ਚੋਣ ਕਮਿਸ਼ਨ ਅੱਜ ਕਰੇਗਾ ਤਰਨਤਾਰਨ ਜਿਮਨੀ ਚੋਣ ਦਾ ਐਲਾਨ

Taran tarn News: ਜੂਨ 2025 ਵਿਚ ਆਪ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਬੀਮਾਰੀ ਕਾਰਨ ਹੋਈ ਮੌਤ ਦੇ ਚੱਲਦਿਆਂ ਖਾਲੀ ਹੋਈ ਤਰਨਤਾਰਨ ਵਿਧਾਨ ਸਭਾ ਸੀਟ ਲਈ ਅੱਜ ਚੋਣ ਦਾ ਐਲਾਨ ਹੋਣ ਜਾ ਰਿਹਾ। ਦੇਸ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਸੋਮਵਾਰ ਸ਼ਾਮ 4 ਵਜੇਂ ਪ੍ਰੈਸ ਕਾਨਫਰੰਸ ਸੱਦੀ ਗਈ ਹੈ, ਜਿਸਦੇ ਵਿਚ ਉਹ ਬਿਹਾਰ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਇਲਾਵਾ ਦੇਸ ਭਰ ਵਿਚ ਵੱਖ ਵੱਖ ਉਪ ਚੋਣਾਂ ਦਾ ਵੀ ਐਲਾਨ ਕਰਨਗੇ।

ਇਹ ਵੀ ਪੜ੍ਹੋ ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

ਦਸਣਾ ਬਣਦਾ ਹੈ ਕਿ ਇਸ ਊੱਪ ਚੋਣ ਨੂੰ ਲੈ ਕੇ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਹੀ ਤਿਆਰੀਆਂ ਵਿੱਢੀਆਂ ਹੋਈਆਂ ਹਨ। ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੁ, ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ਼, ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ ਤੇ ਅਕਾਲੀ ਦਲ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ।

 

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਡਾ ਹਰਜਸਪਾਲ ਸ਼ਰਮਾ ਨੇ ਬਤੌਰ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਵਜੋਂ ਸੰਭਾਲਿਆ ਚਾਰਜ

ਕਰਮਗੜ੍ਹ ਦੇ ਸਰਕਾਰੀ ਹਾਈ ਸਕੂਲ ਕਰਮਗੜ੍ਹ ਦੀ ਮੁੱਖ ਅਧਿਆਪਕਾ ਡਿੰਪਲ ਵਰਮਾ ਨੂੰ ਸਟੇਟ ਐਵਾਰਡ ਨਾਲ ਨਿਵਾਜਿਆ

Leave a Reply

Your email address will not be published. Required fields are marked *