ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਪਾਨ ਟੀਮ ਦਾ ਭੰਗੜੇ ਅਤੇ ਹਾਰਾਂ ਨਾਲ ਨਿੱਘਾ ਸਵਾਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਨੂੰ ਅਜਿਹੇ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ
SAS Nagar News:ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ।ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਟੀਮ ਦਾ ਹਵਾਈ ਅੱਡੇ ‘ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੋਹ-ਭਿੱਜੇ ਸਵਾਗਤ ਤੋਂ ਖੁਸ਼ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੀ ਜਾਂਦੀ ਧਰਤੀ ਪੰਜਾਬ ਵਿੱਚ ਖੇਡਣ ਲਈ ਉਤਸ਼ਾਹ ਜ਼ਾਹਿਰ ਕੀਤਾ।

ਟੂਰਨਾਮੈਂਟ ਲਈ ਜਾਪਾਨ ਦੀ ਟੀਮ ਵਿੱਚ ਯਾਮਾਦਾ ਸ਼ੋਟਾ, ਤਨਾਕਾ ਸੇਰੇਨ, ਵਾਤਨਬੇ ਜੂਨ, ਮਾਤਸੁਮੋਟੋ ਕਾਜ਼ੂਮਾਸਾ, ਨਾਗਾਈ ਯੁਮਾ, ਯਾਮਾਸ਼ਿਤਾ ਮਨਾਬੂ, ਫੁਜੀਸ਼ਿਮਾ ਰਾਏਕੀ (ਕਪਤਾਨ), ਨਾਗਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਾਈ ਹਾਰੂਕੀ, ਕਿਤਾਗਾਵਾ ਤਾਕੁਮੀ (ਗੋਲਕੀਪਰ) ਅਤੇ ਫੁਕੁਦਾ ਕੇਂਟਾਰੋ ਸ਼ਾਮਲ ਹਨ।ਏਸ਼ੀਅਨ ਚੈਂਪੀਅਨਜ਼ ਟਰਾਫੀ ਦੌਰਾਨ ਟੀਮ ਲਈ ਸੁਚਾਰੂ ਠਹਿਰ, ਅਭਿਆਸ ਸੈਸ਼ਨਾਂ ਅਤੇ ਯਾਤਰਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਪਹਿਲੀ ਵਾਰ ਪੰਜਾਬ ਵਿੱਚ ਕਰਵਾਈ ਜਾ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਪ੍ਰਮੁੱਖ ਏਸ਼ੀਆਈ ਦੇਸ਼ਾਂ ਦੀ ਭਾਗੀਦਾਰੀ ਨਾਲ ਚੋਟੀ ਦੇ ਹਾਕੀ ਐਕਸ਼ਨ ਹੋਣ ਦੀ ਉਮੀਦ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ, ਪੰਜਾਬ ਦੀ ਧਰਤੀ ਪਹਿਲੀ ਵਾਰ ਕਿਸੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਗਵਾਹ ਬਣ ਰਹੀ ਹੈ।ਪੰਜਾਬ ਸਰਕਾਰ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਅਨੁਕੂਲ ਵਿਸ਼ਵ ਪੱਧਰੀ ਸਹੂਲਤਾਂ, ਸੁਰੱਖਿਆ ਅਤੇ ਪਰਾਹੁਣਚਾਰੀ ਨੂੰ ਯਕੀਨੀ ਬਣਾਇਆ ਹੈ।ਜਪਾਨ ਅਤੇ ਮੇਜ਼ਬਾਨ ਭਾਰਤ ਤੋਂ ਇਲਾਵਾ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵੀ ਏਸ਼ੀਅਨ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਹਨ, ਜੋ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਵੇਗਾI ਫਾਈਨਲ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਇਹ ਵੀ ਪੜ੍ਹੋ 👉WhatsApp ਤੇ Telegram ਵਰਤਣ ਵਾਲਿਆਂ ਲਈ ਵੱਡੀ ਖ਼ਬਰ! ਫੋਨ ਵਿੱਚ ਸਿਮ ਨਹੀਂ ਤਾਂ ਮੈਸੇਜਿੰਗ ਐਪ ਚਲਾਉਣ ਵਿੱਚ ਆ ਸਕਦੀ ਹੈ ਮੁਸ਼ਕਲ

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Punjab Assembly session; ਦੂਜੇ ਦਿਨ ਸਦਨ ਜੁੜਦੇ ਹੀ ਹੰਗਾਮਾ ਸ਼ੁਰੂ, ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕਆਉਟ

ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕੀਤਾ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦਾ ਸਵਾਗਤ

Leave a Reply

Your email address will not be published. Required fields are marked *