ਜ਼ਿਲ੍ਹਾ ਬਠਿੰਡਾ ‘ਚ 267616 ਐੱਮ ਟੀ ਝੋਨੇ ਦੀ ਕੀਤੀ ਗਈ ਖਰੀਦ, ਕਿਸਾਨਾਂ ਨੂੰ 565.49 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ, ਡਿਪਟੀ ਕਮਿਸ਼ਨਰ

👉ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਮੰਡੀਆਂ ਦੇ ਕੀਤੇ ਜਾ ਰਹੇ ਹਨ ਦੌਰੇ, ਕਿਸਾਨ ਵੀਰਾਂ ਨੂੰ ਸੁੱਖਾ ਝੋਨਾ ਲਿਆਉਣ ਦੀ ਅਪੀਲ
Bathinda news:ਜ਼ਿਲ੍ਹਾ ਬਠਿੰਡਾ ‘ਚ ਹੁਣ ਤੱਕ 2,67,616 ਮੀਟ੍ਰਿਕ ਟਨ ਝੋਨਾ ਖਰੀਦ ਕੇ 565.49 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਸਾਰੀਆਂ 260 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,17,872 ਮੀਟ੍ਰਿਕ ਟਨ ਝੋਨਾ ਪੁੱਜ ਚੁੱਕਾ ਹੈ ਜਿਸ ਵਿਚੋਂ 2,67,616 ਮੀਟ੍ਰਿਕ ਟਨ ਦੀ ਖਰੀਦ ਕਰ ਲਈ ਗਏ ਹੈ ।

ਇਹ ਵੀ ਪੜ੍ਹੋ 👉Punjab ਦਾ ਨਾਮੀਂ Gangster Canada ‘ਚ ਗ੍ਰਿਫਤਾਰ, ਜਲਦ ਵਾਪਸ ਲਿਆਉਣ ਦੀ ਤਿਆਰੀ

ਇਸ ਵਿਚ ਹੁਣ ਤੱਕ ਪਨਗ੍ਰੇਨ ਵੱਲੋਂ 1,19,475 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 53,625 ਮੀਟ੍ਰਿਕ ਟਨ, ਪਨਸਪ ਵੱਲੋਂ 60,094 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 34,422 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਕੀਤੀ ਗਈ ਹੈ ਅਤੇ ਕੁੱਲ ਖ੍ਰੀਦ 2,67,616 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਨਿਰੰਤਰ ਆਪਣੇ-ਆਪਣੇ ਅਧਿਕਾਰਤ ਖੇਤਰਾਂ ਵਿੱਚ ਮੰਡੀਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਖਰੀਦ ਯਕੀਨੀ ਬਣਾਈ ਜਾਵੇ। ਇਸ ਤਹਿਤ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀ ਅਮਨਦੀਪ ਸਿੰਘ ਮਾਵੀ ਨੇ ਅੱਜ ਬੁਲਾਡੇਵਾਲਾ, ਦਿਉਣ ਅਤੇ ਨਹੀਆਂਵਾਲਾ ਵਿਖੇ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸੁੱਕਾ ਝੋਨਾ ਮੰਡੀਆਂ ‘ਚ ਲੈ ਕੇ ਆਉਣ ਦੀ ਅਪੀਲ ਕੀਤੀ ।

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

Vigilance Bureau ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

Amritsar ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

Leave a Reply

Your email address will not be published. Required fields are marked *