👉ਵੋਟ ਚੋਰੀ ਸਿਸਟਮ ਦੇ ਭੇਤ ਖੋਲਣ ਅਤੇ ਸਵਿਧਾਨ ਨੂੰ ਬਚਾਉਣ ਲਈ 1 ਨਵੰਬਰ ਨੂੰ ਦਿੱਲੀ ਵਿੱਚ ਹੋਵੇਗੀ ਮਹਾਰੈਲੀ: ਅੰਮ੍ਰਿਤਾ ਧਵਨ
👉ਨਸ਼ਿਆਂ ਅਤੇ ਗੈਂਗਸਟਰਾਂ ਨੇ ਬਰਬਾਦ ਕਰ ਦਿੱਤਾ ਪੰਜਾਬ, 4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ ਪੰਜਾਬ ਨੂੰ ਬਚਾਉਣ ਦੀ ਮੁਹਿੰਮ ਦਾ ਆਗਾਜ਼: ਡਾਲਵੀਆਂ
Bathinda News:-ਚੋਣ ਕਮਿਸ਼ਨ ਭਾਰਤ ਵੱਲੋਂ ਐਸਆਈਆਰ ਤਹਿਤ ਦੇਸ਼ ਵਿੱਚੋਂ ਕੱਟੀਆਂ ਜਾ ਰਹੀਆਂ ਵੋਟਾਂ ਦੇ ਸਿਸਟਮ ਨੂੰ ਲੈਕੇ ਕਾਂਗਰਸ ਵੱਲੋਂ ਇੰਡੀਆ ਗਠਜੋੜ ਤਹਿਤ ਚੋਣ ਕਮਿਸ਼ਨ ਨੂੰ ਘੇਰਨ ਅਤੇ ਮੋਦੀ ਸਰਕਾਰ ਤੇ ਸੰਵਿਧਾਨ ਦੀਆਂ ਧੱਜੀਆਂ ਉੜਾਉਣ ਦੇ ਦੋਸ਼ਾਂ ਤਹਿਤ ਦੇਸ਼ ਵਾਸੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਅੱਜ ਬਠਿੰਡਾ ਵਿਖੇ ਜਿਲਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿੱਚ ਜਿੱਥੇ ਕਾਂਗਰਸ ਦੇ ਵਰਕਰਾਂ ਅਤੇ ਲੀਡਰਾਂ ਦੀ ਮੀਟਿੰਗ ਕੀਤੀ ਗਈ, ਉੱਥੇ ਹੀ ਵੋਟ ਚੋਰੀ ਸਿਸਟਮ ਨੂੰ ਲੈ ਕੇ ਚੋਣ ਕਮਿਸ਼ਨ ਅਤੇ ਭਾਰਤ ਸਰਕਾਰ ਨੂੰ ਘੇਰਨ ਦੀ ਰਣਨੀਤੀ ਵੀ ਬਣਾਈ ਗਈ। ਇਹ ਜਾਣਕਾਰੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੁਕਮਾਂ ਤੇ ਅਬਜਰਬਰ ਲਾਏ ਅੰਮ੍ਰਿਤਾ ਧਵਨ ਅਤੇ ਪੰਜਾਬ ਦੇ ਸਹਾਇਕ ਇੰਚਾਰਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਰਵਿੰਦਰ ਡਾਲਵੀਆਂ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਅਤੇ ਦੱਸਿਆ ਕਿ ਵੋਟ ਚੋਰੀ ਸਿਸਟਮ ਨੂੰ ਲੈਕੇ ਚੋਣ ਕਮਿਸ਼ਨ ਅਤੇ ਭਾਰਤ ਸਰਕਾਰ ਦੇ ਭੇਤ ਖੋਲਣ ਲਈ 1 ਨਵੰਬਰ ਨੂੰ ਦਿੱਲੀ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਇੰਡੀਆ ਗਠਜੋੜ ਦੇ ਸਮੂਹ ਲੀਡਰ ਸ਼ਾਮਿਲ ਹੋਣਗੇ ਜਿਸ ਦੀਆਂ ਤਿਆਰੀਆਂ ਲਈ ਵੱਖ-ਵੱਖ ਸੂਬਿਆਂ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ 👉Bathinda Police ਵੱਲੋਂ 4 ਕਿਲੋ 504 ਗ੍ਰਾਮ ਅਫ਼ੀਮ ਬਰਾਮਦ, 02 ਮੁਲਜ਼ਮ ਗ੍ਰਿਫ਼ਤਾਰ
