ਸ੍ਰੀ ਗੌਰਵ ਯਾਦਵ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਦਾ ਅਹੁਦਾ ਸੰਭਾਲਿਆ

Chandigarh News: Punjab Police (ਪੰਜਾਬ ਪੁਲਿਸ) ਦੇ ਨਵੇਂ ਮੁਖੀ ਨਿਯੁਕਤ ਹੋਏ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸ਼ੁੱਕਰਵਾਰ ਨੂੰ ਮੁੱਖ ਦਫ਼ਤਰ ਵਿਖੇ ਅਹੁੱਦਾ ਸੰਭਾਲ ਲਿਆ। ਬੀਤੀ ਸ਼ਾਮ ਹੀ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਦੇ ਪੁਲਿਸ ਬਲ ਦਾ ਨਵਾਂ ਮੁਖੀ ਨਿਯੁਕਤ ਕੀਤਾ ਸੀ। ਇਸਤੋਂ ਪਹਿਲਾਂ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਤਿੰਨ ਨਾਵਾਂ ਦੀ ਸੂਚੀ ਵਿਚ ਸ਼੍ਰੀ ਗੌਰਵ ਯਾਦਵ ਦਾ ਨਾਮ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ 👉ਰੇਲਵੇ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਅਹੁੱਦਾ ਸੰਭਾਲਣ ਤੋਂ ਬਾਅਦ ਪੁਲਿਸ ਮੁਖੀ ਸ਼੍ਰੀ ਗੌਰਵ ਯਾਦਵ ਨੇ ਕਿਹਾ ਕਿ, ‘‘ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਲੜਾਈ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਮਜ਼ਬੂਤ ​​ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤੇ ਅਪਗ੍ਰੇਡ ਕਰਨਾ ਮੁੱਖ ਤਰਜੀਹਾਂ ਹਨ।”

ਇਹ ਵੀ ਪੜ੍ਹੋ 👉Influencer Mad Sandhu ਕ.ਤ.ਲ ਕਾਂਡ; Police ਨੇ ਇੰਝ ਗ੍ਰਿਫ਼ਤਾਰ ਕੀਤਾ ਮੁੱਖ ਸ਼ੂਟਰ ‘ਪਰਮਿੰਦਰ ਕਾਕਾ’!

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਉਮੀਦ ਕਰਦੀ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਕਾਰਜ਼ਕਾਰੀ ਡੀਜੀਪੀ ਦੇ ਤੌਰ ‘ਤੇ ਸ਼੍ਰੀ ਯਾਦਵ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੰਮ ਕਰਦੇ ਆ ਰਹੇ ਸਨ।

 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

ਹੋਰ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ!

Roop Kaur Sandhu ਅੱਜ ਖੋਲੇਗੀ ਅਕਾਲੀ ਦਲ ਦੀ ਪੋਲ!, ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਧਮਕੀਆਂ ਮਿਲਣ ਦਾ ਦਾਅਵਾ

Leave a Reply

Your email address will not be published. Required fields are marked *