Chandigarh News: Punjab Vidhan Sabha; ਪੰਜਾਬ ਵਿਧਾਨ ਸਭਾ ਦੇ 22 ਅਕਤੂਬਰ ਤੋਂ ਸ਼ੁਰੂ ਹੋਏ ਪੰਜ਼ ਰੋਜ਼ਾ ਸੈਸ਼ਨ ਦਾ ਅੰਤਿਮ ਦਿਨ ਹੈ, ਜੋਕਿ ਹੰਗਾਮੇ ਭਰਪੂਰ ਰਹਿਣ ਦੀ ਸੰਭਾਵਨਾ ਹੈ। ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਕਿਸਾਨ ਜਥੈਬੰਦੀਆਂ ਨਾਲ ਮੰਤਰੀਆਂ ਦੀ ਹੋਈ ਮੀਟਿੰਗ ਦੇ ਦੌਰਾਨ ਵੀ ਪਾਣੀਆਂ ਦਾ ਮੁੱਦਾ ਉੱਠਿਆ ਸੀ, ਜਿਸ ਨੂੰ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਲਿਆ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ।
ਇਹ ਵੀ ਪੜ੍ਹੋ 👉Punjab ਦਾ ਨਾਮੀਂ Gangster Canada ‘ਚ ਗ੍ਰਿਫਤਾਰ, ਜਲਦ ਵਾਪਸ ਲਿਆਉਣ ਦੀ ਤਿਆਰੀ
ਮਿਲੀ ਜਾਣਕਾਰੀ ਮੁਤਾਬਕ ਆਪ ਸਰਕਾਰ ਵੱਲੋਂ ਸੈਸ਼ਨ ਦੇ ਅੱਜ ਅੰਤਿਮ ਦਿਨ ਪਾਣੀਆਂ ਨਾਲ ਸਬੰਧਤ ਪੰਜ ਮਤੇ ਲਿਆਂਦੇ ਜਾ ਸਕਦੇ ਹਨ, ਜਿੰਨ੍ਹਾਂ ਦੇ ਪਾਸ ਹੋਣ ਨਾਲ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨਾਲ ਹੋ ਰਹੇ ਪੱਖਪਾਤ ਨੂੰ ਨਾ ਸਿਰਫ਼ ਉਜ਼ਾਗਰ ਕੀਤਾ ਜਾਵੇਗਾ, ਬਲਕਿ ਅੱਗੇ ਤੋਂ ਵੀ ਪੰਜਾਬ ਦੇ ਪਾਣੀਆਂ ‘ਤੇ ਪੈ ਰਹੇ ਡਾਕੇ ਨੂੰ ਰੋਕਣ ਲਈ ਰਾਹ ਬਣੇਗਾ।
ਇਹ ਵੀ ਪੜ੍ਹੋ 👉ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦਸਿਆ ਜਾ ਰਿਹਾ ਕਿ ਪੰਜਾਬ ਸਰਕਾਰ ਵੱਲੋਂ ਸਦਨ ਵਿਚ ਸਭ ਤੋਂ ਮਹੱਤਵਪੂਰਨ ਮਤੇ ਪੰਜਾਬ ਪੁਨਰਗਠਨ ਐਕਟ ਦੀ ਧਾਰਾ 79 ਨੂੰ ਚੁਣੌਤੀ ਦੇਣ ਲਈ ਇੱਕ ਮਤਾ ਲਿਆਂਦਾ ਜਾ ਰਿਹਾ, ਜਿਸਦੇ ਰਾਹੀਂ ਪੰਜਾਬ ਦੇ ਨਾਲ ਧੱਕੇਸ਼ਾਹੀ ਦਾ ਰਾਹ ਖੁੱਲਿਆ ਸੀ। ਇਸੇ ਤਰ੍ਹਾਂ ਪਿਛਲੀ ਕਾਂਗਰਸ ਸਰਕਾਰ ਦੇ ਕਾਰਜ਼ਕਾਲ ਦੌਰਾਨ ਲਿਆਂਦੇ ਡੈਮ ਸੇਫ਼ਟੀ ਐਕਟ 2021 ਨੂੰ ਰੱਦ ਕਰਨ, ਰਾਜਸਥਾਨ ਨੂੰ ਜਾਂਦੇ ਪਾਣੀਆਂ ਦੀ ਰਾਇਲਟੀ ਦੀ ਮੰਗ, ਰਾਵੀ ਦਰਿਆ ਰਾਹੀਂ ਜਾਂਦੇ ਪਾਣੀ ਨੂੰ ਰੋਕਣ ਲਈ ਲਿੰਕ ਨਹਿਰ ਬਦਾਉਣ ਅਤੇ ਜਮਨਾ ਦੇ ਪਾਣੀਆਂ ਵਿਚ ਪੰਜਾਬ ਦੇ ਹਿੱਸੇ ਦੀ ਮੰਗ ਰੱਖਣ ਸਬੰਧੀ ਮਤੇ ਲਿਆਂਦੇ ਜਾ ਸਕਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
