ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਅਤੇ ਨਸ਼ੇ ਦੀ ਖਾਤਮੇ ਲਈ ਕਿਸਾਨ ਜਥੈਬੰਦੀ ਉਗਰਾਹਾਂ ਨੇ ਫ਼ੂਕੇ ਪੁਤਲੇ

Bathinda News: ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਅਤੇ ਨਸ਼ੇ ਦੀ ਖਾਤਮੇ ਲਈ ਬਣੀ ਇਨਸਾਫ ਕਮੇਟੀ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਿਲੇ ਦੇ 67 ਪਿੰਡਾਂ ਵਿੱਚ ਪੰਜਾਬ ਸਰਕਾਰ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀ ਪੁਸਤ ਪਨਾਹੀ ਕਰਨ ਵਾਲੇ ਸਿਆਸਤਦਾਨਾਂ ਅਤੇ ਪੁਲਿਸ ਗਠਜੋੜ ਦੇ ਪੁਤਲੇ ਫੂਕੇ ਗਏ। ਜ਼ਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਅੱਜ ਦੇ ਇਕੱਠਾਂ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਦਾ ਵਾਅਦਾ ਕਰਕੇ ਪੰਜਾਬ ਦੀ ਗੱਦੀ ‘ਤੇ ਬਿਰਾਜਮਾਨ ਹੋਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਇਸਤਹਾਰਬਾਜੀ ਰਾਹੀਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਾ ਝੂਠਾ ਪ੍ਰਚਾਰ ਕਰਕੇ ਪੰਜਾਬ ਦੇ ਖਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਜਦੋਂ ਕਿ ਨਸ਼ੇ ਦਾ ਕਾਰੋਬਾਰ ਲਗਾਤਾਰ ਵਧ ਰਿਹਾ ਹੈ। ਰੋਜ਼ਾਨਾ ਨਸ਼ਿਆਂ ਕਾਰਨ ਅਨੇਕਾਂ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।”

ਇਹ ਵੀ ਪੜ੍ਹੋ 👉ਕਾਂਗਰਸ ਦੇ ਸਾਬਕਾ MLA ਰਮਿੰਦਰ ਆਵਲਾ ਹੋਏ ਅਕਾਲੀ ਦਲ ਵਿੱਚ ਸ਼ਾਮਲ

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਕਾਲੀ ਭਾਜਪਾ ਗਠਜੋੜ ਅਤੇ ਕਾਂਗਰਸ ਵੱਲੋਂ ਪੰਜਾਬ ਤੇ ਰਾਜ ਕਰਦਿਆਂ ਨਸ਼ਿਆਂ ਦੇ ਖਾਤਮੇ ਲਈ ਝੂਠੇ ਵਾਅਦੇ ਤੇ ਪ੍ਰਚਾਰ ਕੀਤੇ ਗਏ ਸਨ ਪਰ ਨਸ਼ੇ ਦਾ ਕਾਰੋਬਾਰ ਉਦੋਂ ਵੀ ਉਸੇ ਤਰ੍ਹਾਂ ਚੱਲਦਾ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਰਾਹੀਂ ਮੋਟੀ ਕਮਾਈ ਦਾ ਧੰਦਾ ਨਸ਼ਾ ਤਸਕਰਾਂ ਸਿਆਸਤਦਾਨਾਂ ਅਤੇ ਪੁਲਿਸ ਦੀ ਆਪਸੀ ਸਹਿਮਤੀ ਅਤੇ ਸਹਿਯੋਗ ਬਿਨਾਂ ਨਹੀਂ ਚੱਲ ਸਕਦਾ। ਅੱਜ ਦੇ ਇਕੱਠਾਂ ਵਿੱਚ ਬੁਲਾਰਿਆਂ ਨੇ ਮੰਗ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ, ਉਨਾਂ ਪਿਛਲੇ ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤਾਂ ਨੂੰ ਸਾਹਮਣੇ ਲਿਆ ਕੇ ਉਹਨਾਂ ‘ਤੇ ਕਾਰਵਾਈ ਕੀਤੀ ਜਾਵੇ,ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜ਼ਾ ਅਤੇ ਪਰਮਿੰਦਰ ਸਿੰਘ ਦੀ ਧਰਮਪਤਨੀ ਸ਼੍ਰੀਮਤੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ, ਜਖਮੀਆਂ ਦਾ ਇਲਾਜ ਕਰਵਾਉਣ ਦੇ ਨਾਲ ਨਾਲ ਉਹਨਾਂ ਨੂੰ ਵੀ ਯੋਗ ਮੁਆਵਜ਼ਾ ਦਿੱਤਾ ਜਾਵੇ,ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਨੂੰ ਖਿੰਡਾਇਆ ਜਾਵੇ।

