ਯੁੱਧ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ — ਪਰਵਾਨਾ ਨਗਰ ਵਿਖੇ ਨਸ਼ਾ ਤਸਕਰੀ ਨਾਲ ਜੁੜੀ ਪ੍ਰਾਪਰਟੀ ਦੀ ਡਿਮੋਲਿਸ਼ਨ

Moga News:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੋਧੀ ਮੁਹਿੰਮ’ ਤਹਿਤ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਤਹਿਤ ਅੱਜ ਪਰਵਾਨਾ ਨਗਰ, ਮੋਗਾ, ਥਾਣਾ ਸਿਟੀ ਸਾਊਥ ਦੇ ਇਲਾਕੇ ਵਿੱਚ ਬਲਰਾਜ ਸਿੰਘ ਪੁੱਤਰ ਇਕਬਾਲ ਸਿੰਘ, ਵਾਸੀ ਬੁੱਕਣਵਾਲਾ, ਹਾਲ ਅਬਾਦ ਪਰਵਾਨਾ ਨਗਰ, ਮੋਗਾ ਨਾਲ ਸਬੰਧਤ ਪ੍ਰਾਪਰਟੀ ਸਬੰਧੀ ਡਿਮੋਲਿਸ਼ਨ ਦੀ ਕਾਰਵਾਈ ਕੀਤੀ ਗਈ। ਉਪਲਬਧ ਰਿਕਾਰਡ ਅਨੁਸਾਰ ਉਕਤ ਵਿਅਕਤੀ ਵਿਰੁੱਧ ਵੱਖ-ਵੱਖ ਸਮੇਂ ਦੌਰਾਨ ਕੁੱਲ 9 ਮੁਕੱਦਮੇ ਦਰਜ ਹੋਣ ਦਾ ਵੇਰਵਾ ਦਰਜ ਹੈ, ਜਿਨ੍ਹਾਂ ਵਿੱਚ NDPS Act ਅਧੀਨ ਦਰਜ ਮਾਮਲਾ ਵੀ ਸ਼ਾਮਲ ਹੈ।ਇਸ ਕਾਰਵਾਈ ਦੌਰਾਨ ਨਗਰ ਨਿਗਮ ਮੋਗਾ ਵੱਲੋਂ ਆਪਣੇ ਅਧਿਕਾਰ ਖੇਤਰ ਅਨੁਸਾਰ ਡਿਮੋਲਿਸ਼ਨ ਦੀ ਕਾਰਵਾਈ ਕੀਤੀ ਗਈ, ਜਦਕਿ ਮੋਗਾ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਰੀਬ 100 ਪੁਲਿਸ ਮੁਲਾਜ਼ਮਾਂ ਦੀ ਫੋਰਸ ਤਾਇਨਾਤ ਕਰਕੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ।

ਇਹ ਵੀ ਪੜ੍ਹੋ 👉ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਪ੍ਰਧਾਨ ਧਾਮੀ ਨੇ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣਾ ਕਬੂਲਿਆ, 6 ਮਹੀਨੇ ਸਰਾਵਾਂ ‘ਚ ਰੱਖਣ ਨੂੰ ਨਕਾਰਿਆ !

ਪੁਲਿਸ ਵੱਲੋਂ ਮੌਕੇ ’ਤੇ ਨਾਕਾਬੰਦੀ, ਸੁਰੱਖਿਆ ਪ੍ਰਬੰਧ, ਆਵਾਜਾਈ ਨੂੰ ਨਿਯਮਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਪੁਲਿਸ ਕਾਰਵਾਈ ਕੀਤੀ ਗਈ। ਪੂਰੀ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੀ।ਇਸ ਮੌਕੇ ਐਸ.ਐਸ.ਪੀ. ਮੋਗਾ ਸ਼੍ਰੀ Sartaj Singh Chahal, ਐਸ.ਪੀ. ਹੈੱਡਕੁਆਰਟਰਜ਼ ਸ਼੍ਰੀ Gursharnjit Singh Sandhu, ਡੀ.ਐਸ.ਪੀ. ਐਨ.ਡੀ.ਪੀ.ਐਸ. ਸ਼੍ਰੀ Rahul Kaushal, ਡੀ.ਐਸ.ਪੀ. ਸਿਟੀ ਮੋਗਾ ਸ਼੍ਰੀ Gurpreet Singh ਅਤੇ ਐਸ.ਐਚ.ਓ. ਸਿਟੀ ਸਾਊਥ ਸ਼੍ਰੀ Varun ਦੀ ਅਗਵਾਈ ਹੇਠ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ।ਮੋਗਾ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਇਹ ਵੀ ਪੜ੍ਹੋ 👉ਤੜਕਸਾਰ PRTC ਦੀ ਬੱਸ ਨੂੰ ਭਿਆਨਕ ਅੱ.ਗ ਲੱਗੀ; ਇਸ ਕਾਰਨ ਵਾਪਰੀ ਇਹ ਘਟਨਾ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਪ੍ਰਧਾਨ ਧਾਮੀ ਨੇ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣਾ ਕਬੂਲਿਆ, 6 ਮਹੀਨੇ ਸਰਾਵਾਂ ‘ਚ ਰੱਖਣ ਨੂੰ ਨਕਾਰਿਆ !

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ੁਰੂ

Leave a Reply

Your email address will not be published. Required fields are marked *