👉ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਸਾਹਿਬ ਪਾ ਕੇ ਕੀਤਾ ਸਵਾਗਤ
Bathinda News: ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਬਠਿੰਡਾ ਸ਼ਹਿਰੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਮਾਨ ਸਿੰਘ ਰਾਠੌਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨ ਸਿੰਘ ਰਾਠੌਰ ਨੂੰ ਸਿਰੋਪਾ ਸਾਹਿਬ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਸ਼ਮੂਲੀਅਤ ਨੂੰ ਬਠਿੰਡਾ ਸ਼ਹਿਰੀ ਹਲਕੇ ਵਿੱਚ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ 👉Moga ‘ਚ ਚੱਲੀਆਂ ਤਾਬੜਤੋੜ ਗੋ*ਲੀ/ਆਂ, ਦੋ ਨੌਜਵਾਨਾਂ ਦੀ ਹੋਈ ਮੌ/ਤ ਅਤੇ 2 ਗੰਭੀਰ ਜਖ਼ਮੀ
ਇਸ ਮੌਕੇ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਜਥੇਬੰਦਕ ਸਰਗਰਮੀਆਂ ਤੋਂ ਪ੍ਰਭਾਵਿਤ ਹੋ ਕੇ ਆਗੂ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਅਨੁਸਾਰ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਸਰਗਰਮੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ।ਬਬਲੀ ਢਿੱਲੋਂ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਸ਼ਾਮਲ ਹੋਏ ਆਗੂ ਅਤੇ ਉਨ੍ਹਾਂ ਦੇ ਸਾਥੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਵਿੱਚ ਯੋਗਦਾਨ ਪਾਉਣਗੇ।
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
