱਸਦੇ ਹਨ ਕਿ ਆਪ ਸਰਕਾਰ ਉਹਨਾਂ ਨੂੰ ਚੋਣ ਫੰਡ ਵਜੋਂ 2 ਤੋਂ 5 ਕਰੋੜ ਰੁਪਏ ਦੇਣ ਵਾਸਤੇ ਮਜਬੂਰ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਲੋਕ ਚੁੱਪ ਸਨ। ਹੁਣ ਉਹ ਖੁੱਲ੍ਹ ਕੇ ਸਾਹਮਣੇ ਆ ਰਹੇ ਹਨ ਅਤੇ ਇਕ ਵਾਰ ਚੋਣ ਜ਼ਾਬਤਾ ਲੱਗ ਗਿਆ ਤਾਂ ਲੋਕ ਆਪ ਆਗੂਆਂ ਨੂੰ ਸਬਕ ਸਿਖਾਉਣਗੇ।ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਨਸ਼ਾ ਤਸਕਰੀ ਹਮੇਸ਼ਾ ਹਮੇਸ਼ਾ ਵਾਸਤੇ ਖਤਮ ਕਰ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਨਵਾਂ ਕਾਨੂੰਨ ਲੈ ਕੇ ਆਵਾਂਗੇ ਅਤੇ ਯਕੀਨੀ ਬਣਾਵਾਂਗੇ ਕਿ ਨਸ਼ਾ ਤਸਕਰਾਂ ਨੂੰ 10 ਸਾਲ ਤੱਕ ਜ਼ਮਾਨਤ ਨਾ ਮਿਲੇ। ਨਾਲ ਹੀ ਉਹਨਾਂ ਦੀ ਸਾਰੀ ਜਾਇਦਾਦ ਵੀ ਜ਼ਬਤ ਕੀਤੀ ਜਾਵੇਗੀ।ਬਾਦਲ ਨੇ ਇਹ ਗੱਲ ਵੀ ਕੀਤੀ ਕਿ ਕਿਵੇਂ ਮੁੱਖ ਮੰਤਰੀ ਨੇ ਇਸ ਇਲਾਕੇ ਦੇ ਪਿੰਡਾਂ ਵਿਚ ਵਿਕਾਸ ਵਾਸਤੇ ਹਰਾ ਪੈਨ ਵਰਤਣ ਦਾ ਭਰੋਸਾ ਦੇਣ ਦੇ ਬਾਵਜੂਦ ਇਲਾਕੇ ਨੂੰ ਅਣਡਿੱਠ ਕੀਤਾ। ਉਹਨਾਂ ਕਿਹਾ ਕਿ ਤੁਹਾਨੂੰ ਸਾਰੀਆਂ ਫਸਲਾਂ ’ਤੇ ਐਮ ਐਸ ਪੀ ਦੇਣ ਦਾ ਵਾਅਦਾ ਕਰ ਕੇ ਮੂਰਖ ਬਣਾਇਆ ਗਿਆ ਅਤੇ ਝੂਠਾ ਵਾਅਦਾ ਕੀਤਾ ਗਿਆ ਕਿ ਗਿਰਦਾਵਰੀ ਤੋਂ ਪਹਿਲਾਂ ਹੀ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਕਹਿ ਕੇ ਵੀ ਮੂਰਖ ਬਣਾਇਆ ਕਿ ਸੰਗਰੂਰ ਵਿਚ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ ਜਦੋਂ ਕਿ ਇਸਦਾ ਨੀਂਹ ਪੱਥਰ ਰੱਖਣ ਮਗਰੋਂ ਇਕ ਇੱਟ ਵੀ ਨਹੀਂ ਲੱਗੀ।ਇਸ ਮੌਕੇ ਸੀਨੀਅਰ ਆਗੂ ਅਰਵਿੰਦ ਖੰਨਾ, ਮਾਸਟਰ ਤੇਜਿੰਦਰ ਸਿੰਘ ਸੰਘੇੜੀ, ਰਣਜੀਤ ਸਿੰਘ ਕਾਤਰੋਂ, ਪਰਮਜੀਤ ਕੌਰ ਵਿਰਕ, ਬੇਅੰਤ ਕੌਰ ਖਹਿਰਾ, ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।

 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸੁਖਬੀਰ ਬਾਦਲ ਦੀ ਪੰਜਾਬੀਆਂ ਨੂੰ ਅਪੀਲ; ਪੰਜਾਬ ਨੂੰ ਅੱਗੇ ਲਿਜਾਣ ਵਾਸਤੇ ਸਹੀ ਮੁੱਖ ਮੰਤਰੀ ਦੀ ਚੋਣ ਕਰੋ

Bathinda ‘ਚ ਸ਼ਰਾਬ ਦੇ ਠੇਕੇ ‘ਤੇ ਇੱਕ ਹੋਰ ਕ.ਤ.ਲ; ਸਾਬਕਾ ਸਰਪੰਚ ਨੂੰ ਕੁਹਾੜੀ ਨਾਲ ਵੱਢਿਆ..

Leave a Reply

Your email address will not be published. Required fields are marked *