70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ੁਰੂ

Bathinda News: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਅੱਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਬਠਿੰਡਾ ਮੈਡਮ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ੍ਰੀ ਚਮਕੌਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਸ਼ੁਰੂ ਹੋਏ। ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੈਡਮ ਮਮਤਾ ਖੁਰਾਣਾ ਸੇਠੀ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਸਕੂਲ ਪਹੁੰਚਣ ’ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਜਗਤਾਰ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ, ਲੈਕਚਰਾਰ ਫਿਜ਼ੀਕਲ ਸ੍ਰੀ ਜਗਦੀਸ਼ ਕੁਮਾਰ ਅਤੇ ਸ੍ਰੀ ਸੁਖਜਿੰਦਰਪਾਲ ਸਿੰਘ ਗੋਗੀ ਵੱਲੋਂ ਬੁੱਕੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਨੂੰ ਕਿਹਾ ਗਿਆ। ਮੈਡਮ ਮਮਤਾ ਖੁਰਾਣਾ ਸੇਠੀ ਨੇ ਖਿਡਾਰਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਪੂਰੀ ਮਿਹਨਤ ਤੇ ਲਗਨ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਸਮੂਹ ਖਿਡਾਰਨਾਂ ਨੂੰ ਆਸ਼ੀਰਵਾਦ ਦਿੰਦਿਆਂ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ 21 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।

ਇਹ ਵੀ ਪੜ੍ਹੋ 👉ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਪ੍ਰਧਾਨ ਧਾਮੀ ਨੇ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣਾ ਕਬੂਲਿਆ, 6 ਮਹੀਨੇ ਸਰਾਵਾਂ ‘ਚ ਰੱਖਣ ਨੂੰ ਨਕਾਰਿਆ !

ਬਾਹਰੋਂ ਆਈਆਂ ਟੀਮਾਂ ਦੇ ਰਹਿਣ ਲਈ ਸਥਾਨਕ ਸਕੂਲਾਂ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ, ਜਦਕਿ ਖਿਡਾਰੀਆਂ ਅਤੇ ਅਧਿਕਾਰੀਆਂ ਦੇ ਖਾਣੇ ਲਈ ਕਾਮਨ ਮੈੱਸ ਦਾ ਪ੍ਰਬੰਧ ਖਾਲਸਾ ਟੈਕਨੀਕਲ ਕਾਲਜ, ਬਠਿੰਡਾ ਵਿਖੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਿਡਾਰਨਾਂ ਦੀ ਸਹੂਲਤ ਅਤੇ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਹੋਏ ਹੈਂਡਬਾਲ ਮੁਕਾਬਲਿਆਂ ਵਿੱਚ ਗੁਰਦਾਸਪੁਰ ਨੇ ਫਤਿਹਗੜ੍ਹ ਸਾਹਿਬ ਨੂੰ 6-0 ਨਾਲ, ਜਲੰਧਰ ਨੇ ਮਾਨਸਾ ਨੂੰ 7-4 ਨਾਲ, ਮੋਹਾਲੀ ਨੇ ਫਾਜ਼ਿਲਕਾ ਨੂੰ 11-4 ਨਾਲ, ਰੋਪੜ ਨੇ ਤਰਨਤਾਰਨ ਨੂੰ 11-7 ਨਾਲ, ਬਠਿੰਡਾ ਨੇ ਮਲੇਰਕੋਟਲਾ ਨੂੰ 28-1 ਨਾਲ ਅਤੇ ਹੁਸ਼ਿਆਰਪੁਰ ਨੇ ਲੁਧਿਆਣਾ ਨੂੰ 14-4 ਨਾਲ ਹਰਾਇਆ। ਇਸ ਮੌਕੇ ਗਰਾਊਂਡ ਕਨਵੀਨਰ ਸ੍ਰੀ ਮਨਦੀਪ ਸਿੰਘ ਲੈਕਚਰਾਰ ਫਿਜ਼ੀਕਲ, ਨੋਡਲ ਅਫ਼ਸਰ ਸ੍ਰੀ ਰਮਨਦੀਪ ਸਿੰਘ, ਸ੍ਰੀ ਸੰਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਰਸਦੀਪ ਸਿੰਘ ਬਰਨਾਲਾ, ਸ੍ਰੀ ਵਿਜੇ ਕੁਮਾਰ ਅਬਜ਼ਰਵਰ ਪਟਿਆਲਾ, ਸ੍ਰੀ ਜਗਮੋਹਨ ਸਿੰਘ ਫਰੀਦਕੋਟ, ਸ੍ਰੀ ਦਵਿੰਦਰਪਾਲ ਸਿੰਘ ਸੇਂਟ ਜੇਵਿਅਰ ਸਕੂਲ, ਸ੍ਰੀ ਪਵਿੱਤਰ ਸਿੰਘ, ਸ੍ਰੀ ਇਕਬਾਲ ਸਿੰਘ, ਸ੍ਰੀ ਦਵਿੰਦਰ ਸਿੰਘ ਧੁਨੀਕੇ, ਸ੍ਰੀਮਤੀ ਸੁਖਜਿੰਦਰਪਾਲ ਕੌਰ ਸੁੱਖੀ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਸੰਦੀਪ ਕੌਰ, ਸ੍ਰੀ ਰੇਸ਼ਮ ਸਿੰਘ ਅਤੇ ਸ੍ਰੀ ਹਰਭਗਵਾਨ ਦਾਸ ਪੀ.ਟੀ.ਆਈ. ਸਮੇਤ ਹੋਰ ਪਤਵੰਤੇ ਅਤੇ ਖੇਡ ਅਧਿਕਾਰੀ ਹਾਜ਼ਰ ਰਹੇ।

ਇਹ ਵੀ ਪੜ੍ਹੋ 👉ਤੜਕਸਾਰ PRTC ਦੀ ਬੱਸ ਨੂੰ ਭਿਆਨਕ ਅੱ.ਗ ਲੱਗੀ; ਇਸ ਕਾਰਨ ਵਾਪਰੀ ਇਹ ਘਟਨਾ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਯੁੱਧ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ — ਪਰਵਾਨਾ ਨਗਰ ਵਿਖੇ ਨਸ਼ਾ ਤਸਕਰੀ ਨਾਲ ਜੁੜੀ ਪ੍ਰਾਪਰਟੀ ਦੀ ਡਿਮੋਲਿਸ਼ਨ

DA ਦੇ ਮਾਮਲੇ ’ਚ ਪੰਜਾਬ ਸਰਕਾਰ ਲਈ ਵੱਡੀ ਮੁਸ਼ਕਲ

Leave a Reply

Your email address will not be published. Required fields are marked *