Moga News: ਡੀ.ਜੀ.ਪੀ ਪੰਜਾਬ ਅਤੇ ਡੀ.ਆਈ.ਜੀ. ਫਰੀਦਕੋਟ ਰੇਂਜ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅਜੈ ਗਾਂਧੀ,ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋ CEIR ਪੋਰਟਲ ਤੇ ਆਪਣੇ ਮੋਬਾਇਲ ਫੋਨਾਂ ਸਬੰਧੀ ਆਨਲਾਇਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ। ਇਹਨਾ ਦਰਖਾਸਤਾਂ ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਵੱਲੋ ਗੁੰਮ ਹੋਏ ਮਿਤੀ 01/06/2025 ਤੋਂ ਅੱਜ ਤੱਕ 250 ਮੋਬਾਇਲ ਫੋਨਾਂ ਦੀ ਜਾਣਕਾਰੀ ਮਿਲਣ ਤੇ ਇਹਨਾਂ ਫੋਨਾ ਨੂੰ ਪੰਜਾਬ ਦੇ ਵੱਖ ਵੱਖ ਜਿਲਿਆਂ ਅਤੇ ਪੰਜਾਬ ਤੋ ਬਾਹਰ ਤੋ ਵਾਪਿਸ ਲਿਆਦੇ ਗਏ। ਅੱਜ ਮਿਤੀ 17/10/2025 ਨੂੰ ਮੋਗਾ ਪੁਲਿਸ ਦੁਆਰਾ ਇਹਨਾਂ ਗੁੰਮ ਹੋਏ ਮੋਬਾਇਲਾਂ ਦੇ ਅਸਲ ਵਾਰਸਾਂ ਨੂੰ ਬੁਲਾ ਕੇ ਇਹ ਮੋਬਾਇਲ ਫੋਨ ਵਾਪਿਸ ਕੀਤੇ ਗਏ ਹਨ।
ਇਹ ਵੀ ਪੜ੍ਹੋ Punjab Police ਦੇ Ex DGP ਨੂੰ ਸਦਮਾ, ਇਕਲੌਤੇ ਪੁੱਤਰ ਦੀ ਹੋਈ ਮੌ+ਤ
ਮੋਗਾ ਪੁਲਿਸ ਵੱਲੋਂ ਕੀਤੇ ਗਏ ਇਸ ਮੋਬਾਇਲ ਵੰਡ ਸਮਾਰੋਹ ਦੀ ਜਿੱਥੇ ਮੋਬਾਇਲ ਹਾਸਿਲ ਕਰਨ ਵਾਲੇ ਲੋਕਾਂ ਨੇ ਤਾਰੀਫ ਕੀਤੀ ਉਥੇ ਹੀ ਆਮ ਪਬਲਿਕ ਨੇ ਵੀ ਇਸ ਕੰਮ ਲਈ ਮੋਗਾ ਪੁਲਿਸ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਮੋਗਾ ਪੁਲਿਸ ਵੱਲੋਂ 01-01-2025 ਤੋਂ ਅੱਜ ਤੱਕ ਲਗਭਗ 1,000 ਗੁੰਮ/ਚੋਰੀ ਹੋਏ ਮੋਬਾਈਲ ਫੋਨ ਟਰੇਸ ਕਰਕੇ ਉਹਨਾਂ ਦੇ ਅਸਲੀ ਮਾਲਕਾਂ ਨੂੰ ਵਾਪਸ ਕਰਵਾਏ ਗਏ ਹਨ।