ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ;ਹੈਬਿਟ ਫਾਰਮਾ ਅਤੇ ਨਾਰਕੋਟਿਕਸ ਦਵਾਈਆਂ ਦੀ ਖਰੀਦ-ਵੇਚ ਬੰਦ ਕਰਨਗੇ ਕੈਮਿਸਟ

👉ਪ੍ਰੀਗਾਬਾਲਿਨ ਅਤੇ ਟ੍ਰਾਮਾਡੋਲ ਸਮੇਤ ਸਬੰਧਤ ਦਵਾਈਆਂ ਦਾ ਬਚਿਆ ਹੋਇਆ ਸਟਾਕ ਵਾਪਸ ਕਰਨ ਦਾ ਫੈਸਲਾ, 23 ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਆਨਲਾਈਨ ਮੀਟਿੰਗ ਵਿੱਚ ਲਿਆ ਹਿੱਸਾ
👉ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਕਾਰ ਨੂੰ ਪੂਰਾ ਸਹਿਯੋਗ ਦੇ ਰਹੇ ਹਨ ਕੈਮਿਸਟ, ਪਰ ਇਸ ਦੀ ਆੜ ਵਿੱਚ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨਾ ਗਲਤ: ਅਸ਼ੋਕ ਬਾਲਿਆਂਵਾਲੀ

Bathinda News: ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਹੈਬਿਟ ਫਾਰਮਾ ਅਤੇ ਨਾਰਕੋਟਿਕਸ ਸ਼੍ਰੇਣੀ ਦੀਆਂ ਦਵਾਈਆਂ ਦੀ ਖਰੀਦ-ਵੇਚ ਬੰਦ ਕਰਨ ਅਤੇ ਇਨ੍ਹਾਂ ਦਵਾਈਆਂ ਦਾ ਬਚਿਆ ਹੋਇਆ ਸਟਾਕ ਵਾਪਸ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ਪੀਸੀਏ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਦਵਾਈਆਂ ਦੇ ਕਾਰੋਬਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਮਾਨਸਾ ਵਿੱਚ ਵਾਪਰੀ ਘਟਨਾ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਇਹ ਫੈਸਲਾ ਲਿਆ ਗਿਆ ਕਿ ਕੈਮਿਸਟ ਹੁਣ ਪ੍ਰੀਗਾਬਾਲਿਨ ਅਤੇ ਟ੍ਰਾਮਾਡੋਲ ਸਮੇਤ ਸਬੰਧਤ ਦਵਾਈਆਂ ਦੀ ਖਰੀਦ-ਵੇਚ ਨਹੀਂ ਕਰਨਗੇ।

ਇਹ ਵੀ ਪੜ੍ਹੋ 👉Punjab Vidhan Sabha ਦੇ ਆਖ਼ਰੀ ਦਿਨ Congress ਤੇ AAP ਵਿਧਾਇਕਾਂ ਵਿਚਕਾਰ ਜ਼ਬਰਦਸਤ ਹੰਗਾਮਾ ,ਮਾਹੌਲ ਬਣਿਆ ਤਣਾਅਪੂਰਨ, ਦੇਖੋ ਵੀਡੀਓ

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ, ਹੋਲਸੇਲ ਦੇ ਸਾਬਕਾ ਪ੍ਰਧਾਨ ਦਰਸ਼ਨ ਜੌੜਾ, ਆਰ ਸੀ ਏ ਦੇ ਜਨਰਲ ਸਕੱਤਰ ਸਮਸ਼ੇਰ ਸਿੰਘ, ਸੀਨੀਅਰ ਉਪ ਪ੍ਰਧਾਨ ਗੁਰਜਿੰਦਰ ਸਿੰਘ ਸ਼ਾਹਣੀ ਅਤੇ ਕੈਸ਼ੀਅਰ ਪੋਰਿੰਦਰ ਕੁਮਾਰ ਨੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨ ਮਾਨਸਾ ਵਿੱਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਲਗਾਤਾਰ ਪੂਰਾ ਸਹਿਯੋਗ ਦੇ ਰਹੀ ਹੈ। ਕੈਮਿਸਟ ਭਾਈਚਾਰਾ ਵੀ ਚਾਹੁੰਦਾ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤੀ ਮਿਲੇ। ਇਸ ਦੇ ਬਾਵਜੂਦ ਅੱਜ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਨੂੰਨੀ ਤਰੀਕੇ ਨਾਲ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਕੈਮਿਸਟਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ 👉Punjab ਦਾ ਨਾਮੀਂ Gangster Canada ‘ਚ ਗ੍ਰਿਫਤਾਰ, ਜਲਦ ਵਾਪਸ ਲਿਆਉਣ ਦੀ ਤਿਆਰੀ

ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ, ਰਿਟੇਲ ਕੈਮਿਸਟ ਆਪਣੇ ਕੋਲ ਮੌਜੂਦ ਹੈਬਿਟ ਫਾਰਮਾ ਅਤੇ ਨਾਰਕੋਟਿਕਸ ਦਵਾਈਆਂ ਸਮੇਤ ਪ੍ਰੀਗਾਬਾਲਿਨ ਅਤੇ ਟ੍ਰਾਮਾਡੋਲ ਦਾ ਸਟਾਕ ਹੋਲਸੇਲ ਕੈਮਿਸਟਾਂ ਨੂੰ ਵਾਪਸ ਕਰਨਗੇ, ਜਦਕਿ ਹੋਲਸੇਲ ਕੈਮਿਸਟ ਇਹ ਸਟਾਕ ਸਬੰਧਤ ਕੰਪਨੀਆਂ ਨੂੰ ਵਾਪਸ ਕਰਨਗੇ। ਇਸ ਪ੍ਰਕਿਰਿਆ ਰਾਹੀਂ ਇਨ੍ਹਾਂ ਦਵਾਈਆਂ ਦੀ ਖਰੀਦ-ਵੇਚ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਗਿਆ ਹੈ।ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਕੈਮਿਸਟ ਐਸੋਸੀਏਸ਼ਨ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਵਿੱਚ ਸਹਿਯੋਗ ਕਰਨ ਲਈ ਵਚਨਬੱਧ ਹੈ, ਪਰ ਦਵਾਈਆਂ ਦੇ ਸਟਾਕ ਅਤੇ ਰਿਕਾਰਡ ਨਾਲ ਸਬੰਧਤ ਮਾਮਲਿਆਂ ਵਿੱਚ ਉਚਿਤ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਵਾਰ ਪ੍ਰੀਗਾਬਾਲਿਨ ਵਰਗੀਆਂ ਦਵਾਈਆਂ ਦੀ ਵਿਕਰੀ ਤੋਂ ਬਾਅਦ ਰਿਕਾਰਡ ਦਰਜ ਕਰਨ ਵਿੱਚ ਦੇਰੀ ਹੋ ਜਾਂਦੀ ਹੈ ਜਾਂ ਕੋਈ ਕਮੀ ਰਹਿ ਜਾਂਦੀ ਹੈ, ਤਾਂ ਅਜਿਹੀਆਂ ਸਥਿਤੀਆਂ ਵਿੱਚ ਵੀ ਕੁਝ ਕੈਮਿਸਟਾਂ ਵਿਰੁੱਧ ਪੁਲਿਸ ਕਾਰਵਾਈ ਕੀਤੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ 👉ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣਾ ਸਮੇਂ ਦੀ ਲੋੜ ਹੈ ਅਤੇ ਕੈਮਿਸਟ ਐਸੋਸੀਏਸ਼ਨ ਇਸ ਮੁਹਿੰਮ ਦਾ ਪੂਰਾ ਸਮਰਥਨ ਕਰਦੀ ਹੈ। ਪਰ ਜੇਕਰ ਕੋਈ ਕੈਮਿਸਟ ਨਿਯਮਾਂ ਅਨੁਸਾਰ ਕੰਮ ਕਰਨ ਦੇ ਬਾਵਜੂਦ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰੇ, ਤਾਂ ਅਜਿਹੇ ਫੈਸਲੇ ਲੈਣ ਲਈ ਮਜਬੂਰ ਹੋਣਾ ਪੈਂਦਾ ਹੈ।”ਅਸ਼ੋਕ ਬਾਲਿਆਂਵਾਲੀ ਨੇ ਦੋਸ਼ ਲਾਇਆ ਕਿ ਕੁਝ ਮਾਮਲਿਆਂ ਵਿੱਚ ਪ੍ਰੀਗਾਬਾਲਿਨ ਦੀ ਇੱਕ-ਇੱਕ ਗੋਲੀ ਦੇ ਰਿਕਾਰਡ ਨੂੰ ਲੈ ਕੇ ਵੀ ਕੈਮਿਸਟਾਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਨੂੰ ਕਾਨੂੰਨੀ ਤਰੀਕੇ ਨਾਲ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਦੱਸਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਨਿਯਮਾਂ ਅਨੁਸਾਰ ਜਾਂਚ ਅਤੇ ਉਚਿਤ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ।ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਅਤੇ ਜਿਲਾ ਫਾਇਨਾਂਸ ਸਕਤਰ ਰਮੇਸ਼ ਗਰਗ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਿਸੇ ਵੀ ਅਜਿਹੇ ਕੈਮਿਸਟ ਦਾ ਸਮਰਥਨ ਨਹੀਂ ਕਰਦੀ, ਜੋ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਦਵਾਈਆਂ ਦੀ ਦੁਰਵਰਤੋਂ ਹੋਣ ਦੇਣ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਦਾ ਹੈ, ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ 👉ਮੁੜ ਪਟੜੀ ’ਤੇ ਦੌੜੀ ਅੰਮ੍ਰਿਤਸਰ- ਚੰਡੀਗੜ੍ਹ ਐਕਸਪ੍ਰੈੱਸ, ਨੌਕਰੀਪੇਸ਼ਾ ਲੋਕਾਂ ਤੋਂ ਲੈ ਕੇ PGI ਦੇ ਮਰੀਜ਼ਾਂ ਨੂੰ ਹੋਵੇਗਾ ਫਾਇਦਾ

