Bathinda News: ਆਮ ਆਦਮੀ ਪਾਰਟੀ (AAP) ਨੇ ਆਪ ਆਗੂ ਦੀਪਕ ਬਾਲੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਕੀਤੀ ਸੂਚੀ ਮੁਤਾਬਕ ਸ੍ਰੀ ਬਾਲੀ ਨੂੰ ਹਲਕਾ ਜਲੰਧਰ ਕੈਂਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੀ ਬਾਲੀ ਪੰਜਾਬ ਸਰਕਾਰ ਦੇ ਸੱਭਿਆਚਾਰਕ ਵਿਭਾਗ ਵਿੱਚ ਵੱਡੀ ਜਿੰਮੇਵਾਰੀ ਨਿਭਾ ਰਹੇ ਹਨ ਜੇਕਰ ਜੋ ਹੈ ਕਿ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਚੱਲੇ ਆ ਰਹੇ ਦੀਪਕ ਬਾਲੀ ਕੌਮੀ ਆਗੂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨੇੜਲਿਆ ਵਿੱਚੋਂ ਮੰਨੇ ਜਾਂਦੇ ਹਨ। ਹੁਣ ਜਲੰਧਰ ਕੈਂਟ ਤੋਂ ਉਹਨਾਂ ਨੂੰ ਹਲਕਾ ਇੰਚਾਰਜ ਲਗਾਉਣ ਤੋਂ ਬਾਅਦ ਸਪਸ਼ਟ ਹੋ ਗਿਆ ਹੈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਜਾ ਰਹੀ ਹੈ।

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
