Moga News: ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ, ਅੱਜ ਮਿਤੀ 17/10/2025 ਨੂੰ ਸ਼੍ਰੀ ਨਿਲਾਂਬਰੀ ਜਗਦਲੇ ਵਿਜੇ, ਡੀ.ਆਈ.ਜੀ. ਫਰੀਦਕੋਟ ਰੇਂਜ ਅਤੇ ਅਜੈ ਗਾਂਧੀ, ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿਚ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਵੱਲੋਂ ਪੁਲਿਸ ਫੋਰਸ ਨਾਲ ਬੱਧਨੀ ਕਲਾਂ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗ੍ਹਾਂ ਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 60 ਪੁਲਿਸ ਕਰਮਚਾਰੀਆਂ ਵੱਲੋਂ ਬੱਧਨੀ ਕਲਾਂ ਰਣੀਆ ਬੁੱਟਰ ਕਲਾ ਵਿੱਚ ਘੇਰਾਬੰਦੀ ਕਰਕੇ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ Punjab ਦੇ ਸਰਕਾਰੀ ਹਸਪਤਾਲਾਂ ਤੇ ਖੁੱਲਣ ਤੇ ਬੰਦ ਹੋਣ ਦਾ ਸਮਾਂ ਬਦਲਿਆਂ
ਇਸ ਚੈਕਿੰਗ ਦੌਰਾਨ ਕਰੀਬ 25 ਸ਼ੱਕੀ ਘਰਾਂ ਦੀ ਸਰਚ ਕੀਤੀ ਗਈ ਹੈ। ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੁਝ ਸ਼ੱਕੀ ਵਹੀਕਲਾਂ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ ਜਿੰਨ੍ਹਾਂ ਨੂੰ ਵੈਰੀਫਾਈ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਬੀਤੇ ਸਮੇਂ ਵਿੱਚ ਬੇਲ ਪਰ ਆਏ ਵਿਅਕਤੀਆਂ ਨੂੰ ਚੈਕ ਕੀਤਾ ਗਿਆ ਹੈ।ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਪਬਲਿਕ ਵੀ ਬਹੁਤ ਖੁਸ਼ ਹੈ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ। ਹਾਜਰ ਪਬਲਿਕ ਨੇ ਦੱਸਿਆ ਕਿ ਉਹ ਨਸ਼ੇ ਦੀ ਇਸ ਭੈੜੀ ਕੁਰੀਤੀ ਨੂੰ ਖਤਮ ਕਰਨ ਲਈ ਪੁਲਿਸ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਲਈ ਤਿਆਰ ਹਨ।
ਇਹ ਵੀ ਪੜ੍ਹੋ ਥਾਣੇਦਾਰ ਦੀ ਆਤਮਹੱਤਿਆ ਮਾਮਲੇ ‘ਚ Bathinda ਦੇ MLA ਅਤੇ ਉਸਦੀ IAS ਭੈਣ ਵਿਰੁਧ ਪਰਚਾ
ਹਾਜਰ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ। ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