ਅੱਗੇ ਵੀ ਮੋਗਾ ਪੁਲਿਸ ਗੁੰਮ ਜਾਂ ਚੋਰੀ ਹੋਏ ਮੋਬਾਈਲਾਂ ਦੀ ਤਕਨੀਕੀ ਰਾਹੀਂ ਤੇਜ਼ੀ ਨਾਲ ਟਰੇਸਿੰਗ ਕਰਵਾਉਣ ਅਤੇ ਜਲਦੀ ਮਾਲਕਾਂ ਤੱਕ ਪਹੁੰਚਾਉਣ ਦਾ ਕੰਮ ਜਾਰੀ ਰੱਖੇਗੀ। ਲੋਕਾਂ ਨੂੰ ਬੇਨਤੀ ਹੈ ਕਿ ਜੇ ਕਿਸੇ ਦਾ ਫੋਨ ਗੁੰਮ/ਚੋਰੀ ਹੋਇਆ ਹੋਵੇ ਤਾਂ ਤੁਰੰਤ ਅਪਣੀ ਕੰਪਲੇਂਟ CEIR PORTAL https://www.ceir.gov.in ਪਰ ਦਰਜ ਕਰਨ ।ਇਸਦੇ ਸਮੇਂ ਅਜੈ ਗਾਂਧੀ,ਐਸ.ਐਸ.ਪੀ ਮੋਗਾ ਵੱਲੋ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਕਿਸੇ ਪਾਸੋ ਮੋਬਾਇਲ ਫੋਨ ਖਰੀਦ ਕਰਨ ਤੋ ਪਹਿਲਾਂ ਉਸਦੀ ਪੂਰੀ ਜਾਣਕਾਰੀ ਹਾਸਿਲ ਕਰ ਲਓ ਅਤੇ ਕਿਸੇ ਸ਼ੱਕੀ ਜਾਂ ਅਣਜਾਣ ਵਿਅਕਤੀ ਪਾਸੋ ਕਿਸੇ ਦਸਤਾਵੇਜ ਤੋ ਬਿਨ੍ਹਾਂ ਮੋਬਾਇਲ ਫੋਨ ਦੀ ਖਰੀਦ ਨਾ ਕਰੋ।
ਇਹ ਵੀ ਪੜ੍ਹੋ Moga Police ਵੱਲੋਂ ਬੱਧਨੀ ਕਲਾਂ ਵਿੱਚ CASO ਅਪਰੇਸ਼ਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ/ਹੋਟਸਪੋਟ ਦੀ ਕੀਤੀ ਗਈ ਸਰਚ ਅਤੇ ਚੈਕਿੰਗ
ਜੇਕਰ ਕਿਤੇ ਵੀ ਤੁਹਾਨੂੰ ਲਵਾਰਿਸ ਪਿਆ ਫੋਨ ਮਿਲਦਾ ਹੈ ਤਾਂ ਇਸ ਮੋਬਾਇਲ ਫੋਨ ਨੂੰ ਉਸਦੇ ਅਸਲ ਮਾਲਕ ਜਾਂ ਤੁਹਾਡੇ ਨਜਦੀਕ ਪੈਂਦੇ ਪੁਲਿਸ ਸਟੇਸ਼ਨ ਵਿੱਚ ਜਮ੍ਹਾ ਕਰਵਾਇਆ ਜਾਵੇ, ਤਾਂ ਜੋ ਇਸ ਦੀ ਕਿਸੇ ਕਿਸਮ ਦੀ ਦੁਰਵਰਤੋ ਨਾ ਹੋ ਸਕੇ। ਜਿਹਨਾਂ ਆਪਣੇ ਮੋਬਾਇਲ ਫੋਨਾਂ ਦੀ ਤੁਹਾਡੇ ਦੁਆਰਾ ਵਰਤੋਂ ਕੀਤੀ ਜਾ ਰਹੀ ਹੈ, ਉਹਨਾਂ ਫੌਨਾਂ ਵਿਚ ਮੌਜੂਦ ਜਰੂਰੀ ਡਾਟੇ ਦੀ ਸੁਰੱਖਿਆ ਲਈ ਸਿਕਉਰਿਟੀ ਲਾਕ ਜਰੂਰ ਲਗਾ ਕੇ ਰੱਖੋ ਅਤੇ ਕਿਸੇ ਵੀ ਅਣਜਾਣ ਵਿਅਕਤੀ ਨਾਲ OTP ਸ਼ੇਅਰ ਨਾ ਕੀਤਾ ਜਾਵੇ। ਇਸ ਤੋ ਇਲਾਵਾ CEIR ਪੋਰਟਲ ਸਬੰਧੀ ਹੋਰ ਲੋਕਾ ਨੂੰ ਵੀ ਜਾਕਰੂਕ ਕੀਤਾ ਜਾਵੇ ਤਾਂ ਜੋ ਉਸਦਾ ਫੋਨ ਲੱਭਣ ਵਿੱਚ ਅਸਾਨੀ ਹੋ ਸਕੇ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
