Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ ਸਮਾਣਾ-ਪਾਤੜਾ ਰੋਡ ‘ਤੇ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਮਾਨਸਾ ਜਿਲੇ ਨਾਲ ਸਬੰਧਤ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਉਹਨਾਂ ਦੇ ਮੋਟਰਸਾਈਕਲ ਨਾਲ ਇੱਕ ਤੇਜ਼ ਰਫਤਾਰ ਕਾਰ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਾਜਵਿੰਦਰ ਸਿੰਘ ਅਤੇ ਬਲਵੀਰ ਸਿੰਘ ਵਾਸੀ ਪਿੰਡ ਸ਼ੇਰ ਖਾਂ ਜਿਲਾ ਮਾਨਸਾ ਦੇ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫੋਰਸ ਦੇ ਜਵਾਨ ਮੌਕੇ ‘ਤੇ ਪੁੱਜੇ ਅਤੇ ਰਾਹਗੀਰਾਂ ਦੀ ਮਦਦ ਨਾਲ ਉਹਨਾਂ ਨੂੰ ਪਾਤੜਾ ਅਤੇ ਸਮਾਣਾ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੋਨਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਿਕ ਇਹ ਘਟਨਾ ਸਮਾਣਾ-ਪਾਤੜਾ ਸੜਕ ਉੱਪਰ ਘੱਗਾ ਦੇ ਨਜ਼ਦੀਕ ਦੇਦੜਾ ਪਿੰਡ ਦੇ ਕੋਲ ਵਾਪਰੀ। ਥਾਣਾ ਘੱਗਾ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ 👉America ‘ਚ ਪੰਜਾਬੀ ਮੂਲ ਦਾ ਨੌਜਵਾਨ ਆਪਣੀ ਪਤਨੀ ਨੂੰ ਕ*ਤ*ਲ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
