ਚੋਣਾਂ ਤੋਂ ਪਹਿਲਾਂ ਸਰਕਾਰ ਖੋਲ੍ਹ ਸਕਦੀ ਹੈ ਖ਼ਜ਼ਾਨੇ ਦਾ ਦਰਵਾਜ਼ਾ! ਇੱਕ ਪਾਸੇ ਆ ਸਕਦਾ ਹੈ ਹਜ਼ਾਰਾਂ ਕਰੋੜਾਂ ਰੁਪਏ ਦਾ ਹੋਰ ਪੂਰਕ ਬਜਟ, ਤੇ ਦੂਜੇ ਪਾਸੇ ਸਰਕਾਰੀ ਮੁਲਾਜ਼ਮਾਂ ਲਈ ਵੀ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ ਮਿਲਣ ਦੀ ਤਿਆਰੀ! ਮਹਿੰਗਾਈ ਭੱਤੇ ਵਿੱਚ ਵਾਧਾ, ਪੈਨਸ਼ਨਰਾਂ ਲਈ ਮਹਿੰਗਾਈ ਰਾਹਤ ਅਤੇ ਹਜ਼ਾਰਾਂ ਰੁਪਏ ਦਾ ਬੋਨਸ—ਜੇਕਰ ਸਰਕਾਰ ਦੀ ਇਹ ਤਿਆਰੀ ਸਿਰੇ ਚੜ੍ਹਦੀ ਹੈ ਤਾਂ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿੱਧਾ ਫਾਇਦਾ ਮਿਲ ਸਕਦਾ ਹੈ। ਆਓ ਜਾਣਦੇ ਹਾਂ ਪੂਰੀ ਖ਼ਬਰ…
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਹੋਰ ਪੂਰਕ ਬਜਟ ਪੇਸ਼ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਦਸੰਬਰ ਵਿੱਚ ਹੋਣ ਵਾਲੇ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਹੀ ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਪੂਰਕ ਬਜਟ ਰਾਹੀਂ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਅਤੇ ਐਲਾਨਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਵਾਧੂ ਰਕਮ ਦੀ ਵਿਵਸਥਾ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਇਸ ਸਾਲ ਦੇ ਸ਼ੁਰੂ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੇ ਕਰੀਬ 9.12 ਲੱਖ ਕਰੋੜ ਰੁਪਏ ਦਾ ਆਮ ਬਜਟ ਪੇਸ਼ ਕੀਤਾ ਸੀ। ਇਸ ਤੋਂ ਬਾਅਦ 4 ਅਗਸਤ ਨੂੰ ਵਿਧਾਨ ਸਭਾ ਵਿੱਚ ਕਰੀਬ 59 ਹਜ਼ਾਰ ਕਰੋੜ ਰੁਪਏ ਦਾ ਪੂਰਕ ਬਜਟ ਪੇਸ਼ ਕੀਤਾ ਗਿਆ ਸੀ। ਹੁਣ ਸੂਤਰਾਂ ਦੇ ਹਵਾਲੇ ਨਾਲ ਚਰਚਾ ਹੈ ਕਿ ਸਰਕਾਰ ਇਸੇ ਪੱਧਰ ਦਾ ਇੱਕ ਹੋਰ ਪੂਰਕ ਬਜਟ ਲਿਆ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਯੋਗੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਕ ਬਜਟ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ 👉ਧੀ ਜੰਮਦੇ ਹੀ ਪਰਿਵਾਰ ਵਾਲਿਆ ਨੂੰ ਸਰਕਾਰ ਦੇਵੇਗੀ 61 ਹਜ਼ਾਰ ਰੁਪਏ
