ਰਾਜ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ, ਡੀਸੀ ਰਾਹੀਂ ਰਾਜਪਾਲ ਨੂੰ ਸੌਂਪਿਆ ਗਿਆ ਮੰਗ ਪੱਤਰ
Bathinda News: Parvinder Singh Jhota Murder Case; ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਭਾਜਪਾ ਦੇ ਸੱਦੇ ‘ਤੇ ਬੁੱਧਵਾਰ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਪਾਰਟੀ ਵਰਕਰਾਂ ਨੇ ਰਾਜ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ। ਇਸ ਦੌਰਾਨ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿੱਚ ਇਸ ਕਾਂਡ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ 👉Parvinder Singh Jhota Murder Case; ਮੁਲਜ਼ਮ ਅਸ਼ਵਨੀ ਦੇ ਘਰ ਤੇ ਮੈਡੀਕਲ ਸਟੋਰ ‘ਤੇ ਚੱਲਿਆ ਬੁਲਡੋਜ਼ਰ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸਿੰਗਲਾ ਨੇ ਸਖ਼ਤ ਸ਼ਬਦਾਂ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਲੰਮੇ ਸਮੇਂ ਤੋਂ ਮਾਨਸਾ ਵਿੱਚ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਬੁਲੰਦ ਕਰ ਰਹੇ ਸਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਵਿੱਚੋਂ ਬਚਾਉਣ ਲਈ ਵੱਡਾ ਸੰਘਰਸ਼ ਛੇੜਿਆ ਸੀ, ਪਰ 13 ਅਕਤੂਬਰ ਨੂੰ ਉਨ੍ਹਾਂ ਦੀ ਦਿਨ-ਦਹਾੜੇ ਗੋָਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਨਸ਼ਿਆਂ ਖਿਲਾਫ਼ ਲੜਨ ਵਾਲਿਆਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ 👉Parvinder Singh Jhota Murder Case; ਕਾ*ਤ*ਲ ਮੈਡੀਕਲ ਸਟੋਰ ਮਾਲਕ ਸਾਲਾਸਰ ਤੋਂ ਗ੍ਰਿਫਤਾਰ
ਭਾਜਪਾ ਵੱਲੋਂ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਇਸ ਕਤਲ ਕਾਂਡ ਦੀ ਜਾਂਚ ਤੁਰੰਤ ਸੀਬੀਆਈ ਨੂੰ ਸੌਂਪਣ, ਹਮਲਾਵਰਾਂ ਦੇ ਕਾਲ ਰਿਕਾਰਡ, ਵਟਸਐਪ ਚੈਟ, ਸੀਸੀਟੀਵੀ ਫੁਟੇਜ ਅਤੇ ਫੇਸਬੁੱਕ ਲਾਈਵ ਸਟ੍ਰੀਮ ਵਰਗੇ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਕੀਤੇ ਜਾਣ, ਪੀੜਤ ਪਰਿਵਾਰ, ਖਾਸ ਕਰਕੇ ਨਾਬਾਲਗ ਬੱਚਿਆਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਇਸ ਨੂੰ ਮਿਲ ਰਹੀ ਸਿਆਸੀ ਸਰਪ੍ਰਸਤੀ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਇਸ ਮੌਕੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਸੀਨੀਅਰ ਆਗੂ ਮੋਹਨ ਲਾਲ ਗਰਗ, ਸੀਨੀਅਰ ਆਗੂ ਅਸੋੱਕ ਭਾਰਤੀ, ਸ਼ਾਮ ਲਾਲ ਬਾਂਸਲ, ਅਸ਼ੋਕ ਬਾਲਿਆਵਾਲੀ, ਰਾਕੇਸ਼ ਸਿੰਗਲਾ ਆਦਿ ਵੀ ਮੌਜੂਦ ਸਨ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