ਜਿਲਾ ਜਨਰਲ ਸਕੱਤਰ ਰੁਪਿੰਦਰ ਗੁਪਤਾ ਨੇ ਕਿਹਾ, “ਅਸੀਂ ਨਸ਼ਿਆਂ ਦੇ ਵਿਰੁੱਧ ਹਾਂ ਅਤੇ ਪੰਜਾਬ ਸਰਕਾਰ ਦੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇ ਰਹੇ ਹਾਂ। ਪਰ ਜਿਹੜੇ ਕੈਮਿਸਟ ਨਿਯਮਾਂ ਅਨੁਸਾਰ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਵੀ ਸਨਮਾਨਪੂਰਵਕ ਅਤੇ ਨਿਰਪੱਖ ਤਰੀਕੇ ਨਾਲ ਕਾਰੋਬਾਰ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ। ਕਿਸੇ ਇੱਕ ਦੀ ਗਲਤੀ ਕਾਰਨ ਪੂਰੇ ਕੈਮਿਸਟ ਭਾਈਚਾਰੇ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਣਾ ਉਚਿਤ ਨਹੀਂ ਹੈ।”ਉਨ੍ਹਾਂ ਕਿਹਾ ਕਿ ਕੈਮਿਸਟ ਭਾਈਚਾਰਾ ਸਿਹਤ ਸੇਵਾਵਾਂ ਦਾ ਇੱਕ ਅਹਿਮ ਹਿੱਸਾ ਹੈ ਅਤੇ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਇਸ ਦੀ ਮਹੱਤਵਪੂਰਨ ਭੂਮਿਕਾ ਹੈ। ਕੋਰੋਨਾ ਮਹਾਮਾਰੀ ਅਤੇ ਹੜ੍ਹਾਂ ਵਰਗੇ ਔਖੇ ਸਮੇਂ ਦੌਰਾਨ ਵੀ ਕੈਮਿਸਟਾਂ ਨੇ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਲੋਕਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਸਨ। ਇਸ ਲਈ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ‘ਯੁੱਧ ਕੈਮਿਸਟਾਂ ਵਿਰੁੱਧ’ ਨਾ ਬਣਾਇਆ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Punjab Vidhan Sabha ਦੇ ਆਖ਼ਰੀ ਦਿਨ Congress ਤੇ AAP ਵਿਧਾਇਕਾਂ ਵਿਚਕਾਰ ਜ਼ਬਰਦਸਤ ਹੰਗਾਮਾ ,ਮਾਹੌਲ ਬਣਿਆ ਤਣਾਅਪੂਰਨ, ਦੇਖੋ ਵੀਡੀਓ

CM Mann ਦੇ OSD ਰਾਜਬੀਰ ਘੁੰਮਣ ਨੇ ਭੇਜਿਆ Bikram Majithia ਨੂੰ ਕਾਨੂੰਨੀ ਨੋਟਿਸ, ਜਾਣੋਂ ਮਾਮਲਾ

Leave a Reply

Your email address will not be published. Required fields are marked *