Bathinda News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਅੱਜ ਜਿਲਾ ਬਠਿੰਡਾ ਵੱਲੋਂ ਡਿਪਟੀ ਕਮਿਸਨਰ ਦੇ ਦਫਤਰ ਦਾ ਘਿਰਾਓ ਸੁਰੂ ਕਰ ਦਿੱਤਾ ਹੈ ਅਤੇ ਰਾਤ 10 ਵਜੇ ਔਰਤਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਪਾ ਕਰਦਿਆਂ ਮੁੱਖ ਮੰਤਰੀ ਦੇ ਪੂਤਲਾ ਫੂਕਿਆ ਅਤੇ ਘਿਰਾਓ ਜਾਰੀ ਰਹੇਗਾ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲਾ ਪ੍ਹਧਾਨ ਸਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ,ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ,ਔਰਤ ਆਗੂ ਹਰਿੰਦਰ ਕੌਰ ਬਿੰਦੂ, ਮਾਲਣ ਕੌਰ ਕੋਠਾ ਗੁਰੂ, ਪਰਮਜੀਤ ਕੌਰ ਪਿੱਥੋ ਅਤੇ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਕਿਸਾਨਾਂ ਮਜਦੂਰਾਂ ਦੀਆਂ 13 ਮੰਗਾਂ ਲਈ ਪਹਿਲਾਂ 30 ਅਗਸਤ ਤੋਂ 16 ਦਿਨ ਲਗਾਤਾਰ ਡੀ ਸੀ ਦਫਤਰਾਂ ਅੱਗੇ ਦਿਨ ਰਾਤ ਦੇ ਧਰਨੇ ਲਾਏ ਪਰ ਸਰਕਾਰ ਨੇ ਮੰਗਾਂ ਪ੍ਰਤੀ ਚੁੱਪ ਧਾਰੀ ਹੋਈ ਹੈ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿਧਾਨ ਸਭਾ ਚ ਮੁੜ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਪਾਲਿਸੀ ਰੱਦ ਕੀਤੀ ਜਾਵੇ ,ਕਿਸਾਨ ਅੰਦੋਲਨ ਅਤੇ ਪਰਾਲੀ ਨਾਲ ਸੰਬੰਧਿਤ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਪੁਲਿਸ ਜਬਰ ਦੇ ਹੱਥ ਕੰਡੇ ਵਰਤਣੇ ਬੰਦ ਕੀਤੇ ਜਾਣਗੇ,ਆਬਾਦਕਾਰਾਂ ਅਤੇ ਜਮੀਨਾਂ ਤੇ ਕਾਬਜ਼ ਮਾਲਕ ਕਿਸਾਨਾਂ ਮਜ਼ਦੂਰਾਂ ਨੂੰ ਮਾਲਕੀ ਦੇਣ ਦਾ ਕਾਨੂੰਨ ਬਣਾਇਆ ਜਾਵੇ,ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ ਅਤੇ ਸੂਦਖੋਰੀ ਨੂੰ ਨੱਥ ਪਾਉਂਦਾ ਕਿਸਾਨ ਮਜ਼ਦੂਰ ਪੱਖੀ ਕਰਜਾ ਕਾਨੂੰਨ ਬਣਾਇਆ ਜਾਵੇ, ਕਰਜੇ ਅਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਕਰ ਚੁੱਕੇ ਮੈਂਬਰਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜਾ ਦੇਣ ਦਾ ਕਾਨੂੰਨ ਬਣਾਇਆ ਜਾਵੇ, ਖੇਤੀ ਵਿਭਿੰਨਤਾ ਲਿਆ ਕੇ ਪਾਣੀ ਅਤੇ ਵਾਤਾਵਰਨ ਬਚਾਓ ਪੱਖੀ ਖੇਤੀ ਨੀਤੀ ਲਾਗੂ ਕੀਤਾ ਜਾਵੇ, ਮਜ਼ਦੂਰ ਵਿਰੋਧੀ ਕਿਰਤ ਕੋਡ ਰੱਦ ਕੀਤੇ ਜਾਣ,ਹੜਾਂ ਤੇ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦਾ ਕਾਸ਼ਤਕਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਖਾਤਰ ਵਿਸ਼ੇਸ਼ ਬਜਟ ਦਾ ਪ੍ਰਬੰਧ ਕੀਤਾ ਜਾਵੇ ।
