ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਧਾਰਮਿਕ ਭਾਵਨਾ ਦਾ ਸਤਿਕਾਰ ਹੋਣਾ ਚਾਹੀਦਾ ਹੈ, ਸੌੜੀ ਸਿਆਸਤ ਲਈ ਇਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਵਾਸਤੇ ਨਿਰੰਤਰ ਪਹੁੰਚ ਯਕੀਨੀ ਬਣਾਉਣ ਦੀ ਅਪੀਲ

Chandigarh News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਸਿਆਸਤ ਤੋਂ ਉੱਪਰ ਰੱਖਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾ ਕਦੇ ਵੀ ਸੌੜੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ। ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਦੁਬਾਰਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।

ਇਹ ਵੀ ਪੜ੍ਹੋ 👉ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾ ਦੇ ਮਾਮਲੇ ਸੌੜੇ ਰਾਜਨੀਤਿਕ ਵਿਚਾਰਾਂ ਦਾ ਸ਼ਿਕਾਰ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ, “ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾ ਦੀ ਗੱਲ ਆਉਂਦੀ ਹੈ ਤਾਂ ਸੌੜੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ।”ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਹ ਵੀ ਪੜ੍ਹੋ 👉ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ।ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

Punjab Vidhan Sabha ਵੱਲੋਂ 13ਵੇਂ ਸੈਸ਼ਨ ਦੇ ਆਖਰੀ ਦਿਨ ਸਰਬਸੰਮਤੀ ਨਾਲ 8 ਮਤੇ ਪਾਸ

Leave a Reply

Your email address will not be published. Required fields are marked *