ਇਹ ਵੀ ਪੜ੍ਹੋ 👉Bathinda ਦੇ flipkart Store ‘ਚੋਂ ਕਰੋੜਾਂ ਦੀ ਚੋਰੀ; ਘਰ ਦੇ ਭੇਤੀਆਂ ਨੇ ‘ਲੰਕਾ’ ਢਾਹੀ, ਦੋ ਮੁਲਾਜ਼ਮ ਕਾਬੂ

ਇਸ ਧੰਦੇ ‘ਚ ਗਲਤਾਨ ਸਭਨਾਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ,ਨਸ਼ਾ ਤਸਕਰੀ ਦੀਆਂ ਕੌਮਾਂਤਰੀ ਲੜੀਆਂ ਨੂੰ ਤੋੜ ਕੇ ਮੁਲਕ ਅੰਦਰ ਬਣਾਏ ਜਾਂਦੇ ਸੰਥੈਟਿਕ ਡਰੱਗਜ਼ ਦੀਆਂ ਫੈਕਟਰੀਆਂ ਬੰਦ ਕਰਾਵਾਈਆਂ ਜਾਣ ਅਤੇ ਸਰਹੱਦਾਂ ‘ਤੇ ਸਖਤੀ ਕੀਤੀ ਜਾਵੇ,ਸ਼ਰਾਬ ਦੀ ਵਿਕਰੀ ਕਰਕੇ ਸਰਕਾਰੀ ਖਜ਼ਾਨਾ ਭਰਨ ਦੀ ਨੀਤੀ ਬੰਦ ਕੀਤੀ ਜਾਵੇ,ਪੀੜਤ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਦੀ ਬਜਾਏ ਉਹਨਾਂ ਦੇ ਮੁੜ-ਵਸੇਬੇ ਦੀ ਅਸਰਦਾਰ ਨੀਤੀ ਬਣਾਈ ਜਾਵੇ ਅਤੇ ਮੁੜ ਵਸੇਵੇ ਲਈ ਵਿੱਤੀ ਸਹਾਇਤਾ ਦਿੱਤੀ ਜਾਵੇ, ਨਸ਼ਾ ਤਸਕਰੀ ਦੇ ਵੱਡੇ ਕਾਰੋਬਾਰੀਆਂ ਨੂੰ ਨਿਸ਼ਾਨੇ ‘ਤੇ ਰੱਖ ਕੇਤੇ ਜੇਲਾਂ ‘ਚ ਸੁੱਟੋ,ਯੁੱਧ ਲੋਕਾਂ ਵਿਰੁੱਧ ਫੌਰੀ ਰੋਕ ਕੇ ਇਸ ਨੂੰ ਨਸ਼ਾ ਤਸਕਰੀ ਦੇ ਗਠਜੋੜ ਖਿਲਾਫ ਚਲਾਉ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰੋ ਤੇ ਨਸ਼ਾ ਤਸਕਰਾਂ ਦਾ ਵਿਰੋਧ ਕਰਦੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਵੀ ਮੁਆਵਜਾ ਦਿਓ। ਅੱਜ ਦੇ ਮੁੱਖ ਬੁਲਾਰੇ ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂਕੇ, ਪਰਮਜੀਤ ਕੌਰ ਪਿੱਥੋ, ਗੁਲਾਬ ਸਿੰਘ ਜਿਉਂਦ, ਅਵਤਾਰ ਸਿੰਘ ਪੂਹਲਾ, ਲਖਬੀਰ ਸਿੰਘ ਗਿੱਦੜ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਨੀਟਾ ਸਿੰਘ ਦਿਓਣ, ਰਾਮ ਸਿੰਘ, ਧਰਮਪਾਲ ਸਿੰਘ, ਰਣਜੋਧ ਸਿੰਘ, ਰਾਜਵਿੰਦਰ ਸਿੰਘ ਗੁਰਮੇਲ ਸਿੰਘ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤੀਰਥ ਸਿੰਘ ਕੋਠਾ ਗੁਰੂ ਅਤੇ ਮਨਦੀਪ ਸਿੰਘ ਸਿਵੀਆਂ ਸਨ।

 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਸਰਕਾਰੀ ਮੁਲਾਜ਼ਮਾਂ ਨੂੰ ਹਰ ਸਾਲ ਦੇਣੇ ਪੈਣਗੇ ਜਾਇਦਾਦ ਦੇ ਵੇਰਵੇ,ਜ਼ਮੀਨ ਦੀ ਖਰੀਦੋ-ਫ਼ਰੋਖ਼ਤ ਲਈ ਲੈਣੀ ਪਵੇਗੀ ਪਹਿਲਾਂ ਮਨਜ਼ੂਰੀ

Moga ‘ਚ ਚੱਲੀਆਂ ਤਾਬੜਤੋੜ ਗੋ*ਲੀ/ਆਂ, ਦੋ ਨੌਜਵਾਨਾਂ ਦੀ ਹੋਈ ਮੌ/ਤ ਅਤੇ 2 ਗੰਭੀਰ ਜਖ਼ਮੀ

Leave a Reply

Your email address will not be published. Required fields are marked *