Bathinda Police ਵੱਲੋਂ 4 ਕਿਲੋ 504 ਗ੍ਰਾਮ ਅਫ਼ੀਮ ਬਰਾਮਦ, 02 ਮੁਲਜ਼ਮ ਗ੍ਰਿਫ਼ਤਾਰ

Bathinda News: Bathinda Police ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ 4 ਕਿਲੋ 504 ਗ੍ਰਾਮ ਅਫ਼ੀਮ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਇੱਕ ਮਹਿੰਦਰਾ ਬੋਲੈਰੋ ਪਿਕਅੱਪ ਗੱਡੀ ਵੀ ਕਬਜ਼ੇ ਵਿੱਚ ਲਈ ਗਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਸੀ.ਆਈ.ਏ. ਸਟਾਫ਼-1 ਬਠਿੰਡਾ ਦੀ ਟੀਮ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਪਿੰਡ ਜੇਠੂ ਕੇ ਨੇੜੇ ਮਾਨਸਾ–ਬਠਿੰਡਾ–ਬਰਨਾਲਾ ਰੋਡ ’ਤੇ, ਇੱਕ ਮਹਿੰਦਰਾ ਬੋਲੈਰੋ ਪਿਕਅੱਪ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਇਸ ਗੱਡੀ ਵਿੱਚ ਦੋ ਵਿਅਕਤੀ ਸਵਾਰ ਸਨ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ 504 ਗ੍ਰਾਮ ਅਫ਼ੀਮ, ਸਟੀਲ ਦੇ ਡੱਬੇ ਸਮੇਤ, ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ 👉Amritsar ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਜਗਰੂਪ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਖੋਖਰ ਜ਼ਿਲ੍ਹਾ ਬਠਿੰਡਾ ਅਤੇ ਹਰਪਾਲ ਸਿੰਘ ਉਰਫ਼ ਸੋਨੂੰ ਪੁੱਤਰ ਵਜ਼ੀਰ ਸਿੰਘ ਪੁੱਤਰ ਰਣ ਸਿੰਘ ਵਾਸੀ ਫ਼ਰੀਦ ਨਗਰ ਰਾਮਪੁਰਾ ਬਠਿੰਡਾ ਵਜੋਂ ਹੋਈ ਹੈ।ਦੋਵਾਂ ਮੁਲਜ਼ਮਾਂ ਵਿਰੁੱਧ ਨਸ਼ੀਲੇ ਪਦਾਰਥਾਂ ਸਬੰਧੀ ਲਾਗੂ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਦੀਪ ਸਿੰਘ ਵਿਰੁੱਧ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਹੋ ਚੁੱਕਾ ਹੈ।ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਅਫ਼ੀਮ ਦੀ ਸਪਲਾਈ ਦੇ ਸਰੋਤ ਅਤੇ ਅੱਗੇ ਕੀਤੀ ਜਾਣ ਵਾਲੀ ਸਪਲਾਈ ਨਾਲ ਜੁੜੇ ਸੰਭਾਵੀ ਸੰਪਰਕਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਕਾਂਗਰਸ ਵੱਲੋਂ ਵੋਟ ਚੋਰੀ ਮਾਮਲੇ ‘ਚ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਵਿਰੁਧ ਸੜਕ ਤੋਂ ਸੰਸਦ ਤੱਕ ਸੰਘਰਸ਼ ਦਾ ਐਲਾਨ

Leave a Reply

Your email address will not be published. Required fields are marked *