Bathinda News : Bathinda City ਦੇ ਹਾਜੀ ਰਤਨ ਰੋਡ ‘ਤੇ ਸਥਿਤ ਦੀਪ ਸਿੰਘ ਨਗਰ ਵਿੱਚ ਇੱਕ ਖਾਲੀ ਪਲਾਟ ਵਿੱਚੋਂ ਇੱਕ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਮਿਲੀ ਹੈ। ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਤੋਂ ਇਲਾਵਾ ਥਾਣਾ ਕੈਨਾਲ ਕਲੌਨੀ ਦੀ ਪੁਲਿਸ ਮੌਕੇ ‘ਤੇ ਪੁੱਜੀ। ਲਾਸ਼ ਝਾੜੀਆਂ ਵਿੱਚ ਪਈ ਹੋਈ ਸੀ। ਮ੍ਰਿਤਕ ਔਰਤ ਦੀ ਲਾਸ਼ ਕੁੱਝ ਦਿਨ ਪੁਰਾਣੀ ਜਾਪਦੀ ਹੈ, ਜਿਸਦੇ ਕਾਰਨ ਲਾਸ਼ ਨੂੰ ਕੀੜੇ ਪੈ ਚੁੱਕੇ ਹਨ ਤੇ ਕਾਫ਼ੀ ਅੰਗ ਸੜ ਗਏ ਹਨ। ਇੱਕ ਔਰਤ ਦੀ ਸੜੀ ਹੋਈ ਲਾਸ਼ ਮਿਲੀ।
ਇਹ ਵੀ ਪੜ੍ਹੋ 👉Faridkot Police ਦਾ ‘ਛੋਟਾ’ ਥਾਣੇਦਾਰ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ
ਔਰਤ ਨੇ ਲਾਲ ਟੀ-ਸ਼ਰਟ ਪਾਈ ਹੋਈ ਸੀ ਅਤੇ ਹੇਠਾਂ ਕੁੱਝ ਵੀ ਨਹੀਂ ਸੀ। ਪੁਲਿਸ ਨੇ ਫੋਰੈਂਸਿਕ ਵਿਭਾਗ ਨੂੰ ਬੁਲਾਇਆ। ਫੋਰੈਂਸਿਕ ਟੀਮ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਆਪਣੀ ਜਾਂਚ ਸ਼ੁਰੂ ਕੀਤੀ। ਨੇੜਲੇ ਲੋਕਾਂ ਤੋਂ ਜਾਣਕਾਰੀ ਇਕੱਠੀ ਕਰਨ ਦੇ ਬਾਵਜੂਦ, ਔਰਤ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ। ਔਰਤ ਦੇ ਦੋਵੇਂ ਪਾਸੇ ਹੱਥਾਂ ‘ਤੇ ਨਾਮ ਵਾਲੇ ਟੈਟੂ ਬਣੇ ਹੋਏ ਹਨ, ਜਿੰਨ੍ਹਾਂ ਉੱਪਰ ਰੂਪਾ, ਚੰਦਾ, ਵਿਕਰਮ, ਅਜੈ ਆਦਿ ਲਿਖਿਆ ਹੋਇਆ ਸੀ।
ਇਹ ਵੀ ਪੜ੍ਹੋ 👉Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ
ਅਣਪਛਾਤੀ ਮ੍ਰਿਤਕ ਔਰਤ ਦੀ ਉਮਰ 35-40 ਸਾਲ ਜਾਪਦੀ ਹੈ। ਲਾਸ਼ ਵਿੱਚੋਂ ਬਦਬੂ ਆਉਣ ਕਾਰਨ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ। ਪਲਾਂਟ ਵਿੱਚ ਕੂੜੇ ਦੇ ਢੇਰ ਹਨ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਜਨ ਸੇਵਾ ਦੀਆਂ ਐਂਬੂਲੈਂਸ ਟੀਮਾਂ ਮ੍ਰਿਤਕ ਔਰਤ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਲੈ ਗਈ। ਸਹਾਰਾ ਜਨ ਸੇਵਾ ਦੇ ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਔਰਤ ਦੀ ਲਾਸ਼ ਨੂੰ 100 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਸੀ। ਲਾਸ਼ ਦੀ ਪਛਾਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
