Chandigarh News: ਲੰਘੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨੇ ਵੱਡੀ ਫ਼ੈਸਲਾ ਲੈਂਦਿਆਂ ਇਸਦੀ ਜਾਂਚ ਦਾ ਜਿੰਮਾ CBI ਨੂੰ ਸੌਂਪਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਕੁੱਝ ਮਿੰਟ ਪਹਿਲਾਂ ਟਵੀਟ ਕਰਕੇ ਇਸਦਾ ਖੁਲਾਸਾ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਹੈ, ‘‘ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ…, ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ… ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ… ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ…। ”

ਇਹ ਵੀ ਪੜ੍ਹੋ 👉ਮੌੜ ਮੰਡੀ ’ਚ ਲੱਖਾ ਸਿਧਾਣਾ ਤੇ ਅਕਾਲੀ ਵਰਕਰਾਂ ਵਿਚਾਲੇ ਤਿੱਖੀ ਬਹਿਸ, ਧਰਨੇ ਦੌਰਾਨ ਗਰਮਾਇਆ ਮਾਹੌਲ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
