ਤਿੰਨ ਸਾਲ ਪੁਰਾਣੇ ਹੈਰੋਇਨ ਬਰਾਮਦਗੀ ਦੇ ਕੇਸ ਵਿੱਚ ਪੰਜ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ

Bathinda News: ਬਠਿੰਡਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਇੱਕ ਤਿੰਨ ਸਾਲ ਪੁਰਾਣੇ ਮਾਮਲੇ ਵਿੱਚ ਮਾਣਯੋਗ ਅਦਾਲਤ ਵੱਲੋਂ ਪੰਜ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 22 ਜੂਨ 2023 ਨੂੰ ਸੀਆਈਏ ਸਟਾਫ਼-1 ਬਠਿੰਡਾ ਵੱਲੋਂ 350 ਗ੍ਰਾਮ ਹੈਰੋਇਨ ਬਰਾਮਦ ਕਰਨ ਸਬੰਧੀ ਦਰਜ ਕੀਤਾ ਗਿਆ ਸੀ।ਮਿਤੀ 22 ਜੂਨ 2023 ਨੂੰ ਸੀਆਈਏ ਸਟਾਫ਼-1 ਦੀ ਪੁਲਿਸ ਪਾਰਟੀ ਤਲਵੰਡੀ ਸਾਬੋ ਦੇ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਭਾਗੀ ਬਾਂਦਰ ਤੋਂ ਲਾਲਿਆਣਾ ਵੱਲ ਜਾਂਦੇ ਸਮੇਂ ਪੁਲਿਸ ਪਾਰਟੀ ਨੂੰ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਵੱਲੋਂ ਚੈਕਿੰਗ ਲਈ ਰੋਕਣ ਦੀ ਕੋਸ਼ਿਸ਼ ਕਰਨ ’ਤੇ ਮੋਟਰਸਾਈਕਲ ਸਵਾਰਾਂ ਨੇ ਵਾਪਸ ਮੁੜਨ ਦੀ ਕੋਸ਼ਿਸ਼ ਕੀਤੀ।

ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ 350 ਗ੍ਰਾਮ ਹੈਰੋਇਨ ਬਰਾਮਦ ਹੋਈ।ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਜਗਦੀਪ ਸਿੰਘ ਉਰਫ਼ ਜੱਗੂ ਪੁੱਤਰ ਗੁਰਚਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਸਿਕੰਦਰ ਸਿੰਘ, ਵਾਸੀ ਗਲੀ ਨੰਬਰ 36, ਲਾਲਿਆਣਾ ਰੋਡ, ਭਾਗੀ ਬਾਂਦਰ ਵਜੋਂ ਹੋਈ। ਇਸ ਸਬੰਧੀ ਮੁਕੱਦਮਾ ਨੰਬਰ 116, ਮਿਤੀ 22.06.2023, ਧਾਰਾ 21-C ਐਨਡੀਪੀਐਸ ਐਕਟ ਤਹਿਤ ਥਾਣਾ ਤਲਵੰਡੀ ਸਾਬੋ ਵਿਖੇ ਦਰਜ ਕੀਤਾ ਗਿਆ।ਮਾਮਲੇ ਦੀ ਤਫ਼ਤੀਸ਼ ਦੌਰਾਨ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਲਿੰਕਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਨਵਦੀਪ ਸਿੰਘ ਉਰਫ਼ ਚੱਠਾ ਪੁੱਤਰ ਸੁਖਦੇਵ ਸਿੰਘ, ਵਾਸੀ ਹਨੂੰਮਾਨ ਮੰਦਰ, ਨੈਸ਼ਨਲ ਕਲੋਨੀ, ਬਠਿੰਡਾ; ਰਾਕੇਸ਼ ਕੁਮਾਰ ਉਰਫ਼ ਕਾਕੂ ਪੁੱਤਰ ਰਾਮ ਚੰਦਰ, ਵਾਸੀ ਖੇਤਾ ਸਿੰਘ ਬਸਤੀ, ਬਠਿੰਡਾ; ਅਤੇ ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਗੁਰਸੇਵਕ ਸਿੰਘ, ਵਾਸੀ ਜੰਡਵਾਲਾ ਸਮੇਤ ਹੋਰ ਵਿਅਕਤੀਆਂ ਦੇ ਲਿੰਕ ਸਾਹਮਣੇ ਆਏ।

ਇਸ ਤੋਂ ਇਲਾਵਾ ਸੁਖਦੇਵ ਸਿੰਘ ਨੂੰ ਵੀ ਉਕਤ ਮੁਕੱਦਮੇ ਵਿੱਚ ਨਾਮਜ਼ਦ ਕੀਤਾ ਗਿਆ, ਜਿਸ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਆਧਾਰ ’ਤੇ ਮੁਕੱਦਮੇ ਵਿੱਚ ਧਾਰਾ 29 ਐਨਡੀਪੀਐਸ ਐਕਟ ਦਾ ਵਾਧਾ ਕੀਤਾ ਗਿਆ।ਮਾਮਲੇ ਦੀ ਸੁਣਵਾਈ ਉਪਰੰਤ ਮਿਤੀ 18.09.2026 ਨੂੰ ਮਾਣਯੋਗ ਅਦਾਲਤ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਉਪਲਬਧ ਜਾਣਕਾਰੀ ਅਨੁਸਾਰ ਚਾਰ ਦੋਸ਼ੀਆਂ ਨੂੰ ਇੱਕ-ਇੱਕ ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਪੰਜਵੇਂ ਦੋਸ਼ੀ ਦੀ ਜੁਰਮਾਨੇ ਦੀ ਰਾਸ਼ੀ ਦੀ ਪੁਸ਼ਟੀ ਕੀਤੀ ਜਾਣੀ ਬਾਕੀ ਹੈ। ਇਸ ਮਾਮਲੇ ਵਿੱਚ ਸੁਖਦੇਵ ਸਿੰਘ ਨੂੰ ਮਾਣਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੇ ਖਾਤਿਆਂ ‘ਚ ਆਉਣਗੇ 14 ਹਜ਼ਾਰ ਰੁਪਏ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੇ ਖਾਤਿਆਂ ‘ਚ ਆਉਣਗੇ 14 ਹਜ਼ਾਰ ਰੁਪਏ

Leave a Reply

Your email address will not be published. Required fields are marked *