ਇਸ ਮੌਕੇ ਮੈਡਮ ਅੰਮ੍ਰਿਤਾ ਧਵਨ ਨੇ ਵੱਡਾ ਖੁਲਾਸਾ ਕੀਤਾ ਕਿ ਜਿੱਥੇ ਐਸਆਈ ਆਰ ਤਹਿਤ ਪੂਰੇ ਦੇਸ਼ ਵਿੱਚ 13 ਕਰੋੜ 50 ਲੱਖ ਵੋਟਰਾਂ ਦੀ ਵੋਟ ਕੱਟੀ ਗਈ ਉੱਥੇ ਹੀ ਪੰਜਾਬ ਵਿੱਚ ਵੀ 13 ਲੱਖ ਤੋਂ ਵੱਧ ਵੋਟਰਾਂ ਦਾ ਅਧਿਕਾਰ ਖੋਇਆ ਗਿਆ ਹੈ ਜਿਸ ਲਈ ਚੋਣ ਕਮਿਸ਼ਨ ਗਿਆਨੇਸ ਕੁਮਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ ਕਿਉਂਕਿ ਉਹਨਾਂ ਦੇ ਨਾਲ ਦੋ ਚੋਣ ਕਮਿਸ਼ਨ ਸਾਥੀਆਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਪਰ ਇਸ ਦੇ ਬਾਵਜੂਦ ਗਿਆਨੇਸ ਕੁਮਾਰ ਕੇਂਦਰੀ ਹਦਾਇਤਾਂ ਤੇ ਲੋਕਾਂ ਦੇ ਅਧਿਕਾਰ ਖੋਹਣ ਦੀ ਰਣਨੀਤੀ ਬਣਾ ਰਹੇ ਹਨ ਜਿਸ ਨੂੰ ਰੱਦ ਕਰਵਾਉਣ ਲਈ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸੜਕ ਤੋਂ ਸੰਸਦ ਤੱਕ ਚੋਣ ਕਮਿਸ਼ਨ ਅਤੇ ਭਾਰਤ ਸਰਕਾਰ ਨੂੰ ਘੇਰਨ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਾ ਧਵਨ ਨੇ ਕਿਹਾ ਕਿ ਮੋਦੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉੜਾ ਰਹੀ ਹੈ ਕਿ ਜੇਕਰ ਲੋਕ ਸਭਾ ਵਿੱਚ ਵਿਰੋਧੀ ਧਿਰ ਆਵਾਜ਼ ਉਠਾਉਂਦੀ ਹੈ ਤਾਂ ਉਸਨੂੰ ਦਬਾਇਆ ਜਾ ਰਿਹਾ ਹੈ ਪ੍ਰੰਤੂ ਕਾਂਗਰਸ ਦੇਸ਼ ਵਾਸੀਆਂ ਦੇ ਅਧਿਕਾਰ ਦੀ ਹਮੇਸ਼ਾ ਪਹਿਰੇਦਾਰ ਰਹੀ ਹੈ ਅਤੇ ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਉਨਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਵੱਲੋਂ ਸਿਸਟਮ ਤਹਿਤ ਤਿੰਨ ਮੈਂਬਰੀ ਕਮੇਟੀ ਜਿਸ ਵਿੱਚ ਪ੍ਰਧਾਨ ਮੰਤਰੀ ਚੋਣ ਕਮਿਸ਼ਨ ਅਤੇ ਚੀਫ ਜਸਟਿਸ ਆਫ ਇੰਡੀਆ ਹੁੰਦੇ ਸਨ ਨੂੰ ਹਟਾ ਕੇ ਕੈਬਨਟ ਮੰਤਰੀ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਆਪਣੇ ਮਨ ਮਰਜ਼ੀ ਨਾਲ ਚੋਣ ਕਮਿਸ਼ਨ ਨੂੰ ਨਿਯੁਕਤ ਕੀਤਾ ਜਾਵੇ ਅਤੇ ਆਪਣੇ ਸਿਸਟਮ ਤਹਿਤ ਵੋਟਾਂ ਦੀ ਛਾਂਟ ਕੀਤੀ ਜਾ ਸਕੇ ਜੋ ਨਿੰਦਣ ਯੋਗ ਹੈ।
