Sri Mukatsar Sahib ‘ਚ ਸਾਂਝਾ ਮੁਲਾਜ਼ਮ ਮੰਚ ਵੱਲੋਂ ਅਰਥੀ ਫੂਕ ਮੁਜਾਹਰਾ

Sri Mukatsar Sahib News: ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਮਹਾ ਹੜਤਾਲ ਦੂਸਰੇ ਦਿਨ ਵਿੱਚ ਸ਼ਾਮਲ ਹੋ ਚੁੱਕੀ ਹੈ, ਜਿਸਦੇ ਚਲਦਿਆਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਕਰਮਆਰੀਆਂ ਅਤੇ ਪੈਨਸ਼ਨਰਾਂ ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੀ.ਐਸ.ਐਮ.ਐਸ.ਯੂ. ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਸਰਕਾਰ ਮੁਲਾਜ਼ਮਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ, ਜਿਸਦੇ ਚਲਦਿਆਂ ਮੁੱਖ ਸਕੱਤਰ ਵੱਲੋਂ ਸਾਂਝਾਂ ਮੁਲਾਜ਼ਮ ਮੰਚ ਦੇ ਆਗੂਆਂ ਨਾਲ ਮੀਟਿੰਗ ਤਾਂ ਕੀਤੀ ਗਈ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਕੁਝ ਵੀ ਨਹੀਂ ਦਿੱਤਾ ਗਿਆ, ਜਿਸ ਕਾਰਨ ਆਗੂਆਂ ਨੇ ਮੀਟਿੰਗ ਦਾ ਬਾਈਕਾਟ ਕਰਦਿਆਂ ਬਾਹਰ ਆ ਕੇ ਨਾਅਰੇਬਾਜੀ ਕੀਤੀ।

ਉਨ੍ਹਾਂ ਕਿਹਾ ਕਿ ਇਸ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰਮਚਾਰੀਆਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਫਿਰ ਚਾਹੇ ਉਹ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਹੋਵੇ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਹੋਵੇ, ਕੱਚੇ ਮੁਲਾਜ਼ਮ ਪੱਕੇ ਕਰਨੇ ਹੋਣ ਜਾਂ ਹੋਰ ਜਮਹੂਰੀ ਮੰਗਾਂ ਹੋਣ। ਸਰਕਾਰ ਕੇਵਲ ਖਜਾਨੇ ਨੂੰ ਇਸ਼ਤਿਹਾਰਬਾਜ਼ੀ ਤੇ ਹੀ ਲੁਟਾ ਰਹੀ ਹੈ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਨੇ ਵੀ ਆਪਣੇ ਸੰਬੋਧਨ ਦੌਰਾਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਰੱਜ ਕੇ ਭੰਡਿਆ।

ਆਗੂਆਂ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਦੀ ਸਟੇਟ ਬਾਡੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਦੋ ਦਿਨਾ ਸਮੂਹਿਕ ਛੁੱਟੀ ਲੈ ਕੇ ਮਹਾਂਬੰਦ ਦਾ ਪ੍ਰੋਗਰਾਮ ਕੀਤਾ ਗਿਆ ਅਤੇ ਹੁਣ ਸਟੇਟ ਬਾਡੀ ਵੱਲੋਂ ਅਗਲੀ ਰਣਨੀਤੀ ਉਲੀਕੀ ਜਾ ਰਹੀ ਹੈ, ਜਿਸਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ, ਜਗਪ੍ਰੀਤ ਸਿੰਘ, ਬਲਰਾਜ, ਓਮਪਾਲ, ਹਰਭਜਨ ਸਿੰਘ, ਭੁਪਿੰਦਰ ਸਿੰਘ, ਵਿਪਨ ਕੁਮਾਰ, ਸੁਖਪਾਲ ਕੌਰ, ਨੇਹਾ, ਰਾਜਦੀਪ ਕੌਰ ਆਦਿ ਵੱਡੀ ਗਿਣਤੀ ਵਿੱਚ ਸਰਕਾਰੀ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ 👉Bathinda Police ਦੀ ਮੁਸਤੈਦੀ ਨਾਲ ਬੱਚਾ ਸੁਰੱਖਿਅਤ ਮਾਪਿਆਂ ਤੱਕ ਪਹੁੰਚਿਆ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Bathinda Police ਦੀ ਮੁਸਤੈਦੀ ਨਾਲ ਬੱਚਾ ਸੁਰੱਖਿਅਤ ਮਾਪਿਆਂ ਤੱਕ ਪਹੁੰਚਿਆ

ਸਕੂਲਾਂ ਵਿੱਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ, ਅਕਤੂਬਰ ਮਹੀਨੇ ਇਨ੍ਹਾਂ ਤਰੀਕਾਂ ਨੂੰ ਬੰਦ ਰਹਿਣਗੇ ਸਕੂਲ

Leave a Reply

Your email address will not be published. Required fields are marked *