Amarjit Chawla Case; ਪੰਜਾਬ ਸਰਕਾਰ ਵੱਲੋਂ SIT ਦਾ ਗਠਨ

Chandigarh News: ਪਿਛਲੇ ਕਰੀਬ ਇੱਕ ਮਹੀਨੇ ਤੋਂ ਸਿੱਖ ਪੰਥ ਲਈ ਨਮੋਸ਼ੀ ਦਾ ਸਬੱਬ ਬਣੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਚ ਹੋਏ ਕਥਿਤ ਬਲਾਤਕਾਰ ਕਾਂਡ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਇੱਕ ਨੋਟੀਫਿਕੇਸ਼ਨ ਮੁਤਾਬਕ ਫਰੀਦਕੋਟ ਦੇ ਐਸਐਸਪੀ ਗੁਰਵੰਸ਼ ਸਿੰਘ ਬਰਾੜ ਨੂੰ ਇਸ ਟੀਮ ਦਾ ਮੁਖੀ ਲਗਾਇਆ ਗਿਆ ਹੈ ਜਦਕਿ ਵਿਜੀਲੈਂਸ ਬਿਊਰੋ ਮੋਹਾਲੀ ਵਿਖੇ ਤੈਨਾਤ ਐਸਐਸਪੀ ਸਿਮਰਨਜੀਤ ਸਿੰਘ ਅਤੇ ਡੀਐਸਪੀ ਡੇਰਾਬਸੀ ਕਰਨ ਸੰਧੂ ਨੂੰ ਇਸਦਾ ਮੈਂਬਰ ਨਾਮਜਦ ਕੀਤਾ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਨੂੰ ਜਲਦ ਤੋਂ ਜਲਦ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਇਸ ਮਾਮਲੇ ਦੇ ਵਿੱਚ ਲਗਾਤਾਰ ਪੰਜਾਬ ਦੀਆਂ ਪੰਥਕ ਧਿਰਾਂ ਵੱਲੋਂ ਵਿਸ਼ੇਸ਼ ਜਾਂ ਟੀਮ ਦੇ ਗਠਨ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋ ਸਕੇ। ਗੌਰਤਲਬ ਹੈ ਕਿ ਬਹਿਰੀਨ ਤੋਂ ਆਈ ਇੱਕ ਬੀਬੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੱਲੋਂ ਕਥਿਤ ਤੌਰ ‘ਤੇ ਕਈ ਵਾਰ ਬਲਾਤਕਾਰ ਕੀਤਾ ਗਿਆ। ਪੀੜਤ ਬੀਬੀ ਦੇ ਦਾਅਵੇ ਮੁਤਾਬਕ ਉਹਨਾਂ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵੀ ਧਿਆਨ ਵਿੱਚ ਲਿਆਂਦਾ ਗਿਆ। ਪ੍ਰੰਤੂ ਚਾਵਲਾ ਦੇ ਅੱਤਿਆਚਾਰ ਨਾ ਰੁਕਣ ਕਾਰਨ ਮਜਬੂਰਨ ਉਸਨੂੰ 21 ਅਗਸਤ 2026 ਨੂੰ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਉਸਦੇ ਵਿਰੁੱਧ ਪਰਚਾ ਦਰਜ ਕਰਾਉਣਾ ਪਿਆ। ਪਰਚਾ ਦਰਜ ਹੋਣ ਤੋਂ ਬਾਅਦ ਅਮਰਜੀਤ ਚਾਵਲਾ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਪੁਲਿਸ ਦੀ ਟੀਮ ਇਸ ਮਾਮਲੇ ਦੇ ਵਿੱਚ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀਆਂ ਨੂੰ ਬੁਲਾ ਕੇ ਪੁੱਛਗਿਛ ਕਰ ਚੁੱਕੀ ਹੈ। ਇੱਥੇ ਇਹ ਦੱਸਣਾ ਅਤੀ ਜਰੂਰੀ ਹੈ ਕਿ ਇਸ ਬੀਬੀ ਨੇ ਇੱਕ ਵੀਡੀਓ ਵਿੱਚ ਦਾਅਵਾ ਕੀਤਾ ਸੀ ਕਿ ਉਸ ਨੂੰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇੱਕ ਵੱਡੀ ਪੰਥਕ ਤੇ ਸਿਆਸੀ ਹਸਤੀ ਵਿਰੁੱਧ ਬਿਆਨ ਦੇਣ ਲਈ ਇੱਥੇ ਟਿਕਟਾਂ ਦੇ ਕੇ ਭੇਜ ਕੇ ਬੁਲਾਇਆ ਸੀ। ਜਿਸ ਦੇ ਚਲਦੇ ਹੀ ਉਸਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਦੇ ਵਿੱਚ ਠਹਿਰਾਇਆ ਗਿਆ। ਪ੍ਰੰਤੂ ਇਸ ਦੌਰਾਨ ਅਮਰਜੀਤ ਚਾਵਲਾ ਦੀ ਨੀਤ ਵਿਗੜ ਗਈ ਅਤੇ ਉਸਨੇ ਉਸਦੇ ਨਾਲ ਇਹ ਨੀਚ ਹਰਕਤ ਕੀਤੀ। ਉਧਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵੀ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਤਖਤ ਸਾਹਿਬ ਦੇ ਹੈਡ ਗ੍ਰੰਥੀ ਮਲਕੀਤ ਸਿੰਘ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਸੀ। ਹਾਲਾਂਕਿ ਇਸ ਮਾਮਲੇ ਦੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀ ਇੱਕ ਚਾਰ ਮੈਂਬਰੀ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਜਿਸ ਦੇ ਵੱਲੋਂ ਦੋ ਦਿਨ ਪਹਿਲਾਂ ਮੁਢਲੀ ਜਾਂਚ ਰਿਪੋਰਟ ਜਾਰੀ ਵੀ ਕੀਤੀ ਜਾ ਚੁੱਕੀ ਹੈ। ਜਿਸ ਦੇ ਵਿੱਚ ਜਿੱਥੇ ਇਸ ਬੀਬੀ ਨੂੰ ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦੀ ਗੱਲ ਕਬੂਲੀ ਗਈ, ਉੱਥੇ ਲਗਾਤਾਰ ਛੇ ਮਹੀਨੇ ਸਰਾਵਾਂ ਵਿੱਚ ਠਹਿਰਾਉਣ ਦੀ ਗੱਲ ਨੂੰ ਨਕਾਰਿਆ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ, ਜਿਨਾਂ ਉੱਪਰ ਕਮੇਟੀ ਦੇ ਰਿਕਾਰਡ ਵਿੱਚ ਭੰਨਤੋੜ ਕਰਨ ਦੇ ਦੋਸ਼ ਲਾਏ ਗਏ।

ਇਹ ਵੀ ਪੜ੍ਹੋ 👉Vigilance Bureau ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਗਲਤ ਬਿਜਲੀ ਬਿੱਲ ਕਰਕੇ ਹੁਣ ਨਹੀਂ ਕੱਟੇਗਾ ਕੁਨੈਕਸ਼ਨ..!

ਨਹੀਂ ਰਹੇ ਦਿੱਗਜ ਅਦਾਕਾਰ Nana Patekar

Leave a Reply

Your email address will not be published. Required fields are marked *