Mansa ਵਿਵਾਦ; ਉਗਰਾਹਾਂ ਵੱਲੋਂ ਥਾਣਿਆਂ ਦੇ ਘਿਰਾਓ ਦਾ ਐਲਾਨ

Mansa News: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਦੌਰਾਨ ਪਿੰਡ ਭੰਮੇ ਕਲਾਂ ਦੇ 32 ਸਾਲਾ ਦਲਜੀਤ ਸਿੰਘ ਦੀ ਲਾਸ਼ ਲਿਆਉਣ ਸਮੇਂ ਪੁਲੀਸ ਵੱਲੋਂ ਕਥਿਤ ਤੌਰ ’ਤੇ ਲਾਸ਼ ਖੋਹਣ ਅਤੇ ਪਰਿਵਾਰਕ ਮੈਂਬਰਾਂ ਤੇ ਆਗੂਆਂ ਦੀ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਐਕਸ਼ਨ ਕਮੇਟੀ ਨੇ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਹਿਰਾਸਤ ਵਿੱਚ ਲਏ ਆਗੂਆਂ ਦੀ ਰਿਹਾਈ ਦੀ ਮੰਗ ਕੀਤੀ ਹੈ। ਕਮੇਟੀ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਭਰ ਦੇ ਥਾਣਿਆਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਆਗੂ ਝੰਡਾ ਸਿੰਘ ਜੇਠੂਕਾ ਨੇ ਕਿਹਾ ਕਿ ਪੁਲੀਸ ਜਬਰ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ।ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਚਿਤਾਵਨੀ ਦਿੱਤੀ ਕਿ ਆਗੂਆਂ ਨੂੰ ਸਵੇਰੇ 11 ਵਜੇ ਤੱਕ ਰਿਹਾਅ ਨਾ ਕਰਨ ’ਤੇ ਡਿਪਟੀ ਕਮਿਸ਼ਨਰ ਦਾ ਘਿਰਾਓ ਕੀਤਾ ਜਾਵੇਗਾ।ਐੱਸਐੱਸਪੀ ਵੈਭਵ ਚੌਧਰੀ ਨੇ ਕਿਹਾ ਕਿ ਪਰਿਵਾਰ ਦੀ ਸਹਿਮਤੀ ਨਾਲ ਪੋਸਟਮਾਰਟਮ ਉਪਰੰਤ ਅੰਤਿਮ ਸੰਸਕਾਰ ਕਰਵਾਇਆ ਜਾਵੇਗਾ। ਉਧਰ ਅੱਜ ਧਰਨੇ ਵਿਚ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੇ ਵੀ ਮਾਨਸਾ ਪਹੁੰਚਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੋਰ ਖ਼ਬਰਾਂ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bathinda Police ਦੀ ਮੁਸਤੈਦੀ ਨਾਲ ਮਾਲਕ ਨੂੰ ਮੁੜ ਮਿਲਿਆ ਚੋਰੀ ਹੋਇਆ ਮੋਟਰਸਾਈਕਲ

Leave a Reply

Your email address will not be published. Required fields are marked *