ਇਹ ਵੀ ਪੜ੍ਹੋ 👉ਪੰਜਾਬ ‘ਚ ਬੱਸ ਪਲਟਣ ਕਾਰਨ ਤਿੰਨ ਸਵਾਰੀਆਂ ਦੀ ਹੋਈ ਮੌ/ਤ, ਦਰਜਨ ਜਖਮੀ
ਕੇਂਦਰ ਸਰਕਾਰ ਨਾਲ ਮੰਗਾਂ ਕਿ ਕੀਤਾ ਜਾ ਰਿਹਾ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਦੂਜੇ ਦੇਸਾਂ ਨਾਲ ਕੀਤੀਆਂ ਲੋਕ ਵਿਰੋਧੀ ਸਾਰੀਆਂ ਸੰਧੀਆਂ ਰੱਦ ਕਰਵਾਉਣ,ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਤੇ ਜੀ ਰਾਮ ਜੀ ਵਰਗੇ ਨਵੇਂ ਲੋਕ ਦੋਖੀ ਕਾਨੂੰਨ ਰੱਦ ਕਰਵਾਉਣ ,ਮਹਿੰਗਾਈ ਵਧਾਉਣ ਦੇ ਸਾਰੇ ਕਦਮ ਰੋਕੋ, ਤੇਲ, ਗੈਸ, ਖੰਡ, ਖਾਦਾਂ ਤੇ ਹੋਰਨਾਂ ਕੀਮਤਾਂ ‘ਚ ਕੀਤੇ ਵਾਧੇ ਵਾਪਸ ਲੈਣ,ਸਰਕਾਰੀ ਜਾਇਦਾਦਾਂ ਵੇਚਣਾ ਬੰਦ ਕਰੋ,ਸਾਰੀਆਂ ਫਸਲਾਂ ‘ਤੇ ਸੀ 2+50% ਫਾਰਮੂਲੇ ਨਾਲ ਐਮ ਐਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ। ਸਰਬ ਵਿਆਪਕ ਜਨਤਕ ਵੰਡ ਪ੍ਰਣਾਲੀ (PDS) ਨੂੰ ਲਾਗੂ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।
ਕੇਂਦਰ ਸਰਕਾਰ ਵੱਲੋਂ ਇਸ ਵਾਰ ਹਾੜੀ ਦੀਆਂ ਫਸਲਾਂ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਚ ਕਣਕ ਦੇ ਭਾਅ ਨੂੰ 25 ਰੁਪਏ ਪ੍ਰਤੀ ਕੁਇੰਟਲ ( ਜੋ ਕਿ ਇਕ ਪ੍ਰਤੀਸਤ ਤੋਂ ਵੀ ਘੱਟ ਹੈ)ਦੇ ਕੀਤੇ ਵਾਧੇ ਨੂੰ ਬੁਲਾਰਾਆਂ ਨੇ ਕਿਹਾ ਕਿ ਇਹ ਨਾ ਮਾਤਰ ਕੀਤਾ ਵਾਧਾ ਭਾਰਤ ਦੇ ਕਿਸਾਨਾਂ ਨੂੰ ਖੇਤੀ ਚੋਂ ਬਾਹਰ ਕਰਨ ਦੀ ਨੀਤੀ ਹੈ ਅਤੇ ਭਾਰਤ ਅਮਰੀਕਾ ਵਪਾਰ ਸਮਝੌਤਾ ਲਾਗੂ ਕਰਕੇ ਅਮਰੀਕਾ ਦਾ ਅਨਾਜ ਭਾਰਤ ਦੀਆਂ ਮੰਡੀਆਂ ਵਿੱਚ ਵੇਚਣ ਦੀ ਖੁੱਲ ਦੇਣ ਦੀ ਨੀਤੀ ਹੈ । ਕਿਸਾਨ ਆਗੂਆਂ ਨੇ ਮੰਗ ਕੀਤੀ ਤੇ ਕਣਕ ਦੇ ਭਾਅ ਵਿੱਚ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫਾਰਸਾਂ ਮੁਤਾਬਿਕ C2 +50% ਮੁਨਾਫੇ ਦੇ ਹਿਸਾਬ ਨਾਲ ਕੀਮਤ ਮਿਥ ਕੇ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ ਅਤੇ ਗਰੀਬ ਲੋਕਾਂ ਲਈ ਮੁਫਤ ਜਾਂ ਸਸਤਾ ਅਨਾਜ ਦੇਣ ਲਈ ਜਨਤਕ ਵੰਡ ਪ੍ਰਣਾਲੀ ਨੂੰ ਮਜਬੂਤ ਕਰਦਿਆਂ ਇਹ ਸਕੀਮ ਅਧੀਨ ਕਣਕ ਦਾ ਵਿਸ਼ੇਸ਼ ਭੰਡਾਰ ਕਰਨ ਦਾ ਵੀ ਪ੍ਰਬੰਧ ਕੀਤਾ ਜਾਵੇ। ਅੱਜ ਦੇ ਇਕੱਠ ਬਲਾਕਾਂ ਦੇ ਆਗੂਆਂ ਤੋਂ ਇਲਾਵਾ ਟੀ ਐਸ ਯੂ ਦੇ ਆਗੂ ਚੰਦਰ ਸਰਮਾ ਨੇ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋ 👉Bathinda ‘ਚ ਸ਼ਰਾਬ ਦੇ ਠੇਕੇ ‘ਤੇ ਇੱਕ ਹੋਰ ਕ.ਤ.ਲ; ਸਾਬਕਾ ਸਰਪੰਚ ਨੂੰ ਕੁਹਾੜੀ ਨਾਲ ਵੱਢਿਆ..
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
