👉ਕੇ.ਸੀ. ਵੇਣੂਗੋਪਾਲ ਅਤੇ ਸਚਿਨ ਪਾਇਲਟ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ, ਸਰਦਾਰ ਪਰਗਟ ਸਿੰਘ ਨੇ ਕਿਹਾ—ਪਾਰਟੀ ਨੂੰ ਮਿਲੇਗੀ ਮਜ਼ਬੂਤੀ
Chandigarh News: ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੈਣੂਗੋਪਾਲ ਦੇ ਦੌਰੇ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਮਾਰੇ ‘ਨਹਿਲੇ’ ਉੱਪਰ ਅੱਜ ਕਾਂਗਰਸ ਪਾਰਟੀ ਨੇ ਵੀ ਮੋੜਵਾਂ ਜਵਾਬ ਦਿੰਦਿਆਂ ‘ਦਹਿਲਾ’ ਮਾਰ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਫਿਰੋਜ਼ਪੁਰ ਤੋਂ ਚੋਣ ਲੜ ਚੁੱਕੇ ਮਿੰਟੂ ਵੋਹਰਾ ਅਤੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਦੇ ਪੁੱਤਰ ਤੇ ਸੇਵਾਮੁਕਤ ਐੱਸ.ਪੀ. ਰਾਜ ਬਲਵਿੰਦਰ ਸਿੰਘ ਮਰਾੜ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਇਆ।
ਇਹ ਵੀ ਪੜ੍ਹੋ 👉Bathinda Police ਨੇ ਸਾਈਬਰ ਧੋਖਾਧੜੀ ਦੇ ਪੀੜਤ ਨੂੰ ₹2.15 ਲੱਖ ਦੀ ਰਕਮ ਵਾਪਸ ਕਰਵਾਈ
ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਦੋਵਾਂ ਆਗੂਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਨੇ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਵਿੱਚ ਭਰੋਸਾ ਪ੍ਰਗਟਾਉਂਦਿਆਂ ਬਿਨਾਂ ਕਿਸੇ ਸ਼ਰਤ ਦੇ ਪਾਰਟੀ ਦਾ ਪੱਲਾ ਫੜਿਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੋਵੇਂ ਆਗੂ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਕਾਂਗਰਸ ਨਾਲ ਮਿਲ ਕੇ ਕੰਮ ਕਰਨਗੇ।ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ 👉Moga ‘ਚ ਚੱਲੀਆਂ ਤਾਬੜਤੋੜ ਗੋ*ਲੀ/ਆਂ, ਦੋ ਨੌਜਵਾਨਾਂ ਦੀ ਹੋਈ ਮੌ/ਤ ਅਤੇ 2 ਗੰਭੀਰ ਜਖ਼ਮੀ
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
