Parvinder Singh Jhota Murder Case; ਮੁਲਜ਼ਮ ਅਸ਼ਵਨੀ ਦੇ ਘਰ ਤੇ ਮੈਡੀਕਲ ਸਟੋਰ ‘ਤੇ ਚੱਲਿਆ ਬੁਲਡੋਜ਼ਰ

Mansa News : Parvinder Singh Jhota Murder Case; ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਮੰਗਲਵਾਰ ਨੂੰ ਮਾਨਸਾ ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਬਲ ਦੀ ਮੌਜੂਦਗੀ ਵਿੱਚ ਮਾਮਲੇ ਦੇ ਮੁੱਖ ਮੁਲਜ਼ਮ ਦੱਸੇ ਜਾ ਰਹੇ ਅਸ਼ਵਨੀ ਕੁਮਾਰ ਦੇ ਘਰ ਅਤੇ ਉਸ ਦੇ ਮੈਡੀਕਲ ਸਟੋਰ ‘ਤੇ ਬੁਲਡੋਜ਼ਰ ਦੀ ਕਾਰਵਾਈ ਕੀਤੀ ਗਈ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਬਣਿਆ ਰਿਹਾ। ਮਿਲੀ ਜਾਣਕਾਰੀ ਮੁਤਾਬਕ, ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਪਹਿਲਾਂ ਮੁਲਜ਼ਮ ਦੇ ਘਰ ਪਹੁੰਚੀ, ਜਿੱਥੇ ਢਾਹੁਣ ਦੀ ਕਾਰਵਾਈ ਕੀਤੀ ਗਈ। ਇਸ ਤੋਂ ਬਾਅਦ ਬਾਜ਼ਾਰ ਵਿੱਚ ਸਥਿਤ ਉਸ ਦੇ ਮੈਡੀਕਲ ਸਟੋਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਕਾਰਵਾਈ ਦੌਰਾਨ ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਆਪਣਾ ਰੋਸ ਜ਼ਾਹਰ ਕਰਦਿਆਂ ਸਟੋਰ ਵੱਲ ਪਥਰਾਅ ਵੀ ਕੀਤਾ ਅਤੇ ਦੁਕਾਨ ਦੇ ਇੱਕ ਹਿੱਸੇ ਨੂੰ ਅੱਗ ਲਗਾ ਦਿੱਤੀ।

ਰਾਜਸਥਾਨ ਤੋਂ ਮੁਲਜ਼ਮ ਨੂੰ ਹਿਰਾਸਤ ‘ਚ ਲੈਣ ਦੀ ਚਰਚਾ
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਲੋਕਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਿਚ ਭਾਰੀ ਗੁੱਸਾ ਦੇਖਣ ਨੁੰ ਮਿਲ ਰਿਹਾ। ਦੂਜੇ ਪਾਸੇ, ਇਸ ਕਤਲ ਮਾਮਲੇ ਵਿੱਚ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਕਾਬੂ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ। ਹਾਲਾਂਕਿ, ਉਪਲਬਧ ਜਾਣਕਾਰੀ ਅਨੁਸਾਰ ਮਾਨਸਾ ਪੁਲਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਬਾਰੇ ਅਧਿਕਾਰਤ ਪੁਸ਼ਟੀ ਕੀਤੀ ਜਾਣੀ ਬਾਕੀ ਸੀ। ਪੁਲਸ ਵੱਲੋਂ ਪ੍ਰੈੱਸ ਕਾਨਫਰੰਸ ਰਾਹੀਂ ਮਾਮਲੇ ਸਬੰਧੀ ਵੇਰਵੇ ਸਾਂਝੇ ਕਰਨ ਦੀ ਗੱਲ ਕਹੀ ਗਈ ਹੈ।

ਇਨਸਾਫ਼ ਲਈ ਧਰਨਾ ਜਾਰੀ
ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਸਮਰਥਕਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨਾਲ ਮਾਨਸਾ ਵਿੱਚ ਅਣਮਿੱਥੇ ਸਮੇਂ ਦਾ ਧਰਨਾ ਜਾਰੀ ਹੈ। ਪ੍ਰਦਰਸ਼ਨ ਨੂੰ ਅੱਗੇ ਵਧਾਉਣ ਅਤੇ ਆਪਣੀਆਂ ਮੰਗਾਂ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਪ੍ਰਦਰਸ਼ਨਕਾਰੀਆਂ ਨੇ ਇੱਕ ਕਮੇਟੀ ਵੀ ਬਣਾਈ ਹੈ। ਇਹ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ। ਹੁਣ ਸਾਰਿਆਂ ਦੀ ਨਜ਼ਰ ਪੁਲਸ ਦੀ ਅਧਿਕਾਰਤ ਪ੍ਰੈੱਸ ਕਾਨਫਰੰਸ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ‘ਤੇ ਟਿਕੀ ਹੋਈ ਹੈ।’

ਇਹ ਵੀ ਪੜ੍ਹੋ 👉Parvinder Singh Jhota Murder Case; ਕਾ*ਤ*ਲ ਮੈਡੀਕਲ ਸਟੋਰ ਮਾਲਕ ਸਾਲਾਸਰ ਤੋਂ ਗ੍ਰਿਫਤਾਰ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Parvinder Singh Jhota Murder Case; ਕਾ*ਤ*ਲ ਮੈਡੀਕਲ ਸਟੋਰ ਮਾਲਕ ਸਾਲਾਸਰ ਤੋਂ ਗ੍ਰਿਫਤਾਰ

Parvinder Singh Jhota Murder Case; BJP ਵੱਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ

Leave a Reply

Your email address will not be published. Required fields are marked *