ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੇਤ ਹੋਏ ਹੋਰਨਾਂ ਧਾਰਮਿਕ ਸਥਾਨਾਂ ‘ਤੇ ਹੋਏ ਨਤਮਸਤਕ; ਕਾਂਗਰਸ ਨੇ ਕੀਤਾ ਸ਼ਕਤੀ ਪ੍ਰਦਰਸ਼ਨ
Amritsar News:ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਪ੍ਰਗਟ ਸਿੰਘ ਦਾ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪੁੱਜਣ ਉੱਪਰ ਕਾਂਗਰਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ਼ ਸਚਿਨ ਪਾਇਲਟ ਉਨ੍ਹਾਂ ਦੀ ਗੱਡੀ ਚਲਾਉਂਦੇ ਨਜ਼ਰ ਆਏ। ਪ੍ਰਗਟ ਸਿੰਘ ਅਤੇ ਸਚਿਨ ਪਾਇਲਟ ਸਵੇਰੇ 9 ਵਜੇ ਦੇ ਕਰੀਬ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਜਿੱਥੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀ ਆਗੂਆਂ ਨੇ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ ਤੇ ਪੰਜਾਬ ਪ੍ਰਧਾਨਗੀ ਦੇ ਦਾਅਵੇਦਾਰ ਮੰਨੇ ਜਾਂਦੇ ਵਿਜੇਇੰਦਰ ਸਿੰਗਲਾ ਵੀ ਪ੍ਰਗਟ ਦੇ ਨਾਲ ਦਿਖਾਈ ਦਿੱਤੇ। ਨਵਨਿਯੁਕਤ ਪ੍ਰਧਾਨ ਤੇ ਇੰਚਾਰਜ਼ ਸੂਬਾਈ ਆਗੂਆਂ ਦੇ ਨਾਲ ਹਵਾਈ ਅੱਡੇ ਤੋਂ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਗਏ।ਇਸਤੋਂ ਬਾਅਦ ਪ੍ਰਗਟ ਸਿੰਘ ਨੇ ਅੰਮ੍ਰਿਤਸਰ ਵਿੱਚ ਸਾਰੇ ਧਰਮਾਂ ਦੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ।ਚਰਚਾ ਮੁਤਾਬਕ ਪੰਜਾਬ ਵਾਪਸ ਆਉਣ ਤੋਂ ਪਹਿਲਾਂ, ਪ੍ਰਗਟ ਸਿੰਘ ਨੇ ਦਿੱਲੀ ਵਿੱਚ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਉਧਰ, ਅੰਮ੍ਰਿਤਸਰ ਪੁੱਜੇ ਪ੍ਰਗਟ ਸਿੰਘ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ, ” ਅੱਜ ਦੇ ਦਿਨ ਉੱਹ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣ ਲਈ ਆਏ ਹਨ ਤੇ ਸਿਆਸੀ ਗੱਲਾਂ ਫ਼ਿਰ ਕਰਨਗੇ। ਇਸਦੇ ਨਾਲ ਉਨ੍ਹਾਂ ਇਹ ਜਰੂਰ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਇੱਕਜੁੱਟ ਹੈ।
ਇਹ ਵੀ ਪੜ੍ਹੋ 👉Influencer Mad Sandhu ਕ.ਤ.ਲ ਕਾਂਡ; Police ਨੇ ਇੰਝ ਗ੍ਰਿਫ਼ਤਾਰ ਕੀਤਾ ਮੁੱਖ ਸ਼ੂਟਰ ‘ਪਰਮਿੰਦਰ ਕਾਕਾ’!
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
