ਮੋਦੀ ਸਰਕਾਰ ਖਿਲਾਫ ਸੜਕਾਂ ਤੇ ਕਾਂਗਰਸ, ਵੋਟ ਚੋਰੀ ਦੇ ਦੋਸ਼ਾਂ ਤਹਿਤ ਕੀਤਾ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ

ਮੋਦੀ ਸਰਕਾਰ ਉਡਾ ਰਹੀ ਸੰਵਿਧਾਨ ਦੀਆਂ ਧੱਜੀਆਂ, ਵਿਰੋਧੀ ਧਿਰਾਂ ਦੀ ਦਬਾਈ ਜਾ ਰਹੀ ਆਵਾਜ਼ :ਗਰਗ/ਕੋਟ ਭਾਈ

Bathinda News: ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਾਂਗਰਸ ਸੜਕਾਂ ਤੇ ਉਤਰਦੀ ਹੋਈ ਨਜ਼ਰ ਆ ਰਹੀ ਹੈ। ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀਆਂ ਹਦਾਇਤਾਂ ਤੇ ਅੱਜ ਜ਼ਿਲ੍ਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਅਤੇ ਦਿਹਾਤੀ ਦੇ ਪ੍ਰਧਾਨ ਰਾਜਨ ਗਰਗ ਅਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੇ ਦਿਸ਼ਾ ਨਿਰਦੇਸ਼ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੱਟੀਆਂ ਜਾ ਰਹੀਆਂ ਵੋਟਾਂ ਦੇ ਮੁੱਦੇ ਤੇ ਕੇਂਦਰ ਸਰਕਾਰ ਤੇ ਵੋਟ ਚੋਰੀ ਕਰਨ ਦੇ ਦੋਸ਼ ਲਾਉਂਦੇ ਹੋਏ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸਮੁੱਚੀ ਕਾਂਗਰਸ ਵੱਲੋਂ ਅੱਜ ਭਾਰਤੀ ਲੋਕਤੰਤਰ ਲਈ ਕਾਲੇ ਦਿਵਸ ਵਜੋਂ ਅਲਾਣਿਆਂ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਹੋਏ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਿਲ੍ਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਅਤੇ ਜ਼ਿਲ੍ਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟ ਭਾਈ ਨੇ ਕਿਹਾ ਕਿ ਕੇਂਦਰ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ,ਵਿਰੋਧੀ ਧਿਰ ਜੇਕਰ ਲੋਕਾਂ ਦੀ ਆਵਾਜ਼ ਉਠਾ ਰਹੀ ਹੈ ਤਾਂ ਉਹਨਾਂ ਨੂੰ ਦਬਾਇਆ ਜਾ ਰਿਹਾ ਹੈ, ਥਾਣੇ ਵਿੱਚ ਬੰਦ ਕੀਤਾ ਜਾ ਰਿਹਾ ਹੈ, ਜਿਸ ਦੀ ਉਹ ਨਿੰਦਾ ਕਰਦੇ ਹਨ।

ਉਹਨਾਂ ਕਿਹਾ ਕਿ ਵੋਟ ਚੋਰੀ ਸਿਸਟਮ ਦੇ ਮੁੱਦੇ ਨੂੰ ਲੈ ਕੇ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਅਗਵਾਈ ਵਿੱਚ ਇੰਡੀਆ ਬਲਾਕ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੇ ਦਿੱਲੀ ਪੁਲਿਸ ਵੱਲੋਂ ਅੰਨਾ ਤਸ਼ੱਦਦ ਕੀਤਾ ਗਿਆ ਜਿਸ ਦੀ ਸਮੁੱਚੀ ਕਾਂਗਰਸ ਨਿੰਦਾ ਕਰਦੀ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਧੱਕੇਸ਼ਾਹੀਆਂ ਤੋਂ ਕੇਂਦਰ ਦੀ ਮੋਦੀ ਸਰਕਾਰ ਦਾ ਦੇਸ਼ ਵਿਰੋਧੀ ਚਿਹਰਾ ਸਾਹਮਣੇ ਆਉਂਦਾ ਹੈ ਕਿਉਂਕਿ ਮੋਦੀ ਸਰਕਾਰ ਵੱਖ-ਵੱਖ ਸੂਬਿਆਂ ਵਿੱਚ ਵੋਟਾਂ ਕਟਕੇ ਆਉਂਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਸਿੱਕਾ ਜਮਾਉਣਾ ਚਾਹੁੰਦੀ ਹੈ ਪਰ ਕਾਂਗਰਸ ਇਹਨਾਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਸੰਘਰਸ਼ ਕੀਤਾ ਜਾਵੇਗਾ। ਉਹਨਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਬੀ ਟੀਮ ਵਜੋਂ ਆਪ ਕੰਮ ਕਰ ਰਹੀ ਹੈ ਜੋ ਦੇਸ਼ ਦੇ ਭਖਵੇਂ ਮੁੱਦਿਆਂ ਤੇ ਚੁੱਪ ਹੈ, ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਹਰ ਪਾਸੇ ਕਤਲੋਗਾਰਦ ਹੋ ਰਹੀ ਹੈ, ਨਸ਼ਿਆਂ ਨਾਲ ਨੌਜਵਾਨ ਮਰ ਰਹੇ ਹਨ, ਮੁੱਖ ਮੰਤਰੀ ਦਫਤਰ ਭਰਿਸ਼ਟਾਚਾਰ ਦਾ ਅੱਡਾ ਬਣ ਚੁੱਕਿਆ ਹੈ ,ਪਰ ਇਸ ਪਾਸੇ ਵੀ ਮੁੱਖ ਮੰਤਰੀ ਦਾ ਕੋਈ ਧਿਆਨ ਨਹੀਂ।

ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਂਗਰਸ ਦਾ ਇੱਕ-ਇੱਕ ਵਰਕਰ ਤਨਦੇਹੀ ਨਾਲ ਕੰਮ ਕਰਨ ਲਈ ਸੜਕਾਂ ਤੇ ਹੈ ਅਤੇ ਆਉਂਦੀ ਸਰਕਾਰ ਕਾਂਗਰਸ ਦੀ ਬਣੇਗੀ ਤਾਂ ਜੋ ਪੰਜਾਬ ਅਤੇ ਦੇਸ਼ ਨੂੰ ਤਰੱਕੀ ਦੀ ਰਾਹ ਤੇ ਤੋਰਿਆ ਜਾ ਸਕੇ। ਇਸ ਮੌਕੇ ਅਸ਼ੋਕ ਕੁਮਾਰ ਸਾਬਕਾ ਮੇਅਰ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ ਬਲਜਿੰਦਰ ਠੇਕੇਦਾਰ ਅਰੁਣਜੀਤ ਮੱਲ, ਮੀਤ ਪ੍ਰਧਾਨ ਅਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਹਰਵਿੰਦਰ ਲੱਡੂ ,ਅੰਮ੍ਰਿਤ ਕੌਰ ਗਿੱਲ ,ਬਲਰਾਜ ਪੱਕਾ, ਸੁਰਿੰਦਰਜੀਤ ਸਿੰਘ ਸਾਨੀ ਦਰਸ਼ਨ ਜੀਦਾ ਨੱਥੂ ਰਾਮ ਬਲਜੀਤ ਸਿੰਘ ਜਗਮੀਤ ਸਿੰਘ ਸੁਨੀਲ ਕੁਮਾਰ ਰੂਪ ਸਿੰਘ ਕਿਰਨਦੀਪ ਕੌਰ ਹਰਪਾਲ ਬਾਜਵਾ ਸੁਰਜੀਤ ਸਿੰਘ ਮੋਖਾ ਕਰਤਾਰ ਸਿੰਘ ਰਣਬੀਰ ਸਿੰਘ ਸੇਖਪੁਰਾ ਨੱਥੂਰਾਮ ਜਸਵੀਰ ਕੌਰ ਸਿਮਰਤ ਕੌਰ ਧਾਲੀਵਾਲ ਮਲਕੀਤ ਸਿੰਘ ਐਮਸੀ ਨਰਿੰਦਰ ਗਾਂਧੀ ਗੀਤਾ ਰਾਣੀ ਭੁਪਿੰਦਰ ਸ਼ਰਮਾ ਕ੍ਰਿਸ਼ਨ ਸਿੰਘ ਭਾਗੀ ਬਾਂਦਰ ਬਲਕਰਨ ਸਿੰਘ ਘੁੰਮਣ ਅਵਤਾਰ ਸਿੰਘ ਗੋਨਿਆਣਾ ਪਰਵਿੰਦਰ ਸਿੰਘ ਸਰਨੀ ਨਰੇਸ਼ ਗਰਗ ਦਰਸ਼ਨ ਸਿੰਘ ਸੰਧੂ ਲਖਵਿੰਦਰ ਸਿੰਘ ਲੱਖਾ ਸੰਦੀਪ ਸਿੰਘ ਸੁਖਦੀਪ ਸਿੰਘ ਸੁਰਜੀਤ ਸਿੰਘ ਭੋਲਾ ਸਿੰਘ ਗੁਰਚਰਨ ਸਿੰਘ ਰਣਵੀਰ ਸਿੰਘ ਬੇਅੰਤ ਸਿੰਘ ਕਿਰਨਦੀਪ ਕੌਰ ਵਿਰਕ ਮਾਧਵ ਸ਼ਰਮਾ ਗੁਰਮੀਤ ਸਿੰਘ ਨਾਥਪੁਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਜਾਰੀ ਕਰਤਾ ਰੁਪਿੰਦਰ ਬਿੰਦਰਾ ਬਠਿੰਡਾ

ਇਹ ਵੀ ਪੜ੍ਹੋ 👉Sri Akal Takht Sahib ‘ਤੇ ਸਬੂਤ ਲੈ ਕੇ ਪੁੱਜੀ ਬੀਬੀ ਰੂਪ ਕੌਰ ਸੰਧੂ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਵਿੱਚ 132 ਵਰਕਰਾਂ ਨੂੰ ਦਿੱਤੀਆਂ ਅਹਿਮ ਜ਼ਿੰਮੇਵਾਰੀਆਂ

Bathinda Airport ’ਤੇ ਮੁੜ ਛਾਇਆ ਸੰਨਾਟਾ, ਮਾਲਵੇ ਲਈ ਦਿੱਲੀ ਹੋਈ ਦੂਰ

Leave a Reply

Your email address will not be published. Required fields are marked *