ਇਹ ਵੀ ਪੜ੍ਹੋ 👉CM Mann ਦੇ OSD ਰਾਜਬੀਰ ਘੁੰਮਣ ਨੇ ਭੇਜਿਆ Bikram Majithia ਨੂੰ ਕਾਨੂੰਨੀ ਨੋਟਿਸ, ਜਾਣੋਂ ਮਾਮਲਾ
ਇਸ ਮੌਕੇ ਉਹਨਾਂ ਪੰਜਾਬੀਆਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਕਰਾਰੀ ਹਾਰ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਏਆਈਸੀਸੀ ਦੇ ਸੈਕਟਰੀ ਅਤੇ ਪੰਜਾਬ ਦੇ ਕੋ-ਇੰਚਾਰਜ ਰਵਿੰਦਰ ਡਾਲਵੀਆਂ ਨੇ ਕਿਹਾ ਕਿ ਜਿੱਥੇ ਭਾਜਪਾ ਦੇਸ਼ ਵਿੱਚ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਉੱਥੇ ਇਹ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੀ ਨਸ਼ਿਆਂ ਅਤੇ ਗੈਂਗਸਟਰਾਂ ਦੇ ਸਹਾਰੇ ਸੂਬੇ ਨੂੰ ਬਰਬਾਦ ਕਰ ਰਹੀ ਹੈ ਐਸਐਮਐਸ ਦੇ ਨਸ਼ੇ ਦੀ ਸਮਗਲਿੰਗ ਹੋ ਰਹੀ ਹੈ ਨੌਜਵਾਨ ਮਰ ਰਹੇ ਹਨ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲਿਆਂ ਨੂੰ ਮਾਰਿਆ ਜਾ ਰਿਹਾ ਹੈ ਗੈਂਗਸਟਰਾਂ ਵੱਲੋਂ ਫਰੌਤੀਆਂ ਮੰਗੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਨਸ਼ਿਆਂ ਅਤੇ ਗੈਂਗਸਟਰਾਂ ਕਰਕੇ ਮਾਰੇ ਗਏ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਜਿੱਥੇ ਦੁੱਖ ਵੰਡਾਇਆ ਜਾ ਰਿਹਾ ਹੈ। ਉੱਥੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੇ ਨਸ਼ਿਆਂ ਤੇ ਗੈਂਗਸਟਰਾਂ ਦਾ ਖਾਤਮਾ ਕਰਨ ਦਾ ਵੀ ਪ੍ਰਣ ਲਿਆ ਗਿਆ ਹੈ। ਰਵਿੰਦਰ ਡਾਲਵੀਆ ਨੇ ਕਿਹਾ ਕਿ ਜੇਕਰ ਅੱਜ ਪੰਜਾਬ ਨੂੰ ਬਚਾ ਸਕਦਾ ਹੈ ਤਾਂ ਉਹ ਕਾਂਗਰਸ ਹੈ ਜਿਸ ਦੇ ਹੱਥ ਮਜਬੂਤ ਹੋਣ ਨਾਲ ਹੀ ਪੰਜਾਬ ਤਰੱਕੀ ਦੀ ਰਾਹ ਤੇ ਤੁਰੇਗਾ ਤੇ ਨਸ਼ਿਆਂ ਤੇ ਗੈਂਗਸਟਰਾਂ ਦਾ ਖਾਤਮਾ ਹੋਵੇਗਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇੱਕਜੁੱਟ ਹੋ ਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੜੇਗੀ।
