ਮਾਨਸਾ ਤੋਂ ਹੁੰਦੀ ਹੋਈ ਹਾਕੀ ਟਰਫ ਸਟੇਡੀਅਮ ਬਠਿੰਡਾ ਪਹੁੰਚੀ ਟਰਾਫੀ ; ਡਿਪਟੀ ਕਮਿਸ਼ਨਰ, ਐੱਸਐੱਸਪੀ ਤੇ ਮੇਅਰ ਨੇ ਕੀਤਾ ਸਵਾਗਤ

👉ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਆਮਦ ਨਾਲ ਬਠਿੰਡਾ ਵਿੱਚ ਹਾਕੀ ਦਾ ਉਤਸ਼ਾਹ ਵਧਿਆ : ਡਿਪਟੀ ਕਮਿਸ਼ਨਰ
Bathinda News: ਪੰਜਾਬ ਵਿੱਚ ਹੋਣ ਜਾ ਰਹੀ ਹੀਰੋ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਹਾਕੀ ਚੈਂਪੀਅਨਸ਼ਿਪ ਦੇ ਸਬੰਧ ਵਿੱਚ ਕੱਢੇ ਜਾ ਰਹੇ ਟਰਾਫੀ ਟੂਰ ਤਹਿਤ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫੀ ਮਾਨਸਾ ਤੋਂ ਹੁੰਦੀ ਹੋਈ ਬਠਿੰਡਾ ਦੇ ਹਾਕੀ ਟਰਫ ਖੇਡ ਸਟੇਡੀਅਮ ਵਿਖੇ ਪਹੁੰਚੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਅਤੇ ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸਵਾਗਤ ਕੀਤਾ ਗਿਆ।ਟਰਾਫੀ ਦੇ ਆਗਮਨ ਮੌਕੇ ਖੇਡ ਵਿਭਾਗ ਬਠਿੰਡਾ ਵੱਲੋਂ ਕਰਵਾਏ ਗਏ ਵਿਸ਼ੇਸ਼ ਸਵਾਗਤੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਆਗਾਮੀ ਕੌਮਾਂਤਰੀ ਹਾਕੀ ਚੈਂਪੀਅਨਸ਼ਿਪ ਪ੍ਰਤੀ ਲੋਕਾਂ, ਖਿਡਾਰੀਆਂ ਅਤੇ ਨੌਜਵਾਨਾਂ ਵਿੱਚ ਉਤਸ਼ਾਹ ਪੈਦਾ ਕਰਨਾ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰਾਫੀ ਦੇ ਬਠਿੰਡਾ ਪਹੁੰਚਣ ’ਤੇ ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਇਹ ਟਰਾਫੀ ਟੂਰ ਪੰਜਾਬ ਦੀ ਅਮੀਰ ਹਾਕੀ ਵਿਰਾਸਤ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ ਇਸ ਖੇਡ ਨਾਲ ਜੋੜਨ ਦਾ ਇੱਕ ਅਹਿਮ ਉਪਰਾਲਾ ਹੈ।

ਇਸ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪੰਜਾਬ ਨੇ ਹਾਕੀ ਦੇ ਖੇਤਰ ਵਿੱਚ ਦੇਸ਼ ਨੂੰ ਕਈ ਨਾਮਵਰ ਖਿਡਾਰੀ ਦਿੱਤੇ ਹਨ ਅਤੇ ਸੂਬੇ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦਾ ਆਯੋਜਨ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਕੀਤਾ ਜਾਵੇਗਾ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 27 ਅਕਤੂਬਰ ਤੋਂ 2 ਨਵੰਬਰ ਤੱਕ ਲੀਗ ਪੜਾਅ ਦੇ ਮੁਕਾਬਲੇ ਹੋਣਗੇ, ਜਦਕਿ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ 4 ਅਤੇ 5 ਨਵੰਬਰ ਨੂੰ ਸੈਮੀਫਾਈਨਲ ਅਤੇ ਤਮਗਾ ਮੁਕਾਬਲੇ ਕਰਵਾਏ ਜਾਣਗੇ।

ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਸ. ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਕੌਮਾਂਤਰੀ ਮੁਕਾਬਲੇ ਵਿੱਚ ਭਾਰਤ ਸਮੇਤ ਏਸ਼ੀਆ ਦੀਆਂ ਛੇ ਟੀਮਾਂ ਹਿੱਸਾ ਲੈਣਗੀਆਂ। ਟਰਾਫੀ ਟੂਰ ਰਾਹੀਂ ਵੱਖ-ਵੱਖ ਸ਼ਹਿਰਾਂ ਵਿੱਚ ਹਾਕੀ ਪ੍ਰਤੀ ਜਾਗਰੂਕਤਾ ਅਤੇ ਉਤਸ਼ਾਹ ਪੈਦਾ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵੱਕਾਰੀ ਚੈਂਪੀਅਨਸ਼ਿਪ ਨਾਲ ਜੁੜ ਸਕਣ।ਬਠਿੰਡਾ ਵਿਖੇ ਕਰਵਾਏ ਗਏ ਸਮਾਗਮ ਤੋਂ ਬਾਅਦ ਟਰਾਫੀ ਅਗਲੇ ਪੜਾਅ ਲਈ ਫਰੀਦਕੋਟ ਵੱਲ ਰਵਾਨਾ ਹੋਵੇਗੀ। ਇਸ ਤਰ੍ਹਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਲੰਘਦਾ ਇਹ ਟਰਾਫੀ ਟੂਰ ਆਗਾਮੀ ਹਾਕੀ ਚੈਂਪੀਅਨਸ਼ਿਪ ਲਈ ਮਾਹੌਲ ਤਿਆਰ ਕਰ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੰਦੇਸ਼ ਦੇ ਰਿਹਾ ਹੈ।ਇਸ ਮੌਕੇ ਹਾਕੀ ਏਸ਼ੀਅਨ ਗੇਮਜ ਵਿੱਚੋਂ ਗੋਲਡ ਮੈਡਲਿਸਟ ਬਲਜੀਤ ਕੌਰ ਆਪਣੇ ਕੋਚ ਸ਼ਰਨਜੀਤ ਸਿੰਘ ਪਹੁੰਚਣ ਤੋਂ ਇਲਾਵਾ ਹਾਕੀ ਦੇ ਸੀਨੀਅਰ ਖਿਡਾਰੀ, ਖੇਡ ਵਿਭਾਗ ਦੇ ਸਮੂਹ ਕੋਚ ਅਤੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ 👉ਅਮਨ ਅਰੋੜਾ ਨੇ ਅਮਿਤ ਸ਼ਾਹ ਨੂੰ ਪੰਜਾਬ ਦੌਰੇ ਦੌਰਾਨ 4 ਸਵਾਲਾਂ ਦੇ ਜਵਾਬ ਦੇਣ ਦੀ ਕੀਤੀ ਅਪੀਲ, ਕਿਹਾ…

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Punjab ਪੁੱਜੇ Amit Shah; ਨਸ਼ੇ ਦੇ ਵਿਰੋਧ ਵਿਚ ਮਾਰੇ ਗਏ ਬਿਕਰਮ ਸਿੰਘ ਤੇ ਗੁਲਜ਼ਾਰ ਸਿੰਘ ਦੇ ਪ੍ਰਵਾਰਾਂ ਨਾਲ ਕੀਤੀ ਮੁਲਾਕਾਤ

ਪਰਵਿੰਦਰ ਸਿੰਘ ਝੋਟੇ ਦੇ ਪ੍ਰਵਾਰ ਨੂੰ ਮਿਲੇ ਅਮਿਤ ਸ਼ਾਹ, ਦਿੱਤਾ ਇਨਸਾਫ਼ ਦਾ ਭਰੋੋਸਾ

Leave a Reply

Your email address will not be published. Required fields are marked *