ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ED ਨੇ ਅਮਰਦੀਪ ਗਰੇਵਾਲ ਨੂੰ ਦਿੱਲੀ Air Port ਤੋਂ ਹਿਰਾਸਤ ਵਿਚ ਲਿਆ!

Delhi News: ਇੱਕ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਏਜੰਸੀ ED ਨੇ ਸ਼ਨੀਵਾਰ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਅਮਰਦੀਪ ਸਿੰਘ ਗਰੇਵਾਲ ਨੂੰ ਦਿੱਲੀ ਦੇ ਕੌਮਾਂਤਰੀ ਏਅਰਪੋਰਟ ਤੋਂ ਹਿਰਾਸਤ ਵਿਚ ਲਏ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਅਮਰਦੀਪ ਗਰੇਵਾਲ ਉੱਪਰ ਕਥਿਤ ਤੌਰ ‘ਤੇ 5 ਕਰੋੜ ਰੁਪਏ ਲੈ ਕੇ ਬਲਾਤਕਾਰ ਦੇ ਇੱਕ ਮੁਲਜ਼ਮ ਨੂੰ ਬਚਾਉਣ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਵਿਚ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਉੱਪਰ ਵੀ ਸਵਾਲ ਖੜ੍ਹੇ ਕੀਤੇ ਸਨ ਕਿਉਂਕਿ ਗਰੇਵਾਲ ਉਨ੍ਹਾਂ ਦੇ ਰਿਸ਼ਤੇਦਾਰ ਹਨ। ਹਾਲਾਂਕਿ ਅਧਿਕਾਰਤ ਤੌਰ ‘ਤੇ ED ਵੱਲੋਂ ਹਾਲੇ ਤੱਕ ਕੋਈ ਸੂਚਨਾ ਨਹੀਂ ਦਿੱਤੀ ਪ੍ਰੰਤੂ ਕਿਹਾ ਜਾ ਰਿਹਾ ਕਿ ਉਨ੍ਹਾਂ ਤੋਂ ਪੁਛਗਿਛ ਕੀਤੀ ਜਾ ਰਹੀ ਹੈ। ਦਸਿਆ ਜਾ ਰਿਹਾ ED ਵੱਲੋਂ ਪਹਿਲਾਂ ਹੀ ਉਨ੍ਹਾਂ ਦੇ ਖਿਲਾਫ਼ ਐਲਓਸੀ ਜਾਰੀ ਕੀਤੀ ਹੋਈ ਸੀ। ਗੌਰਤਲਬ ਹੈ ਕਿ ਅਮਰਦੀਪ ਗਰੇਵਾਲ ਵੱਲੋਂ ਆਪਣੀ ਇੱਕ ਕੰਪਨੀ ਦੇ ਨਾਂ ਹੇਠ ਫ਼ਿਲਮਾਂ ਦਾ ਕੰਮ ਕੀਤਾ ਜਾਂਦਾ ਹੈ।

 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

Leave a Reply

Your email address will not be published. Required fields are marked *