ਸਰਕਾਰ ਦਾ ਧਿਆਨ ਹੁਣ ਦਸੰਬਰ ਵਿੱਚ ਹੋਣ ਵਾਲੇ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ’ਤੇ ਹੈ। ਸੰਭਾਵਨਾ ਹੈ ਕਿ ਇਸੇ ਸੈਸ਼ਨ ਦੌਰਾਨ ਪੂਰਕ ਬਜਟ ਪੇਸ਼ ਕੀਤਾ ਜਾਵੇ। ਇਸ ਰਾਹੀਂ ਉਨ੍ਹਾਂ ਸਰਕਾਰੀ ਯੋਜਨਾਵਾਂ ਲਈ ਵਾਧੂ ਫੰਡ ਮੁਹੱਈਆ ਕਰਵਾਏ ਜਾ ਸਕਦੇ ਹਨ, ਜਿਨ੍ਹਾਂ ਨੂੰ ਸਰਕਾਰ ਚੋਣਾਂ ਤੋਂ ਪਹਿਲਾਂ ਤੇਜ਼ੀ ਨਾਲ ਲਾਗੂ ਕਰਨਾ ਚਾਹੁੰਦੀ ਹੈ। ਪਰ ਇਸ ਖ਼ਬਰ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉੱਤਰ ਪ੍ਰਦੇਸ਼ ਸਰਕਾਰ ਦੀਵਾਲੀ ਤੋਂ ਪਹਿਲਾਂ ਆਪਣੇ ਕਰਮਚਾਰੀਆਂ ਨੂੰ ਵਧਿਆ ਹੋਇਆ ਮਹਿੰਗਾਈ ਭੱਤਾ ਅਤੇ ਬੋਨਸ ਦੇਣ ਦੀ ਤਿਆਰੀ ਕਰ ਰਹੀ ਹੈ। ਜਾਣਕਾਰੀ ਮੁਤਾਬਕ ਵਿੱਤ ਵਿਭਾਗ ਵੱਲੋਂ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਸਰਕਾਰੀ ਕਰਮਚਾਰੀਆਂ ਨੂੰ 3,400 ਰੁਪਏ ਤੋਂ ਲੈ ਕੇ 7,000 ਰੁਪਏ ਤੱਕ ਦਾ ਬੋਨਸ ਮਿਲ ਸਕਦਾ ਹੈ। ਇਸ ਬੋਨਸ ਦਾ ਐਲਾਨ ਇਸੇ ਮਹੀਨੇ ਦੇ ਅੰਤ ਤੱਕ ਕੀਤੇ ਜਾਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਹ ਲਾਭ ਗੈਰ-ਗਜ਼ਟਿਡ ਕਰਮਚਾਰੀਆਂ ਨੂੰ ਵੀ ਮਿਲਣ ਦੀ ਗੱਲ ਸਾਹਮਣੇ ਆ ਰਹੀ ਹੈ। ਇੱਥੇ ਹੀ ਇੱਕ ਹੋਰ ਅਹਿਮ ਗੱਲ ਸਾਹਮਣੇ ਆ ਰਹੀ ਹੈ।
ਇਹ ਵੀ ਪੜ੍ਹੋ 👉ਡ*ਰੱ*ਗ ਮਾਮਲੇ ‘ਚ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਹੋ ਸਕਦੀ ਹੈ ਪੁੱਛਗਿੱਛ!
ਸਰਕਾਰ ਰਾਜ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ 3 ਫ਼ੀਸਦੀ ਵਾਧਾ ਕਰਨ ਦੀ ਤਿਆਰੀ ਕਰ ਰਹੀ ਹੈ। ਜੇਕਰ ਇਹ ਵਾਧਾ ਮਨਜ਼ੂਰ ਹੋ ਜਾਂਦਾ ਹੈ ਤਾਂ ਇਸ ਦਾ ਸਿੱਧਾ ਫਾਇਦਾ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ। ਯਾਨੀ ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਲਈ ਇੱਕ ਨਹੀਂ, ਸਗੋਂ ਬੋਨਸ ਦੇ ਨਾਲ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਦੋਹਰੀ ਖੁਸ਼ਖਬਰੀ ਆ ਸਕਦੀ ਹੈ। ਇੱਕ ਪਾਸੇ ਸਰਕਾਰ ਵੱਲੋਂ ਨਵੇਂ ਪੂਰਕ ਬਜਟ ਦੀ ਤਿਆਰੀ ਦੀ ਚਰਚਾ ਹੈ, ਜਿਸ ਵਿੱਚ ਵੱਖ-ਵੱਖ ਯੋਜਨਾਵਾਂ ਲਈ ਵਾਧੂ ਫੰਡ ਰੱਖੇ ਜਾ ਸਕਦੇ ਹਨ। ਦੂਜੇ ਪਾਸੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ, ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ ਵਾਧੇ ਦੀ ਉਮੀਦ ਹੈ। ਹਾਲਾਂਕਿ ਇਨ੍ਹਾਂ ਐਲਾਨਾਂ ’ਤੇ ਅੰਤਿਮ ਫੈਸਲਾ ਸਰਕਾਰ ਵੱਲੋਂ ਲਿਆ ਜਾਣਾ ਬਾਕੀ ਹੈ। ਇਸ ਲਈ ਹੁਣ ਸਭ ਦੀਆਂ ਨਜ਼ਰਾਂ ਦਸੰਬਰ ਦੇ ਵਿਧਾਨ ਸਭਾ ਸੈਸ਼ਨ ਅਤੇ ਸਰਕਾਰ ਦੇ ਆਉਣ ਵਾਲੇ ਐਲਾਨਾਂ ’ਤੇ ਟਿਕੀਆਂ ਹੋਈਆਂ ਹਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ
