Tarn Taran News: Punjab ਦੇ ਨਾਲ ਸਬੰਧਤ ਇੱਕ ਨਾਮੀਂ Gangster ਨੂੰ Canada Police ਵੱਲੋਂ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਪਿਛਲੇ ਸਾਲ ਹੋਈ ਤਰਨਤਾਰਨ ਜਿਮਨੀ ਚੋਣ ਵਿਚ ਪੂਰੇ ਪੰਜਾਬ ‘ਚ ਚਰਚਾ ਵਿਚ ਆਏ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਉੱਪਰ ਹਰਪ੍ਰੀਤ ਸਿੰਘ ਨੂੰ ਹੁਣ Punjab Police ਵੱਲੋਂ ਕੇਂਦਰੀ ਏਜੰਸੀਆਂ ਦੇ ਨਾਲ ਮਿਲਕੇ ਵਾਪਸ ਲਿਆਉਣ ਦੀ ਤਿਆਰੀ ਵਿੱਢ ਦਿੱਤੀ ਹੈ। ਹਾਲਾਂਕਿ 23 ਅਕਤੂਬਰ ਨੂੰ ਗੈਂਗਸਟਰ ਅੰਮ੍ਰਿਤਪਾਲ ਬਾਠ ਨੂੰ ਕੈਨੇਡਾ ਵਿਚ ਹਿਰਾਸਤ ‘ਚ ਲਏ ਜਾਣ ਦਾ ਐਲਾਨ ਤਰਨਤਾਰਨ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਵੀ ਕੀਤਾ ਗਿਆ ਸੀ ਪ੍ਰੰਤੂ ਬੀਤੀ ਦੇਰ ਸ਼ਾਮ ਤਰਨਤਾਰਨ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਇਸਦੇ ਬਾਰੇ ਵਿਸਥਾਰਕ ਜਾਣਕਾਰੀ ਦਿੰਦਿਆਂ ਦਾਅਵਾ ਕੀਤਾ ਕਿ , ‘‘ਅਜਿਹਾ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੀ ਮੱਦਦ ਨਾਲ ਜਾਰੀ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਹੋਇਆ ਹੈ। ”
ਇਹ ਵੀ ਪੜ੍ਹੋ 👉ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ
ਉਨ੍ਹਾਂ ਅੱਗੇ ਅਧਿਕਾਰਤ ਤੌਰ ‘ਤੇ ਦਸਿਆ ਕਿ, ‘‘ਸ਼੍ਰੇਣੀ-ਏ ਦੇ ਐਲਾਨੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਉਰਫ਼ ਹਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਮੀਆਂਪੁਰ ਥਾਣਾ ਸਰਾਏ ਅਮਾਨਤ ਖਾਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸਦੇ ਵਿਰੁਧ ਵੱਖ-ਵੱਖ ਥਾਣਿਆਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਫਿਰੌਤੀ, ਧਮਕੀਆਂ, ਐਨ.ਡੀ.ਪੀ.ਐੱਸ. ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲੇ ਦਰਜ ਹਨ।” ਐਸਐਸਪੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਸਬੰਧਤ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਉਸ ਨੂੰ ਪੰਜਾਬ ਲਿਆਉਣ ਲਈ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਇਹ ਪ੍ਰਕਿਰਿਆ ਇਸ ਸਮੇਂ ਜਾਂਚ-ਪੜਤਾਲ ਅਧੀਨ ਹੈ ਅਤੇ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਲਦੀ ਮੁਕੰਮਲ ਕਰ ਲਈ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਜੀਪੀ ਪੰਜਾਬ ਦੀ ਅਗਵਾਈ ਹੇਠ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
