Punjab Congress ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਰਾਜਾ ਵੜਿੰਗ ਦਾ ਵੱਡਾ ਬਿਆਨ

Punjab News : ਪੰਜਾਬ ਕਾਂਗਰਸ ਵਿੱਚ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਦੇ ਮੌਕੇ ’ਤੇ ਸਿਆਸੀ ਹਲਚਲ ਦੇ ਵਿਚਕਾਰ ਸਾਬਕਾ ਪ੍ਰਧਾਨ ਰਾਜਾ ਵੜਿੰਗ ਨੇ ਅਜਿਹਾ ਬਿਆਨ ਦਿੱਤਾ, ਜਿਸ ਨੇ ਸਭ ਦਾ ਧਿਆਨ ਖਿੱਚ ਲਿਆ। ਹਾਰ ਅਤੇ ਜਿੱਤ ਦੀ ਗੱਲ ਕਰਦਿਆਂ ਵੜਿੰਗ ਨੇ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦੀ ਵਫ਼ਾਦਾਰੀ ਕਾਂਗਰਸ ਪਾਰਟੀ ਨਾਲ ਹੀ ਰਹੇਗੀ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਪਹੁੰਚੇ। ਸੈਕਟਰ-10 ਵਿਖੇ ਦੋਵਾਂ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਵੀ ਹੁਕਮ ਦਿੱਤਾ ਜਾਂਦਾ ਹੈ, ਉਹ ਉਸ ਨੂੰ ਸਿਰ ਮੱਥੇ ਮੰਨਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਸਾਰਿਆਂ ਨੇ ਸ਼ਮੂਲੀਅਤ ਕੀਤੀ ਹੈ ਅਤੇ ਕਾਂਗਰਸ ਪਾਰਟੀ ਇੱਕਜੁੱਟ ਹੈ।

ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਕਾਂਗਰਸੀ ਆਗੂਆਂ ਦਾ ਇੱਕੋ ਮਕਸਦ ਹੈ, ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਾਉਣਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਧੜਾ ਰਾਹੁਲ ਗਾਂਧੀ ਦਾ ਧੜਾ ਹੈ। ਆਪਣੇ ਬਿਆਨ ਵਿੱਚ ਰਾਜਾ ਵੜਿੰਗ ਨੇ ਕਿਹਾ, “ਰਾਜਾ ਵੜਿੰਗ ਹਾਰ ਗਿਆ, ਡਿੱਗ ਪਿਆ, ਭਾਵੇਂ ਲਤਾੜਿਆ ਗਿਆ, ਪਰ ਮੈਂ ਡਿੱਗਿਆ ਪਿਆ ਵੀ ਕਾਂਗਰਸ ਪਾਰਟੀ ਦਾ ਝੰਡਾ ਚੁੱਕ ਕੇ ਰੱਖਾਂਗਾ।” ਉਨ੍ਹਾਂ ਅੱਗੇ ਕਿਹਾ ਕਿ ਉਹ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਹਰ ਗੱਲ ਮੰਨਣਗੇ ਅਤੇ ਉਨ੍ਹਾਂ ਨੂੰ ਕਿਸੇ ਗੱਲ ਦਾ ਕੋਈ ਮਲਾਲ ਨਹੀਂ ਹੈ। ਹੁਣ ਦੇਖਣਾ ਹੋਵੇਗਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਕਿੰਨੀ ਮਜ਼ਬੂਤੀ ਨਾਲ ਅੱਗੇ ਵਧਦੀ ਹੈ ਅਤੇ ਪਾਰਟੀ ਦੀ ਏਕਤਾ ਆਉਣ ਵਾਲੇ ਸਮੇਂ ਵਿੱਚ ਕਿਹੋ ਜਿਹਾ ਰੂਪ ਲੈਂਦੀ ਹੈ।

ਇਹ ਵੀ ਪੜ੍ਹੋ 👉ਪਰਗਟ ਸਿੰਘ ਦੀ ਤਾਜ਼ਪੋਸ਼ੀ ਅੱਜ; Hockey ਦੀ ਕਪਤਾਨੀ ਤੋਂ Punjab Congress ਦੀ ਪ੍ਰਧਾਨਗੀ ਤੱਕ ਦਾ ਸਫ਼ਰ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਗੁੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਪੁਲਿਸ ਦੇ ਦਾਖਲ ਹੋਣ ਦੀ CM Mann ਸਮੇਤ AAP ਨੇ ਕੀਤੀ ਸਖ਼ਤ ਨਿੰਦਾ

Canada ਜਾ ਕੇ ‘ਮੁਕਰਨ’ ਵਾਲੀ ਲਾੜੀ ਨੂੰ ਪੰਜਾਬ ਪੁਲਿਸ ਨੇ ‘Airport’ ਤੋਂ ਚੁੱਕਿਆ

Leave a Reply

Your email address will not be published. Required fields are marked *