ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਨਵਦੀਪ ਕੌਰ ਦੀ ਕਾਵਿ-ਪੁਸਤਕ ‘ਅਹਿਲਿਆ’ ਨੂੰ ਸਾਲ 2025 ਦੀ ਸਰਵੋਤਮ ਕਾਵਿ-ਪੁਸਤਕ ਪੁਰਸਕਾਰ ਲਈ ਚੁਣਿਆ

Bathinda News: ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2026 ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ ਕਰਦਿਆਂ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਪੁਰਸਕਾਰ ਪ੍ਰਸਿੱਧ ਪੰਜਾਬੀ ਲੇਖਿਕਾ ਡਾ. ਨਵਦੀਪ ਕੌਰ ਦੀ ਪੁਸਤਕ ‘ਅਹਿਲਿਆ’ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ‘ਅਹਿਲਿਆ’ ਇੱਕ ਬਿਰਤਾਂਤਕ ਕਵਿਤਾ ਹੈ, ਜਿਸ ਦੇ ਕੇਂਦਰ ਵਿੱਚ ਪੁਰਾਣ-ਕਥਾ ਨਾਲ ਜੁੜੀ ਅਹਿਲਿਆ ਦੀ ਕਹਾਣੀ ਹੈ। ਕਵਿਤਾ ਵਿੱਚ ਅਹਿਲਿਆ ਦੇ ਪਾਤਰ ਰਾਹੀਂ ਔਰਤ ਦੀ ਹੋਂਦ, ਉਸ ਦੀ ਅੰਦਰੂਨੀ ਸ਼ਕਤੀ, ਮੁਕਤੀ ਅਤੇ ਮਰਦ-ਪ੍ਰਧਾਨ ਸਮਾਜਿਕ ਵਿਵਸਥਾ ਨੂੰ ਚੁਣੌਤੀ ਦੇਣ ਵਾਲੇ ਪੱਖਾਂ ਨੂੰ ਪੇਸ਼ ਕੀਤਾ ਗਿਆ ਹੈ। ਲੇਖਿਕਾ ਨੇ ਅਹਿਲਿਆ ਦੀ ਕਥਾ ਨੂੰ ਸਮਕਾਲੀ ਸੰਦਰਭਾਂ ਨਾਲ ਜੋੜਦਿਆਂ ਔਰਤ ਦੀ ਆਪਣੀ ਪਹਿਚਾਣ, ਸਵੈ-ਨਿਰਭਰਤਾ ਅਤੇ ਆਤਮ-ਸਨਮਾਨ ਦੇ ਸਵਾਲਾਂ ਨੂੰ ਉਭਾਰਿਆ ਹੈ। ਡਾ. ਨਵਦੀਪ ਕੌਰ ਇਸ ਸਮੇਂ ਪੋਸਟ ਗ੍ਰੈਜੂਏਟ ਸਟਡੀਜ਼ ਵਿਭਾਗ, ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ, ਬਠਿੰਡਾ ਵਿਖੇ ਬਤੌਰ ਮੁਖੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।

ਇਹ ਵੀ ਪੜ੍ਹੋ 👉Sri Akal Takht Sahib ‘ਤੇ ਸਬੂਤ ਲੈ ਕੇ ਪੁੱਜੀ ਬੀਬੀ ਰੂਪ ਕੌਰ ਸੰਧੂ

ਉਨ੍ਹਾਂ ਦੀ ਇਸ ਵੱਡੀ ਸਾਹਿਤਕ ਉਪਲਬਧੀ ਨਾਲ ਪੰਜਾਬੀ ਯੂਨੀਵਰਸਿਟੀ ਰੀਜਨਲ ਸੈਂਟਰ, ਬਠਿੰਡਾ ਦਾ ਨਾਮ ਰੌਸ਼ਨ ਹੋਇਆ ਹੈ। ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਡਾ. ਨਵਦੀਪ ਕੌਰ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਹਾਰਦਿਕ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾ. ਨਵਦੀਪ ਕੌਰ ਨੂੰ ਇਸ ਮਾਣਮੱਤੇ ਸਨਮਾਨ ਲਈ ਹਾਰਦਿਕ ਵਧਾਈ ਦਿੱਤੀ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ 31,000/- ਦੇ ਨਾਲ-ਨਾਲ ਇਕ ਦੋਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਹ ਪੁਰਸਕਾਰ ਸਾਲ 2025 ‘ਚ ਛਪੀਆਂ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਪੰਜਾਬੀ ਪੁਸਤਕਾਂ ਨੂੰ ਦਿੱਤੇ ਜਾਣਗੇ।

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Moga Police ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ CASO ਆਪ੍ਰੇਸ਼ਨ

ਦਾਦੇ ਦੀ ਜਾਇਦਾਦ ’ਤੇ ਪੋਤੇ-ਪੋਤੀਆਂ ਦਾ ਹੱਕ ਹੈ ਜਾਂ ਨਹੀਂ? ਹਾਈ ਕੋਰਟ ਦਾ ਅਹਿਮ ਫ਼ੈਸਲਾ, ਜਾਣੋ ਪੂਰਾ ਕਾਨੂੰਨ

Leave a Reply

Your email address will not be published. Required fields are marked *