ਇਹ ਵੀ ਪੜ੍ਹੋ 👉Punjab ਦਾ ਨਾਮੀਂ Gangster Canada ‘ਚ ਗ੍ਰਿਫਤਾਰ, ਜਲਦ ਵਾਪਸ ਲਿਆਉਣ ਦੀ ਤਿਆਰੀ
ਇਸ ਮੌਕੇ ਉਹਨਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਹਿਲਾਂ ਅਮਿਤ ਸ਼ਾਹ ਆਪਣੀ ਪੀੜੀ ਥੱਲੇ ਸੋਟਾ ਮਾਰਨਾ ਤੇ ਗੁਜਰਾਤ ਦੀ ਬੰਦਰਗਾਹ ਤੋਂ ਆਉਂਦੇ ਨਸ਼ੇ ਪੰਜਾਬ ਦੇ 50 ਕਿਲੋਮੀਟਰ ਬੀਐਸਐਫ ਦੇ ਅਧੀਨ ਹੋਣ ਦੇ ਬਾਵਜੂਦ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਣ ਵਿੱਚ ਫੇਰ ਹੋਣ ਤੇ ਜਵਾਬ ਦੇਣ ਕਿਉਂਕਿ ਡਰੋਨ ਰਾਹੀਂ ਨਸ਼ੇ ਦੀ ਸਮਗਲਿੰਗ ਵਿਰੋਧੀ ਦੇਸ਼ਾਂ ਦੀ ਵੱਡੀ ਸਾਜਿਸ਼ ਤੇ ਵੀ ਕੇਂਦਰ ਸਰਕਾਰ ਫੇਲ ਹੋਈ ਹੈ ਜਿਸ ਕਰਕੇ ਉਹ ਪੰਜਾਬ ਵਿੱਚ ਰਾਜਨੀਤੀ ਕਰਨ ਦੀ ਬਜਾਏ ਭਾਰਤ ਸਰਕਾਰ ਅਧੀਨ ਬਣਦੀ ਜਿੰਮੇਵਾਰੀ ਨੂੰ ਨਿਭਾਉਣ ਤੇ ਜਵਾਬ ਦੇਣ। ਇਸ ਮੌਕੇ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਜਵਾਬ ਦੇਣ ਕਿ ਉਹਨਾਂ ਨੇ ਪਿਛਲੇ 12 ਸਾਲ ਤੋਂ ਕੇਂਦਰ ਸਰਕਾਰ ਅਧੀਨ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਕਿਹੜੇ ਕਦਮ ਉਠਾਏ ਉਸ ਗੱਲ ਦਾ ਜਵਾਬ ਪੰਜਾਬੀਆਂ ਨੂੰ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ, ਕੇਕੇ ਅਗਰਵਾਲ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ,ਸਾਬਕਾ ਮੇਅਰ ਅਸ਼ੋਕ ਕੁਮਾਰ, ਅੰਮ੍ਰਿਤਾ ਗਿੱਲ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਦਰਸ਼ਨ ਸਿੰਘ ਜੀਦਾ, ਭੁਪਿੰਦਰ ਸਿੰਘ ਗੋਰਾ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਪਵਨ ਮਾਨੀ, ਲਖਵਿੰਦਰ ਸਿੰਘ ਲੱਖਾ, ਕੁਲਦੀਪ ਸਿੰਘ ਦਾਨ ਸਿੰਘ ਵਾਲਾ, ਪਰਵਿੰਦਰ ਸਿੰਘ ਸ਼ਰਨੀ, ਕੌਂਸਲਰ ਕੰਵਲਜੀਤ ਸਿੰਘ ਭੰਗੂ, ਗੁਰਪ੍ਰੀਤ ਬੰਟੀ, ਐਮਸੀ ਸੋਨੂ, ਕਿਰਨਜੀਤ ਸਿੰਘ ਗਹਿਰੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।
